੨੯
ਆਵੈ ਹਾਰਿ ॥ ੩ ॥ ਕਰਮਿ ਮਿਲੈ ਤਾ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥ ਲਖ ਚਉਰਾਸੀਹ ਤਰਸਦੇ ਜਿਸੁ ਮੇਲੇ ਸੋ ਮਿਲੈ ਹਰਿ ਆਇ ॥ ਨਾਨਕ ਗੁਰਮੁਖਿ ਹਰਿ ਪਾਇਆ ਸਦਾ ਹਰਿ ਨਾਮਿ ਸਮਾਇ ॥ ੪ ॥ ੬ ॥ ੩੯ ॥ ਸਿਰੀਰਾਗੁ ਮਹਲਾ ੩ ॥ ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥ ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ ॥ ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ ॥ ੧ ॥ ਭਾਈ ਰੇ ਜਗੁ ਦੁਖੀਆ ਦੂਜੈ ਭਾਇ ॥ ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ ਧਿਆਇ ॥ ੧ ॥ ਰਹਾਉ ॥ ਸਾਚੈ ਮੈਲੁ ਨ ਲਾਗਈ ਮਨੁ ਨਿਰਮਲੁ ਹਰਿ ਧਿਆਇ ॥ ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ ॥ ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥ ੨ ॥ ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ ॥ ਬਿਨੁ ਸਬਦੈ ਮੈਲੁ ਨ ਉਤਰੈ ਮਰਿ ਜੰਮਹਿ ਹੋਇ ਖੁਆਰੁ ॥ ਧਾਤੁਰ ਬਾਜੀ ਪਲਚਿ ਰਹੇ ਨਾ ਉਰਵਾਰੁ ਨ ਪਾਰੁ ॥ ੩ ॥ ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ ॥ ਗੁਰਮੁਖਿ ਸਦਾ ਧਿਆਈਐ ਏਕ ਨਾਮੁ ਕਰਤਾਰੁ ॥ ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਆਧਾਰੁ ॥ ੪ ॥ ੭ ॥ ੪੦ ॥ ਸ੍ਰੀਰਾਗੁ ਮਹਲਾ ੩ ॥ ਮਨਮੁਖੁ ਮੋਹਿ ਵਿਆਪਿਆ ਬੈਰਾਗੁ ਉਦਾਸੀ ਨ ਹੋਇ ॥ ਸਬਦੁ ਨ ਚੀਨੈ ਸਦਾ ਦੁਖੁ ਹਰਿ ਦਰਗਹਿ ਪਤਿ ਖੋਇ ॥ ਹਉਮੈ ਗੁਰਮੁਖਿ ਖੋਈਐ ਨਾਮਿ ਰਤੇ ਸੁਖੁ ਹੋਇ ॥ ੧ ॥ ਮੇਰੇ ਮਨ ਅਹਿਨਿਸਿ ਪੂਰਿ ਰਹੀ ਨਿਤ ਆਸਾ ॥ ਸਤਗੁਰੁ ਸੇਵਿ ਮੋਹੁ ਪਰਜਲੈ ਘਰ ਹੀ ਮਾਹਿ ਉਦਾਸਾ ॥ ੧ ॥ ਰਹਾਉ ॥ ਗੁਰਮੁਖਿ ਕਰਮ ਕਮਾਵੈ ਬਿਗਸੈ ਹਰਿ ਬੈਰਾਗੁ ਅਨੰਦੁ ॥ ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਹਉਮੈ ਮਾਰਿ ਨਿਚੰਦੁ ॥ ਵਡੈ ਭਾਗਿ ਸਤਸੰਗਤਿ ਪਾਈ ਹਰਿ ਪਾਇਆ ਸਹਜਿ ਅਨੰਦੁ ॥ ੨ ॥ ਸੋ ਸਾਧੂ ਬੈਰਾਗੀ ਸੋਈ ਹਿਰਦੈ ਨਾਮੁ ਵਸਾਏ ॥ ਅੰਤਰਿ ਲਾਗਿ ਨ ਤਾਮਸੁ ਮੂਲੇ ਵਿਚਹੁ ਆਪੁ ਗਵਾਏ ॥ ਨਾਮੁ ਨਿਧਾਨੁ ਸਤਗੁਰੂ ਦਿਖਾਲਿਆ ਹਰਿ ਰਸੁ ਪੀਆ ਅਘਾਏ ॥ ੩ ॥ ਜਿਨਿ ਕਿਨੈ ਪਾਇਆ ਸਾਧਸੰਗਤੀ ਪੂਰੈ ਭਾਗਿ ਬੈਰਾਗਿ ॥ ਮਨਮੁਖ ਫਿਰਹਿ ਨ ਜਾਣਹਿ ਸਤਗੁਰੁ ਹਉਮੈ ਅੰਦਰਿ ਲਾਗਿ ॥ ਨਾਨਕ ਸਬਦਿ ਰਤੇ ਹਰਿ ਨਾਮਿ ਰੰਗਾਏ ਬਿਨੁ ਭੈ ਕੇਹੀ ਲਾਗਿ ॥ ੪ ॥ ੮ ॥ ੪੧ ॥ ਸਿਰੀਰਾਗੁ ਮਹਲਾ ੩ ॥ ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥ ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ ॥ ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥ ੧ ॥ ਮੇਰੇ ਮਨ ਤਜਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥