੧੩
ਵੇਸ ॥ ੨ ॥ ੨ ॥ ਰਾਗੁ ਧਨਾਸਰੀ ਮਹਲਾ ੧ ॥ ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥ ੧ ॥ ਕੈਸੀ ਆਰਤੀ ਹੋਇ ॥ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥ ੧ ॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋੁਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥ ੨ ॥ ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥ ੩ ॥ ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋੁ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥ ੪ ॥ ੩ ॥ ਰਾਗੁ ਗਉੜੀ ਪੂਰਬੀ ਮਹਲਾ ੪ ॥ ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ ਪੁਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥ ੧ ॥ ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥ ਕਰਿ ਡੰਡਉਤ ਪੁਨੁ ਵਡਾ ਹੇ ॥ ੧ ॥ ਰਹਾਉ ॥ ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥ ੨ ॥ ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥ ੩ ॥ ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥ ੪ ॥ ੪ ॥ ਰਾਗੁ ਗਉੜੀ ਪੂਰਬੀ ਮਹਲਾ ੫ ॥ ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥ ੧ ॥ ੧ ॥ ਅਉਧ ਘਟੈ ਦਿਨਸੁ ਰੈਣਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥ ੧ ॥ ਰਹਾਉ ॥ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥ ੨ ॥ ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥ ੩ ॥ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕ ਦਾਸੁ ਇਹੈ ਸੁਖੁ ਮਾਗੈ ਮੋਕਉ ਕਰਿ ਸੰਤਨ ਕੀ ਧੂਰੇ ॥ ੪ ॥ ੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥