੧੫
ਕਿਛ ਪੀਆ ਨ ਖਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥ ੩ ॥ ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥ ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥ ੪ ॥ ੨ ॥ ਸਿਰੀਰਾਗੁ ਮਹਲਾ ੧ ॥ ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥ ਲੇਖੈ ਵਾਟ ਚਲਾਈਆ ਲੇਖੈ ਸੁਣਿ ਵੇਖਾਉ ॥ ਲੇਖੈ ਸਾਹ ਲਵਾਈਅਹਿ ਪੜੇ ਕਿ ਪੁਛਣ ਜਾਉ ॥ ੧ ॥ ਬਾਬਾ ਮਾਇਆ ਰਚਨਾ ਧੋਹੁ ॥ ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹੁ ਨ ਓਹੁ ॥ ੧ ॥ ਰਹਾਉ ॥ ਜੀਵਣ ਮਰਣਾ ਜਾਇ ਕੈ ਏਥੈ ਖਾਜੈ ਕਾਲਿ ॥ ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥ ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥ ੨ ॥ ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥ ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥ ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥ ੩ ॥ ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥ ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥ ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥ ੪ ॥ ੩ ॥ ਸਿਰੀਰਾਗੁ ਮਹਲਾ ੧ ॥ ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥ ਪਰ ਨਿੰਦਾ ਪਰ ਮਲੁ ਮੁਖ ਸੁਧੀ ਅਗਨਿ ਕ੍ਰੋਧੁ ਚੰਡਾਲੁ ॥ ਰਸ ਕਸ ਆਪੁ ਸਲਾਹਣਾ ਏ ਕਰਮ ਮੇਰੇ ਕਰਤਾਰ ॥ ੧ ॥ ਬਾਬਾ ਬੋਲੀਐ ਪਤਿ ਹੋਇ ॥ ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥ ੧ ॥ ਰਹਾਉ ॥ ਰਸੁ ਸੁਇਨਾ ਰਸੁ ਰੁਪਾ ਕਾਮਣਿ ਰਸੁ ਪਰਮਲ ਕੀ ਵਾਸੁ ॥ ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥ ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥ ੨ ॥ ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥ ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥ ਜੋ ਤਿਸ ਭਾਵਹਿ ਸੇ ਭਲੇ ਹੋਰਿ ਕਿ ਕਹਣ ਵਖਾਣ ॥ ੩ ॥ ਤਿਨ ਮਤਿ ਤਿਨ ਪਤਿ ਤਿਨ ਧਨੁ ਪਲੈ ਜਿਨ ਹਿਰਦੈ ਰਹਿਆ ਸਮਾਇ ॥ ਤਿਨ ਕਾ ਕਿਆ ਸਾਲਾਹਣਾ ਅਵਰ ਸੁਆਲਿਉ ਕਾਇ ॥ ਨਾਨਕ ਨਦਰੀ ਬਾਹਰੇ ਰਾਚਹਿ ਦਾਨ ਨ ਨਾਇ ॥ ੪ ॥ ੪ ॥ ਸਿਰੀਰਾਗੁ ਮਹਲਾ ੧ ॥ ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ ॥ ਮਤੀ ਮਰਣੁ ਵਿਸਾਰਿਆ ਖੁਸੀ ਕੀਤੀ ਦਿਨ ਚਾਰਿ ॥ ਸਚੁ ਮਿਲਿਆ ਤਿਨ ਸੋਫੀਆ ਰਾਖਣ ਕਉ ਦਰਵਾਰੁ ॥ ੧ ॥ ਨਾਨਕ ਸਾਚੇ ਕਉ ਸਚੁ ਜਾਣੁ ॥ ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ ॥ ੧ ॥ ਰਹਾਉ ॥ ਸਚੁ ਸਰਾ ਗੁੜ ਬਾਹਰਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥