੨੦
ਸਚਿ ਭੈ ਰਤੇ ਜੋਤਿ ਸਚੀ ਮਨ ਮਾਹਿ ॥ ਨਾਨਕ ਅਉਗਣ ਵੀਸਰੇ ਗੁਰਿ ਰਾਖੇ ਪਤਿ ਤਾਹਿ ॥ ੪ ॥ ੧੫ ॥ ਸਿਰੀਰਾਗੁ ਮਹਲਾ ੧ ॥ ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥ ਇਕ ਆਵਹਿ ਇਕ ਜਾਵਹੀ ਪੂਰਿ ਭਰੇ ਅਹੰਕਾਰਿ ॥ ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥ ੧ ॥ ਗੁਰ ਬਿਨੁ ਕਿਉ ਤਰੀਐ ਸੁਖੁ ਹੋਇ ॥ ਜਿਉ ਭਾਵੈ ਤਿਉ ਰਾਖੁ ਤੂ ਮੈ ਅਵਰੁ ਨ ਦੂਜਾ ਕੋਇ ॥ ੧ ॥ ਰਹਾਉ ॥ ਆਗੈ ਦੇਖਉ ਡਉ ਜਲੈ ਪਾਛੈ ਹਰਿਉ ਅੰਗੂਰੁ ॥ ਜਿਸ ਤੇ ਉਪਜੈ ਤਿਸ ਤੇ ਬਿਨਸੈ ਘਟ ਘਟਿ ਸਚੁ ਭਰਪੂਰਿ ॥ ਆਪੇ ਮੇਲਿ ਮਿਲਾਵਹੀ ਸਾਚੈ ਮਹਲਿ ਹਦੂਰਿ ॥ ੨ ॥ ਸਾਹਿ ਸਾਹਿ ਤੁਝੁ ਸੰਮਲਾ ਕਦੇ ਨ ਵਿਸਾਰੇਉ ॥ ਜਿਉ ਜਿਉ ਸਾਹਬੁ ਮਨਿ ਵਸੈ ਗੁਰਮੁਖਿ ਅੰਮਿਤੁ ਪੇਉ ॥ ਮਨੁ ਤਨੁ ਤੇਰਾ ਤੂ ਧਣੀ ਗਰਬੁ ਨਿਵਾਰਿ ਸਮੇਉ ॥ ੩ ॥ ਜਿਨਿ ਏਹੁ ਜਗਤੁ ਉਪਾਇਆ ਤ੍ਰਿਭਵਣੁ ਕਰਿ ਆਕਾਰੁ ॥ ਗੁਰਮੁਖਿ ਚਾਣਨੁ ਜਾਣੀਐ ਮਨਮੁਖਿ ਮੁਗਧੁ ਗੁਬਾਰੁ ॥ ਘਟਿ ਘਟਿ ਜੋਤਿ ਨਿਰੰਤਰੀ ਬੂਝੈ ਗੁਰਮਤਿ ਸਾਰੁ ॥ ੪ ॥ ਗੁਰਮੁਖਿ ਜਿਨੀ ਜਾਣਿਆ ਤਿਨ ਕੀਚੈ ਸਾਬਾਸਿ ॥ ਸਚੇ ਸੇਤੀ ਰਲਿ ਮਿਲੈ ਸਚੇ ਗੁਣ ਪਰਗਾਸਿ ॥ ਨਾਨਕ ਨਾਮਿ ਸੰਤੋਖੀਆ ਜੀਉ ਪਿੰਡੁ ਪ੍ਰਭ ਪਾਸਿ ॥ ੫ ॥ ੧੬ ॥ ਸਿਰੀਰਾਗੁ ਮਹਲਾ ੧ ॥ ਸੁਣਿ ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ ॥ ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਇਹੁ ਤਨੁ ਦੇਹ ॥ ਬਿਨੁ ਗੁਣ ਕਾਮਿ ਨ ਆਵਈ ਢਹਿ ਢੇਰੀ ਤਨੁ ਖੇਹ ॥ ੧ ॥ ਮੇਰੇ ਮਨ ਲੈ ਲਾਹਾ ਘਰਿ ਜਾਹਿ ॥ ਗੁਰਮੁਖਿ ਨਾਮੁ ਸਲਾਹੀਐ ਹਉਮੈ ਨਿਵਰੀ ਭਾਹਿ ॥ ੧ ॥ ਰਹਾਉ ॥ ਸੁਣਿ ਸੁਣਿ ਗੰਢਣੁ ਗੰਢੀਐ ਲਿਖਿ ਪੜਿ ਬੁਝਹਿ ਭਾਰੁ ॥ ਤ੍ਰਿਸਨਾ ਅਹਿਨਿਸਿ ਅਗਲੀ ਹਉਮੈ ਰੋਗੁ ਵਿਕਾਰੁ ॥ ਓਹੁ ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ ਸਾਰੁ ॥ ੨ ॥ ਲਖ ਸਿਆਣਪ ਜੇ ਕਰੀ ਲਖ ਸਿਉ ਪ੍ਰੀਤਿ ਮਿਲਾਪੁ ॥ ਬਿਨੁ ਸੰਗਤਿ ਸਾਧ ਨ ਧ੍ਰਾਪੀਆ ਬਿਨੁ ਨਾਵੈ ਦੂਖ ਸੰਤਾਪੁ ॥ ਹਰਿ ਜਪਿ ਜੀਅਰੇ ਛੁਟੀਐ ਗੁਰਮੁਖਿ ਚੀਨੈ ਆਪੁ ॥ ੩ ॥ ਤਨੁ ਮਨੁ ਗੁਰ ਪਹਿ ਵੇਚਿਆ ਮਨੁ ਦੀਆ ਸਿਰੁ ਨਾਲਿ ॥ ਤ੍ਰਿਭਵਣੁ ਖੋਜਿ ਢੰਢੋਲਿਆ ਗੁਰਮੁਖਿ ਖੋਜਿ ਨਿਹਾਲਿ ॥ ਸਤਗੁਰਿ ਮੇਲਿ ਮਿਲਾਇਆ ਨਾਨਕ ਸੋ ਪ੍ਰਭੁ ਨਾਲਿ ॥ ੪ ॥ ੧੭ ॥ ਸਿਰੀਰਾਗੁ ਮਹਲਾ ੧ ॥ ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥ ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ ਗਿਰਾਸ ॥ ਅੰਤਰਿ ਗੁਰਮੁਖਿ ਤੂ ਵਸਹਿ ਜਿਉ ਭਾਵੈ ਤਿਉ ਨਿਰਜਾਸਿ ॥ ੧ ॥ ਜੀਅਰੇ ਰਾਮ ਜਪਤ ਮਨੁ ਮਾਨੁ ॥ ਅੰਤਰਿ ਲਾਗੀ ਜਲਿ ਬੁੜੀ ਪਾਇਆ ਗੁਰਮੁਖਿ ਗਿਆਨੁ ॥ ੧ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥