੨੪
ਬੀਜੁ ਸਬਦੋ ਕਰਿ ਸਚ ਕੀ ਆਬ ਨਿਤ ਦੇਹਿ ਪਾਣੀ ॥ ਹੋਇ ਕਿਰਸਾਣੁ ਈਮਾਨੁ ਜੰਮਾਇ ਲੈ ਭਿਸਤੁ ਦੋਜਕੁ ਮੂੜੇ ਏਵ ਜਾਣੀ ॥ ੧ ॥ ਮਤੁ ਜਾਣ ਸਹਿ ਗਲੀ ਪਾਇਆ ॥ ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ ਬਿਧੀ ਜਨਮੁ ਗਵਾਇਆ ॥ ੧ ॥ ਰਹਾਉ ॥ ਐਬ ਤਨਿ ਚਿਕੜੋ ਇਹੁ ਮਨੁ ਮੀਡਕੋ ਕਮਲ ਕੀ ਸਾਰ ਨਹੀ ਮੂਲਿ ਪਾਈ ॥ ਭਉਰੁ ਉਸਤਾਦੁ ਨਿਤ ਭਾਖਿਆ ਬੋਲੇ ਕਿਉ ਬੂਝੈ ਜਾ ਨਹ ਬੁਝਾਈ ॥ ੨ ॥ ਆਖਣੁ ਸੁਨਣਾ ਪਉਣ ਕੀ ਬਾਣੀ ਇਹੁ ਮਨੁ ਰਤਾ ਮਾਇਆ ॥ ਖਸਮ ਕੀ ਨਦਰਿ ਦਿਲਹਿ ਪਸਿੰਦੇ ਜਿਨੀ ਕਰਿ ਏਕੁ ਧਿਆਇਆ ॥ ੩ ॥ ਤੀਹ ਕਰਿ ਰਖੇ ਪੰਜ ਕਰਿ ਸਾਥੀ ਨਾਉ ਸੈਤਾਨੁ ਮਤੁ ਕਟਿ ਜਾਈ ॥ ਨਾਨਕੁ ਆਖੈ ਰਾਹਿ ਪੈ ਚਲਣਾ ਮਾਲੁ ਧਨੁ ਕਿਤ ਕੂ ਸੰਜਿਆਹੀ ॥ ੪ ॥ ੨੭ ॥ ਸਿਰੀਰਾਗੁ ਮਹਲਾ ੧ ਘਰੁ ੪ ॥ ਸੋਈ ਮਉਲਾ ਜਿਨਿ ਜਗੁ ਮਉਲਿਆ ਹਰਿਆ ਕੀਆ ਸੰਸਾਰੋ ॥ ਆਬ ਖਾਕੁ ਜਿਨਿ ਬੰਧਿ ਰਹਾਈ ਧੰਨ ਸਿਰਜਣਹਾਰੋ ॥ ੧ ॥ ਮਰਣਾ ਮੁਲਾ ਮਰਣਾ ॥ ਭੀ ਕਰਤਾਰਹੁ ਡਰਣਾ ॥ ੧ ॥ ਰਹਾਉ ॥ ਤਾ ਤੂ ਮੁਲਾ ਤਾ ਤੂ ਕਾਜੀ ਜਾਣਹਿ ਨਾਮੁ ਖੁਦਾਈ ॥ ਜੇ ਬਹੁਤੇਰਾ ਪੜਿਆ ਹੋਵਹਿ ਕੋ ਰਹੈ ਨ ਭਰੀਐ ਪਾਈ ॥ ੨ ॥ ਸੋਈ ਕਾਜੀ ਜਿਨਿ ਆਪੁ ਤਜਿਆ ਇਕੁ ਨਾਮੁ ਕੀਆ ਆਧਾਰੋ ॥ ਹੈ ਭੀ ਹੋਸੀ ਜਾਇ ਨ ਜਾਸੀ ਸਚਾ ਸਿਰਜਣਹਾਰੋ ॥ ੩ ॥ ਪੰਜ ਵਖਤ ਨਿਵਾਜ ਗੁਜਾਰਹਿ ਪੜਹਿ ਕਤੇਬ ਕੁਰਾਣਾ ॥ ਨਾਨਕੁ ਆਖੈ ਗੋਰ ਸਦੇਈ ਰਹਿਓ ਪੀਣਾ ਖਾਣਾ ॥ ੪ ॥ ੨੮ ॥ ਸਿਰੀਰਾਗੁ ਮਹਲਾ ੧ ਘਰੁ ੪ ॥ ਏਕੁ ਸੁਆਨੁ ਦੁਇ ਸੁਆਨੀ ਨਾਲਿ ॥ ਭਲਕੇ ਭਉਕਹਿ ਸਦਾ ਬਇਆਲਿ ॥ ਕੂੜੁ ਛੁਰਾ ਮੁਠਾ ਮੁਰਦਾਰੁ ॥ ਧਾਣਕ ਰੂਪਿ ਰਹਾ ਕਰਤਾਰ ॥ ੧ ॥ ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥ ਹਉ ਬਿਗੜੈ ਰੂਪਿ ਰਹਾ ਬਿਕਰਾਲ ॥ ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥ ਮੈ ਏਹਾ ਆਸ ਏਹੋ ਆਧਾਰੁ ॥ ੧ ॥ ਰਹਾਉ ॥ ਮੁਖਿ ਨਿੰਦਾ ਆਖਾ ਦਿਨੁ ਰਾਤਿ ॥ ਪਰ ਘਰੁ ਜੋਹੀ ਨੀਚ ਸਨਾਤਿ ॥ ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ ॥ ਧਾਣਕ ਰੂਪਿ ਰਹਾ ਕਰਤਾਰ ॥ ੨ ॥ ਫਾਹੀ ਸੁਰਤਿ ਮਲੂਕੀ ਵੇਸੁ ॥ ਹਉ ਠਗਵਾੜਾ ਠਗੀ ਦੇਸੁ ॥ ਖਰਾ ਸਿਆਣਾ ਬਹੁਤਾ ਭਾਰੁ ॥ ਧਾਣਕ ਰੂਪਿ ਰਹਾ ਕਰਤਾਰ ॥ ੩ ॥ ਮੈ ਕੀਤਾ ਨ ਜਾਤਾ ਹਰਾਮਖੋਰੁ ॥ ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥ ਨਾਨਕੁ ਨੀਚੁ ਕਹੈ ਬੀਚਾਰੁ ॥ ਧਾਣਕ ਰੂਪਿ ਰਹਾ ਕਰਤਾਰ ॥ ੪ ॥ ੨੯ ॥ ਸਿਰੀਰਾਗੁ ਮਹਲਾ ੧ ਘਰੁ ੪ ॥ ਏਕਾ ਸੁਰਤਿ ਜੇਤੇ ਹੈ ਜੀਅ ॥ ਸੁਰਤਿ ਵਿਹੂਣਾ ਕੋਇ ਨ ਕੀਅ ॥ ਜੇਹੀ ਸੁਰਤਿ ਤੇਹਾ ਤਿਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥