੨੨
ਪਾਇ ॥ ਅੰਤਰਿ ਕਮਲੁ ਪ੍ਰਗਾਸਿਆ ਅੰਮ੍ਰਿਤੁ ਭਰਿਆ ਅਘਾਇ ॥ ਨਾਨਕ ਸਤਗੁਰੁ ਮੀਤੁ ਕਰਿ ਸਚੁ ਪਾਵਹਿ ਦਰਗਹ ਜਾਇ ॥ ੪ ॥ ੨੦ ॥ ਸਿਰੀਰਾਗੁ ਮਹਲਾ ੧ ॥ ਹਰਿ ਹਰਿ ਜਪਹੁ ਪਿਆਰਿਆ ਗੁਰਮਤਿ ਲੇ ਹਰਿ ਬੋਲਿ ॥ ਮਨੁ ਸਚ ਕਸਵਟੀ ਲਾਈਐ ਤੁਲੀਐ ਪੂਰੈ ਤੋਲਿ ॥ ਕੀਮਤਿ ਕਿਨੈ ਨ ਪਾਈਐ ਰਿਦ ਮਾਣਕ ਮੋਲਿ ਅਮੋਲਿ ॥ ੧ ॥ ਭਾਈ ਰੇ ਹਰਿ ਹੀਰਾ ਗੁਰ ਮਾਹਿ ॥ ਸਤਸੰਗਤਿ ਸਤਗੁਰੁ ਪਾਈਐ ਅਹਿਨਿਸਿ ਸਬਦਿ ਸਲਾਹਿ ॥ ੧ ॥ ਰਹਾਉ ॥ ਸਚੁ ਵਖਰੁ ਧਨੁ ਰਾਸਿ ਲੈ ਪਾਈਐ ਗੁਰ ਪਰਗਾਸਿ ॥ ਜਿਉ ਅਗਨਿ ਮਰੈ ਜਲਿ ਪਾਈਐ ਤਿਉ ਤ੍ਰਿਸਨਾ ਦਾਸਨਿ ਦਾਸਿ ॥ ਜਮ ਜੰਦਾਰੁ ਨ ਲਗਈ ਇਉ ਭਉਜਲੁ ਤਰੈ ਤਰਾਸਿ ॥ ੨ ॥ ਗੁਰਮੁਖਿ ਕੂੜੁ ਨ ਭਾਵਈ ਸਚਿ ਰਤੇ ਸਚ ਭਾਇ ॥ ਸਾਕਤ ਸਚੁ ਨ ਭਾਵਈ ਕੂੜੈ ਕੂੜੀ ਪਾਂਇ ॥ ਸਚਿ ਰਤੇ ਗੁਰਿ ਮੇਲਿਐ ਸਚੇ ਸਚਿ ਸਮਾਇ ॥ ੩ ॥ ਮਨ ਮਹਿ ਮਾਣਕੁ ਲਾਲੁ ਨਾਮੁ ਰਤਨੁ ਪਦਾਰਥੁ ਹੀਰੁ ॥ ਸਚੁ ਵਖਰੁ ਧਨੁ ਨਾਮੁ ਹੈ ਘਟਿ ਘਟਿ ਗਹਿਰ ਗੰਭੀਰੁ ॥ ਨਾਨਕ ਗੁਰਮੁਖਿ ਪਾਈਐ ਦਇਆ ਕਰੇ ਹਰਿ ਹੀਰੁ ॥ ੪ ॥ ੨੧ ॥ ਸਿਰੀਰਾਗੁ ਮਹਲਾ ੧ ॥ ਭਰਮੇ ਭਾਹਿ ਨ ਵਿਝਵੈ ਜੇ ਭਵੈ ਦਿਸੰਤਰ ਦੇਸੁ ॥ ਅੰਤਰਿ ਮੈਲੁ ਨ ਉਤਰੈ ਧ੍ਰਿਗੁ ਜੀਵਣੁ ਧ੍ਰਿਗੁ ਵੇਸੁ ॥ ਹੋਰੁ ਕਿਤੈ ਭਗਤਿ ਨ ਹੋਵਈ ਬਿਨੁ ਸਤਿਗੁਰ ਕੇ ਉਪਦੇਸ ॥ ੧ ॥ ਮਨ ਰੇ ਗੁਰਮੁਖਿ ਅਗਨਿ ਨਿਵਾਰਿ ॥ ਗੁਰ ਕਾ ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ ॥ ੧ ॥ ਰਹਾਉ ॥ ਮਨੁ ਮਾਣਕੁ ਨਿਰਮੋਲੁ ਹੈ ਰਾਮ ਨਾਮਿ ਪਤਿ ਪਾਇ ॥ ਮਿਲਿ ਸਤਸੰਗਤਿ ਹਰਿ ਪਾਈਐ ਗੁਰਮੁਖਿ ਹਰਿ ਲਿਵ ਲਾਇ ॥ ਆਪੁ ਗਇਆ ਸੁਖੁ ਪਾਇਆ ਮਿਲਿ ਸਲਲੈ ਸਲਲ ਸਮਾਇ ॥ ੨ ॥ ਜਿਨਿ ਹਰਿ ਹਰਿ ਨਾਮੁ ਨ ਚੇਤਿਓ ਸੁ ਅਉਗੁਣਿ ਆਵੈ ਜਾਇ ॥ ਜਿਸੁ ਸਤਗੁਰੁ ਪੁਰਖ ਨ ਭੇਟਓ ਸੁ ਭਉਜਲਿ ਪਚੈ ਪਚਾਇ ॥ ਇਹ ਮਾਣਕੁ ਜੀਉ ਨਿਰਮੋਲੁ ਹੈ ਇਉ ਕਉਡੀ ਬਦਲੈ ਜਾਇ ॥ ੩ ॥ ਜਿੰਨਾ ਸਤਗੁਰੁ ਰਸਿ ਮਿਲੈ ਸੇ ਪੂਰੇ ਪੁਰਖ ਸੁਜਾਣ ॥ ਗੁਰ ਮਿਲਿ ਭਉਜਲੁ ਲੰਘੀਐ ਦਰਗਹ ਪਤਿ ਪਰਵਾਣੁ ॥ ਨਾਨਕ ਤੇ ਮੁਖ ਉਜਲੇ ਧੁਨਿ ਉਪਜੈ ਸਬਦੁ ਨੀਸਾਣੁ ॥ ੪ ॥ ੨੨ ॥ ਸਿਰੀਰਾਗੁ ਮਹਲਾ ੧ ॥ ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ ॥ ਤੈਸੀ ਵਸਤੁ ਵਿਸਾਹੀਐ ਜੈਸੀ ਨਿਬਹੈ ਨਾਲਿ ॥ ਅਗੈ ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ ॥ ੧ ॥ ਭਾਈ ਰੇ ਰਾਮੁ ਕਹਹੁ ਚਿਤੁ ਲਾਇ ॥ ਹਰਿ ਜਸੁ ਵਖਰੁ ਲੈ ਚਲਹੁ ਸਹੁ ਦੇਖੈ ਪਤੀਆਇ ॥ ੧ ॥ ਰਹਾਉ ॥ ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥