੨੮
ਤਨੁ ਨਿਰਮਲੁ ਹੋਇ ॥ ਕੂੜਾ ਰੰਗੁ ਕਸੁੰਭ ਕਾ ਬਿਨਸਿ ਜਾਇ ਦੁਖੁ ਰੋਇ ॥ ਜਿਸੁ ਅੰਦਰਿ ਨਾਮ ਪ੍ਰਗਾਸ ਹੈ ਓਹੁ ਸਦਾ ਸਦਾ ਥਿਰੁ ਹੋਇ ॥ ੩ ॥ ਇਹੁ ਜਨਮੁ ਪਦਾਰਥੁ ਪਾਇ ਕੈ ਹਰਿ ਨਾਮੁ ਨ ਚੇਤੈ ਲਿਵ ਲਾਇ ॥ ਪਗਿ ਖਿਸਿਐ ਰਹਣਾ ਨਹੀ ਆਗੈ ਠਉਰੁ ਨ ਪਾਇ ॥ ਓਹ ਵੇਲਾ ਹਥਿ ਨ ਆਵਈ ਅੰਤਿ ਗਇਆ ਪਛੁਤਾਇ ॥ ਜਿਸੁ ਨਦਰਿ ਕਰੇ ਸੋ ਉਬਰੈ ਹਰਿ ਸੇਤੀ ਲਿਵ ਲਾਇ ॥ ੪ ॥ ਦੇਖਾ ਦੇਖੀ ਸਭ ਕਰੇ ਮਨਮੁਖਿ ਬੂਝ ਨ ਪਾਇ ॥ ਜਿਨ ਗੁਰਮੁਖਿ ਹਿਰਦਾ ਸੁਧੁ ਹੈ ਸੇਵ ਪਈ ਤਿਨ ਥਾਇ ॥ ਹਰਿ ਗੁਣ ਗਾਵਹਿ ਹਰਿ ਨਿਤ ਪੜਹਿ ਹਰਿ ਗੁਣ ਗਾਇ ਸਮਾਇ ॥ ਨਾਨਕ ਤਿਨ ਕੀ ਬਾਣੀ ਸਦਾ ਸਚੁ ਹੈ ਜਿ ਨਾਮਿ ਰਹੇ ਲਿਵ ਲਾਇ ॥ ੫ ॥ ੪ ॥ ੩੭ ॥ ਸਿਰੀਰਾਗੁ ਮਹਲਾ ੩ ॥ ਜਿਨੀ ਇਕ ਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ ॥ ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥ ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥ ੧ ॥ ਭਾਈ ਰੇ ਗੁਰਮੁਖਿ ਸਦਾ ਪਤਿ ਹੋਇ ॥ ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥ ੧ ॥ ਰਹਾਉ ॥ ਮਨਮੁਖ ਨਾਮੁ ਨ ਜਾਣਨੀ ਵਿਣੁ ਨਾਵੈ ਪਤਿ ਜਾਇ ॥ ਸਬਦੈ ਸਾਦੁ ਨ ਆਇਓ ਲਾਗੈ ਦੂਜੈ ਭਾਇ ॥ ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ ॥ ੨ ॥ ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਗੁਰ ਭਾਇ ॥ ਕੁਲੁ ਉਧਾਰਹਿ ਆਪਣਾ ਧੰਨੁ ਜਣੇਦੀ ਮਾਇ ॥ ਹਰਿ ਹਰਿ ਨਾਮੁ ਧਿਆਈਐ ਜਿਸ ਨਉ ਕਿਰਪਾ ਕਰੇ ਰਜਾਇ ॥ ੩ ॥ ਜਿਨੀ ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ ਗਵਾਇ ॥ ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ ॥ ਨਾਨਕ ਆਏ ਸੇ ਪਰਵਾਣੁ ਹਹਿ ਜਿਨ ਗੁਰਮਤੀ ਹਰਿ ਧਿਆਇ ॥ ੪ ॥ ੫ ॥ ੩੮ ॥ ਸਿਰੀਰਾਗੁ ਮਹਲਾ ੩ ॥ ਹਰ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ ਕਰਹਿ ਵਾਪਾਰੁ ॥ ਹਰਿ ਨਾਮੁ ਸਲਾਹਨਿ ਸਦਾ ਸਦਾ ਵਖਰੁ ਹਰਿ ਨਾਮੁ ਅਧਾਰੁ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਹਰਿ ਭਗਤਾ ਅਤੁਟੁ ਭੰਡਾਰੁ ॥ ੧ ॥ ਭਾਈ ਰੇ ਇਸੁ ਮਨ ਕਉ ਸਮਝਾਇ ॥ ਏ ਮਨ ਆਲਸੁ ਕਿਆ ਕਰਹਿ ਗੁਰਮੁਖਿ ਨਾਮੁ ਧਿਆਇ ॥ ੧ ॥ ਰਹਾਉ ॥ ਹਰਿ ਭਗਤਿ ਹਰਿ ਕਾ ਪਿਆਰੁ ਹੈ ਜੇ ਗੁਰਮੁਖਿ ਕਰੇ ਬੀਚਾਰੁ ॥ ਪਾਖੰਡਿ ਭਗਤਿ ਨ ਹੋਵਈ ਦੁਬਿਧਾ ਬੋਲੁ ਖੁਆਰੁ ॥ ਸੋ ਜਨੁ ਰਲਾਇਆ ਨਾ ਰਲੈ ਜਿਸੁ ਅੰਤਰਿ ਬਿਬੇਕ ਬੀਚਾਰੁ ॥ ੨ ॥ ਸੋ ਸੇਵਕੁ ਹਰਿ ਆਖੀਐ ਜੋ ਹਰਿ ਰਾਖੈ ਉਰਿ ਧਾਰਿ ॥ ਮਨੁ ਤਨੁ ਸਉਪੈ ਆਗੈ ਧਰੇ ਹਉਮੈ ਵਿਚਹੁ ਮਾਰਿ ॥ ਧਨੁ ਗੁਰਮੁਖਿ ਸੋ ਪਰਵਾਣੁ ਹੈ ਜਿ ਕਦੇ ਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥