੨੫
ਰਾਹੁ ॥ ਲੇਖਾ ਇਕੋ ਆਵਹੁ ਜਾਹੁ ॥ ੧ ॥ ਕਾਹੇ ਜੀਅ ਕਰਹਿ ਚਤੁਰਾਈ ॥ ਲੇਵੈ ਦੇਵੈ ਢਿਲ ਨ ਪਾਈ ॥ ੧ ॥ ਰਹਾਉ ॥ ਤੇਰੇ ਜੀਅ ਜੀਆ ਕਾ ਤੋਹਿ ॥ ਕਿਤ ਕਉ ਸਾਹਿਬ ਆਵਹਿ ਰੋਹਿ ॥ ਜੇ ਤੂ ਸਾਹਿਬ ਆਵਹਿ ਰੋਹਿ ॥ ਤੂ ਓਨਾ ਕਾ ਤੇਰੇ ਓਹਿ ॥ ੨ ॥ ਅਸੀ ਬੋਲਵਿਗਾੜ ਵਿਗਾੜਹ ਬੋਲ ॥ ਤੂ ਨਦਰੀ ਅੰਦਰਿ ਤੋਲਹਿ ਤੋਲ ॥ ਜਹ ਕਰਣੀ ਤਹ ਪੂਰੀ ਮਤਿ ॥ ਕਰਣੀ ਬਾਝਹੁ ਘਟੇ ਘਟਿ ॥ ੩ ॥ ਪ੍ਰਣਵਤਿ ਨਾਨਕ ਗਿਆਨੀ ਕੈਸਾ ਹੋਇ ॥ ਆਪੁ ਪਛਾਣੈ ਬੂਝੈ ਸੋਇ ॥ ਗੁਰ ਪਰਸਾਦਿ ਕਰੇ ਬੀਚਾਰੁ ॥ ਸੋ ਗਿਆਨੀ ਦਰਗਹ ਪਰਵਾਣੁ ॥ ੪ ॥ ੩੦ ॥ ਸਿਰੀਰਾਗੁ ਮਹਲਾ ੧ ਘਰੁ ੪ ॥ ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ॥ ਜਹ ਜਹ ਦੇਖਾ ਤਹ ਤਹ ਤੂ ਹੈ ਤੁਝ ਤੇ ਨਿਕਸੀ ਫੂਟਿ ਮਰਾ ॥ ੧ ॥ ਨ ਜਾਣਾ ਮੇਉ ਨ ਜਾਣਾ ਜਾਲੀ ॥ ਜਾ ਦੁਖੁ ਲਾਗੈ ਤਾ ਤੁਝੈ ਸਮਾਲੀ ॥ ੧ ॥ ਰਹਾਉ ॥ ਤੂ ਭਰਪੂਰਿ ਜਾਨਿਆ ਮੈ ਦੂਰਿ ॥ ਜੋ ਕਛੁ ਕਰੀ ਸੁ ਤੇਰੈ ਹਦੂਰਿ ॥ ਤੂ ਦੇਖਹਿ ਹਉ ਮੁਕਰਿ ਪਾਉ ॥ ਤੇਰੈ ਕੰਮਿ ਨ ਤੇਰੈ ਨਾਇ ॥ ੨ ॥ ਜੇਤਾ ਦੇਹਿ ਤੇਤਾ ਹਉ ਖਾਉ ॥ ਬਿਆ ਦਰੁ ਨਾਹੀ ਕੈ ਦਰਿ ਜਾਉ ॥ ਨਾਨਕੁ ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥ ੩ ॥ ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨੋੁ ॥ ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨੋੁ ॥ ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨੋੁ ॥ ੪ ॥ ੩੧ ॥ ਸਿਰੀਰਾਗੁ ਮਹਲਾ ੧ ਘਰੁ ੪ ॥ ਕੀਤਾ ਕਹਾ ਕਰੇ ਮਨਿ ਮਾਨੁ ॥ ਦੇਵਣਹਾਰੇ ਕੈ ਹਥਿ ਦਾਨੁ ॥ ਭਾਵੈ ਦੇਇ ਨ ਦੇਈ ਸੋਇ ॥ ਕੀਤੇ ਕੈ ਕਹਿਐ ਕਿਆ ਹੋਇ ॥ ੧ ॥ ਆਪੇ ਸਚੁ ਭਾਵੈ ਤਿਸੁ ਸਚੁ ॥ ਅੰਧਾ ਕਚਾ ਕਚੁ ਨਿਕਚੁ ॥ ੧ ॥ ਰਹਾਉ ॥ ਜਾ ਕੇ ਰੁਖ ਬਿਰਖ ਆਰਾਉ ॥ ਜੇਹੀ ਧਾਤੁ ਤੇਹਾ ਤਿਨ ਨਾਉ ॥ ਫੁਲੁ ਭਾਉ ਫਲੁ ਲਿਖਿਆ ਪਾਇ ॥ ਆਪਿ ਬੀਜਿ ਆਪੇ ਹੀ ਖਾਇ ॥ ੨ ॥ ਕਚੀ ਕੰਧ ਕਚਾ ਵਿਚਿ ਰਾਜੁ ॥ ਮਤਿ ਅਲੂਣੀ ਫਿਕਾ ਸਾਦੁ ॥ ਨਾਨਕ ਆਣੇ ਆਵੈ ਰਾਸਿ ॥ ਵਿਣੁ ਨਾਵੈ ਨਾਹੀ ਸਾਬਾਸਿ ॥ ੩ ॥ ੩੨ ॥ ਸਿਰੀਰਾਗੁ ਮਹਲਾ ੧ ਘਰੁ ੫ ॥ ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ ॥ ਜਿਉ ਸਾਹਿਬੁ ਰਾਖੈ ਤਿਉ ਰਹੈ ਇਸੁ ਲੋਭੀ ਕਾ ਜੀਉ ਟਲ ਪਲੈ ॥ ੧ ॥ ਬਿਨੁ ਤੇਲ ਦੀਵਾ ਕਿਉ ਜਲੈ ॥ ੧ ॥ ਰਹਾਉ ॥ ਪੋਥੀ ਪੁਰਾਣ ਕਮਾਈਐ ॥ ਭਉ ਵਟੀ ਇਤੁ ਤਨਿ ਪਾਈਐ ॥ ਸਚੁ ਬੂਝਣੁ ਆਣਿ ਜਲਾਈਐ ॥ ੨ ॥ ਇਹੁ ਤੇਲੁ ਦੀਵਾ ਇਉ ਜਲੈ ॥ ਕਰਿ ਚਾਨਣੁ ਸਾਹਿਬ ਤਉ ਮਿਲੈ ॥ ੧ ॥ ਰਹਾਉ ॥ ਇਤੁ ਤਨਿ ਲਾਗੈ ਬਾਣੀਆ ॥ ਸੁਖੁ ਹੋਵੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥