੧੯
ਦਰਿ ਘਰਿ ਢੋਈ ਨਾ ਲਹੈ ਦਰਗਹ ਝੂਠ ਖੁਆਰੁ ॥ ੧ ॥ ਰਹਾਉ ॥ ਆਪਿ ਸੁਜਾਣੁ ਨ ਭੁਲਈ ਸਚਾ ਵਡ ਕਿਰਸਾਣੁ ॥ ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ ॥ ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਸੀਸਾਣੁ ॥ ੨ ॥ ਗੁਰ ਕਉ ਜਾਣਿ ਨ ਜਾਣਈ ਕਿਆ ਤਿਸੁ ਚਜੁ ਅਚਾਰੁ ॥ ਅੰਧੁਲੈ ਨਾਮੁ ਵਿਸਾਰਿਆ ਮਨਮੁਖਿ ਅੰਧੁ ਗੁਬਾਰੁ ॥ ਆਵਣੁ ਜਾਣੁ ਨ ਚੁਕਈ ਮਰਿ ਜਨਮੈ ਹੋਇ ਖੁਆਰੁ ॥ ੩ ॥ ਚੰਦਨੁ ਮਿਲਿ ਅਣਾਇਆ ਕੁੰਗੂ ਮਾਂਗ ਸੰਧੂਰੁ ॥ ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰ ॥ ਜੇ ਧਨ ਕੰਤਿ ਨ ਭਾਵਈ ਤ ਸਭਿ ਅਡੰਬਰ ਕੂੜ ॥ ੪ ॥ ਸਭਿ ਰਸ ਭੋਗਣ ਬਾਦਿ ਹਰਿ ਸਭਿ ਸੀਗਾਰ ਵਿਕਾਰ ॥ ਜਬ ਲਗੁ ਸਬਦਿ ਨ ਭੇਦੀਐ ਕਿਉ ਸੋਹੈ ਗੁਰਦੁਆਰਿ ॥ ਨਾਨਕ ਧਨੁ ਸੁਹਾਗਣੀ ਜਿਨ ਸਹਿ ਨਾਲਿ ਪਿਆਰੁ ॥ ੫ ॥ ੧੩ ॥ ਸਿਰੀਰਾਗੁ ਮਹਲਾ ੧ ॥ ਸੁੰਞੀ ਦੇਹ ਡਰਾਵਨੀ ਜਾ ਜੀਉ ਵਿਚਹੁ ਜਾਇ ॥ ਭਾਹਿ ਬਲੰਦੀ ਵਿਝਵੀ ਧੂਉ ਨ ਨਿਕਸਿਓ ਕਾਇ ॥ ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ ॥ ੧ ॥ ਮੂੜੇ ਰਾਮੁ ਜਪਹੁ ਗੁਣ ਸਾਰਿ ॥ ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ ॥ ੧ ॥ ਰਹਾਉ ॥ ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ ॥ ਦੁਬਿਧਾ ਲਾਗੈ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ ॥ ਗੁਰਿ ਰਾਖੇ ਸੇ ਉਬਰੇ ਹੋਰਿ ਮੁਠੀ ਧੰਧੈ ਠਗਿ ॥ ੨ ॥ ਮੁਈ ਪਰੀਤਿ ਪਿਆਰੁ ਗਇਆ ਮੁਆ ਵੈਰੁ ਵਿਰੋਧੁ ॥ ਧੰਧਾ ਥਕਾ ਹਉ ਮੁਈ ਮਮਤਾ ਮਾਇਆ ਕ੍ਰੋਧੁ ॥ ਕਰਮਿ ਮਿਲੈ ਸਚੁ ਪਾਈਐ ਗੁਰਮੁਖਿ ਸਦਾ ਨਿਰੋਧੁ ॥ ੩ ॥ ਸਚੀ ਕਾਰੈ ਸਚੁ ਮਿਲੈ ਗੁਰਮਤਿ ਪਲੈ ਪਾਇ ॥ ਸੋ ਨਰੁ ਜੰਮੈ ਨਾ ਮਰੈ ਨਾ ਆਵੈ ਨਾ ਜਾਇ ॥ ਨਾਨਕ ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ ॥ ੪ ॥ ੧੪ ॥ ਸਿਰੀਰਾਗੁ ਮਹਲ ੧ ॥ ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ ॥ ਅਉਗੁਣ ਫਿਰਿ ਲਾਗੂ ਭਏ ਕੂਰਿ ਵਜਾਵੈ ਤੂਰ ॥ ਬਿਨੁ ਸਬਦੈ ਭਰਮਾਈਐ ਦੁਬਿਧਾ ਡੋਬੇ ਪੂਰ ॥ ੧ ॥ ਮਨ ਰੇ ਸਬਦਿ ਤਰਹੁ ਚਿਤੁ ਲਾਇ ॥ ਜਿਨਿ ਗੁਰਮੁਖਿ ਨਾਮੁ ਨ ਬੂਝਿਆ ਮਰਿ ਜਨਮੈ ਆਵੈ ਜਾਇ ॥ ੧ ॥ ਰਹਾਉ ॥ ਤਨੁ ਸੂਚਾ ਸੋ ਆਖੀਐ ਜਿਸੁ ਮਹਿ ਸਾਚਾ ਨਾਉ ॥ ਭੈ ਸਚਿ ਰਾਤੀ ਦੇਹੁਰੀ ਜਿਹਵਾ ਸਚੁ ਸੁਆਉ ॥ ਸਚੀ ਨਦਰਿ ਨਿਹਾਲੀਐ ਬਹੁੜਿ ਨ ਪਾਵੈ ਤਾਉ ॥ ੨ ॥ ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥ ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ ॥ ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ ॥ ੩ ॥ ਇਹ ਮਨੁ ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ ॥ ਪੰਚ ਭੂਤ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥