੧੮
ਪਿਰੁ ਰੀਸਾਲੂ ਤਾ ਮਿਲੈ ਜਾ ਗੁਰ ਕਾ ਸਬਦੁ ਸੁਣੀ ॥ ੨ ॥ ਕੇਤੀਆ ਤੇਰੀਆ ਕੁਦਰਤੀ ਕੇਵਡ ਤੇਰੀ ਦਾਤਿ ॥ ਕੇਤੇ ਤੇਰੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ ॥ ਕੇਤੇ ਤੇਰੇ ਰੂਪ ਰੰਗ ਕੇਤੇ ਜਾਤਿ ਅਜਾਤਿ ॥ ੩ ॥ ਸਚੁ ਮਿਲੈ ਸਚੁ ਊਪਜੈ ਸਚ ਮਹਿ ਸਾਚਿ ਸਮਾਇ ॥ ਸੁਰਤਿ ਹੋਵੈ ਪਤਿ ਊਗਵੈ ਗੁਰ ਬਚਨੀ ਭਉ ਖਾਇ ॥ ਨਾਨਕ ਸਚਾ ਪਾਤਿਸਾਹੁ ਆਪੇ ਲਏ ਮਿਲਾਇ ॥ ੪ ॥ ੧੦ ॥ ਸਿਰੀਰਾਗੁ ਮਹਲਾ ੧ ॥ ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥ ਦੂਤ ਲਗੈ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥ ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥ ੧ ॥ ਮਨ ਰੇ ਸਚੁ ਮਿਲੈ ਭਉ ਜਾਇ ॥ ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥ ੧ ॥ ਰਹਾਉ ॥ ਕੇਤਾ ਆਖਣੁ ਆਖੀਐ ਆਖਣਿ ਤੋਟਿ ਨ ਹੋਇ ॥ ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥ ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥ ੨ ॥ ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥ ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ ॥ ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥ ੩ ॥ ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ ॥ ਜਿਨੀ ਸਚੁ ਵਣੰਜਿਆ ਗੁਰ ਪੂਰੈ ਸਾਬਾਸਿ ॥ ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥ ੪ ॥ ੧੧ ॥ ਸਿਰੀਰਾਗੁ ਮਹਲਾ ੧ ॥ ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ ॥ ਲਾਲੁ ਗੁਲਾਲੁ ਗਹਬਰਾ ਸਚਾ ਰੰਗੁ ਚੜਾਉ ॥ ਸਚੁ ਮਿਲੈ ਸੰਤੋਖੀਆ ਹਰਿ ਜਪਿ ਏਕੈ ਭਾਇ ॥ ੧ ॥ ਭਾਈ ਰੇ ਸੰਤ ਜਨਾ ਕੀ ਰੇਣੁ ॥ ਸੰਤ ਸਭਾ ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ ॥੧ ॥ ਰਹਾਉ ॥ ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ ॥ ਸਚੁ ਕਰਣੀ ਦੇ ਪਾਈਐ ਦਰੁ ਘਰੁ ਮਹਲੁ ਪਿਆਰਿ ॥ ਗੁਰਮੁਖਿ ਮਨੁ ਸਮਝਾਈਐ ਆਤਮਰਾਮੁ ਬੀਚਾਰਿ ॥ ੨ ॥ ਤ੍ਰਿਬਿਧਿ ਕਰਮ ਕਮਾਈਅਹਿ ਆਸ ਅੰਦੇਸਾ ਹੋਇ ॥ ਕਿਉ ਗੁਰ ਬਿਨੁ ਤ੍ਰਿਕੁਟੀ ਛੁਟਸੀ ਸਹਜਿ ਮਿਲਿਐ ਸੁਖੁ ਹੋਇ ॥ ਨਿਜ ਘਰਿ ਮਹਲੁ ਪਛਾਣੀਐ ਨਦਰਿ ਕਰੇ ਮਲੁ ਧੋਇ ॥ ੩ ॥ ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ ਕਿਉ ਘਰ ਵਾਸੁ ॥ ਏਕੋ ਸਬਦੁ ਵੀਚਾਰੀਐ ਅਵਰ ਤਿਆਗੈ ਆਸ ॥ ਨਾਨਕ ਦੇਖਿ ਦਿਖਾਈਐ ਹਓ ਸਦ ਬਲਿਹਾਰੈ ਜਾਸੁ ॥ ੪ ॥ ੧੨ ॥ ਸਿਰੀਰਾਗੁ ਮਹਲਾ ੧ ॥ ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥ ਕਲਰ ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿ ਪਾਇ ॥ ਬਿਨੁ ਸਬਦੈ ਸੁਖੁ ਨਾ ਥੀਐ ਪਿਰ ਬਿਨੁ ਦੂਖੁ ਨ ਜਾਇ ॥ ੧ ॥ ਮੁੰਧੇ ਪਿਰ ਬਿਨੁ ਕਿਆ ਸੀਗਾਰੁ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥