੨੧
ਅੰਤਰ ਕੀ ਗਤਿ ਜਾਣੀਐ ਗੁਰ ਮਿਲੀਐ ਸੰਕ ਉਤਾਰਿ ॥ ਮੁਇਆ ਜਿਤੁ ਘਰਿ ਜਾਈਐ ਤਿਤੁ ਜੀਵਦਿਆ ਮਰੁ ਮਾਰਿ ॥ ਅਨਹਦ ਸਬਦਿ ਸੁਹਾਵਣੇ ਪਾਈਐ ਗੁਰ ਵੀਚਾਰਿ ॥ ੨ ॥ ਅਨਹਦ ਬਾਣੀ ਪਾਈਐ ਤਹ ਹਉਮੈ ਹੋਇ ਬਿਨਾਸ ॥ ਸਤਗੁਰੁ ਸੇਵੇ ਆਪਣਾ ਹਉ ਸਦ ਕੁਰਬਾਣੈ ਤਾਸੁ ॥ ਖੜਿ ਦਰਗਹ ਪੈਨਾੑਈਐ ਮੁਖਿ ਹਰਿ ਨਾਮ ਨਿਵਾਸੁ ॥ ੩ ॥ ਜਹ ਦੇਖਾ ਤਹ ਰਵਿ ਰਹੇ ਸਿਵ ਸਕਤੀ ਕਾ ਮੇਲੁ ॥ ਤ੍ਰਿਹੁ ਗੁਣ ਬੰਧੀ ਦੇਹੁਰੀ ਜੋ ਆਇਆ ਜਗਿ ਸੋ ਖੇਲੁ ॥ ਵਿਜੋਗੀ ਦੁਖਿ ਵਿਛੁੜੇ ਮਨਮੁਖਿ ਲਹਹਿ ਨ ਮੇਲੁ ॥ ੪ ॥ ਮਨੁ ਬੈਰਾਗੀ ਘਰਿ ਵਸੈ ਸਚ ਭੈ ਰਾਤਾ ਹੋਇ ॥ ਗਿਆਨ ਮਹਾ ਰਸੁ ਭੋਗਵੈ ਬਾਹੁੜਿ ਭੂਖ ਨ ਹੋਇ ॥ ਨਾਨਕ ਇਹੁ ਮਨੁ ਮਾਰਿ ਮਿਲੁ ਭੀ ਫਿਰਿ ਦੁਖੁ ਨ ਹੋਇ ॥ ੫ ॥ ੧੮ ॥ ਸਿਰੀਰਾਗੁ ਮਹਲਾ ੧ ॥ ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲੋੁਭਾਨੁ ॥ ਸਬਦਿ ਨ ਭੀਜੈ ਸਾਕਤਾ ਦੁਰਮਤਿ ਆਵਨੁ ਜਾਨੁ ॥ ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥ ੧ ॥ ਮਨ ਰੇ ਹਉਮੈ ਛੋਡਿ ਗੁਮਾਨੁ ॥ ਹਰਿ ਗੁਰੁ ਸਰਵਰੁ ਸੇਵਿ ਤੂ ਪਾਵਹਿ ਦਰਗਹ ਮਾਨੁ ॥ ੧ ॥ ਰਹਾਉ ॥ ਰਾਮ ਨਾਮੁ ਜਪਿ ਦਿਨਸੁ ਰਾਤਿ ਗੁਰਮੁਖਿ ਹਰਿ ਧਨੁ ਜਾਨੁ ॥ ਸਭਿ ਸੁਖ ਹਰਿ ਰਸ ਭੋਗਣੇ ਸੰਤ ਸਭਾ ਮਿਲਿ ਗਿਆਨੁ ॥ ਨਿਤਿ ਅਹਿਨਿਸਿ ਹਰਿ ਪ੍ਰਭੁ ਸੇਵਿਆ ਸਤਗੁਰਿ ਦੀਆ ਨਾਮੁ ॥ ੨ ॥ ਕੂਕਰ ਕੂੜੁ ਕਮਾਈਐ ਗੁਰਨਿੰਦਾ ਪਚੈ ਪਚਾਨੁ ॥ ਭਰਮੇ ਭੂਲਾ ਦੁਖੁ ਘਣੋ ਜਮੁ ਮਾਰਿ ਕਰੈ ਖੁਲਹਾਨੁ ॥ ਮਨਮੁਖਿ ਸੁਖੁ ਨ ਪਾਈਐ ਗੁਰਮੁਖਿ ਸੁਖੁ ਸੁਭਾਨੁ ॥ ੩ ॥ ਐਥੈ ਧੰਧੁ ਪਿਟਾਈਐ ਸਚੁ ਲਿਖਤੁ ਪਰਵਾਨੁ ॥ ਹਰਿ ਸਜਣੁ ਗੁਰੁ ਸੇਵਦਾ ਗੁਰ ਕਰਣੀ ਪਰਧਾਨੁ ॥ ਨਾਨਕ ਨਾਮੁ ਨ ਵੀਸਰੈ ਕਰਮਿ ਸਚੈ ਨੀਸਾਣੁ ॥ ੪ ॥ ੧੯ ॥ ਸਿਰੀਰਾਗੁ ਮਹਲਾ ੧ ॥ ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ ॥ ਕਿਉ ਦਰਗਹ ਪਤਿ ਪਾਈਐ ਜਾ ਹਰਿ ਨ ਵਸੈ ਮਨ ਮਾਹਿ ॥ ਗੁਰਿ ਮਿਲਿਐ ਸੁਖੁ ਪਾਈਐ ਅਗਨਿ ਮਰੈ ਗੁਣ ਮਾਹਿ ॥ ੧ ॥ ਮਨ ਰੇ ਅਹਿਨਿਸਿ ਹਰਿ ਗੁਣ ਸਾਰਿ ॥ ਜਿਨ ਖਿਨੁ ਪਲੁ ਨਾਮੁ ਨ ਵੀਸਰੈ ਤੇ ਜਨ ਵਿਰਲੇ ਸੰਸਾਰਿ ॥ ੧ ॥ ਰਹਾਉ ॥ ਜੋਤੀ ਜੋਤਿ ਮਿਲਾਈਐ ਸੁਰਤੀ ਸੁਰਤਿ ਸੰਜੋਗੁ ॥ ਹਿੰਸਾ ਹਉਮੈ ਗਤੁ ਗਏ ਨਾਹੀ ਸਹਸਾ ਸੋਗੁ ॥ ਗੁਰਮੁਖਿ ਜਿਸੁ ਹਰਿ ਮਨਿ ਵਸੈ ਤਿਸੁ ਮੇਲੇ ਗੁਰੁ ਸੰਜੋਗੁ ॥ ੨ ॥ ਕਾਇਆ ਕਾਮਣਿ ਜੇ ਕਰੀ ਭੋਗੇ ਭੋਗਣਹਾਰੁ ॥ ਤਿਸੁ ਸਿਉ ਨੇਹੁ ਨ ਕੀਜਈ ਜੋ ਦੀਸੈ ਚਲਣਹਾਰੁ ॥ ਗੁਰਮੁਖਿ ਰਵਹਿ ਸੋਹਾਗਣੀ ਸੋ ਪ੍ਰਭੁ ਸੇਜ ਭਤਾਰੁ ॥ ੩ ॥ ਚਾਰੇ ਅਗਨਿ ਨਿਵਾਰਿ ਮਰੁ ਗੁਰਮੁਖਿ ਹਰਿ ਜਲੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥