੩੦
ਨਿੰਦਾ ਹਉਮੈ ਅਹੰਕਾਰੁ ॥ ਹਰਿ ਜੀਉ ਸਦਾ ਧਿਆਇ ਤੂ ਗੁਰਮੁਖਿ ਏਕੰਕਾਰੁ ॥ ੧ ॥ ਰਹਾਉ ॥ ਗੁਰਮੁਖਾ ਕੇ ਮੁਖ ਉਜਲੇ ਗੁਰ ਸਬਦੀ ਬੀਚਾਰਿ ॥ ਹਲਤਿ ਪਲਤਿ ਸੁਖੁ ਪਾਇਦੇ ਜਪਿ ਜਪਿ ਰਿਦੈ ਮੁਰਾਰਿ ॥ ਘਰ ਹੀ ਵਿਚਿ ਮਹਲੁ ਪਾਇਆ ਗੁਰੁ ਸਬਦੀ ਵੀਚਾਰਿ ॥ ੨ ॥ ਸਤਗੁਰ ਤੇ ਜੋ ਮੁਹ ਫੇਰਹਿ ਮਥੇ ਤਿਨ ਕਾਲੇ ॥ ਅਨਦਿਨੁ ਦੁਖ ਕਮਾਵਦੇ ਨਿਤ ਜੋਹੇ ਜਮ ਜਾਲੇ ॥ ਸੁਪਨੈ ਸੁਖੁ ਨ ਦੇਖਨੀ ਬਹੁ ਚਿੰਤਾ ਪਰਜਾਲੇ ॥ ੩ ॥ ਸਭਨਾ ਕਾ ਦਾਤਾ ਏਕੁ ਹੈ ਆਪੇ ਬਖਸ ਕਰੇਇ ॥ ਕਹਣਾ ਕਿਛੂ ਨ ਜਾਵਈ ਜਿਸੁ ਭਾਵੈ ਤਿਸੁ ਦੇਇ ॥ ਨਾਨਕ ਗੁਰਮੁਖਿ ਪਾਈਐ ਆਪੇ ਜਾਣੈ ਸੋਇ ॥ ੪ ॥ ੯ ॥ ੪੨ ॥ ਸਿਰੀਰਾਗੁ ਮਹਲਾ ੩ ॥ ਸਚਾ ਸਾਹਿਬੁ ਸੇਵੀਐ ਸਚੁ ਵਡਿਆਈ ਦੇਇ ॥ ਗੁਰ ਪਰਸਾਦੀ ਮਨਿ ਵਸੈ ਹਉਮੈ ਦੂਰਿ ਕਰੇਇ ॥ ਇਹੁ ਮਨੁ ਧਾਵਤੁ ਤਾ ਰਹੈ ਜਾ ਆਪੇ ਨਦਰਿ ਕਰੇਇ ॥ ੧ ॥ ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ ॥ ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥ ੧ ॥ ਰਹਾਉ ॥ ਮਨਮੁਖ ਮਨੁ ਤਨੁ ਅੰਧੁ ਹੈ ਤਿਸ ਨਉ ਠਉਰ ਨ ਠਾਉ ॥ ਬਹੁ ਜੋਨੀ ਭਉਦਾ ਫਿਰੈ ਜਿਉ ਸੁੰਞੈਂ ਘਰ ਕਾਉ ॥ ਗੁਰਮਤੀ ਘਟਿ ਚਾਨਣਾ ਸਬਦਿ ਮਿਲੈ ਹਰਿ ਨਾਉ ॥ ੨ ॥ ਤ੍ਰੈ ਗੁਣ ਬਿਖਿਆ ਅੰਧੁ ਹੈ ਮਾਇਆ ਮੋਹ ਗੁਬਾਰ ॥ ਲੋਭੀ ਅਨ ਕਉ ਸੇਵਦੇ ਪੜਿ ਵੇਦਾ ਕਰੈ ਪੂਕਾਰ ॥ ਬਿਖਿਆ ਅੰਦਰਿ ਪਚਿ ਮੁਏ ਨਾ ਉਰਵਾਰੁ ਨ ਪਾਰੁ ॥ ੩ ॥ ਮਾਇਆ ਮੋਹਿ ਵਿਸਾਰਿਆ ਜਗਤ ਪਿਤਾ ਪ੍ਰਤਿਪਾਲਿ ॥ ਬਾਝਹੁ ਗੁਰੂ ਅਚੇਤੁ ਹੈ ਸਭ ਬਧੀ ਜਮਕਾਲਿ ॥ ਨਾਨਕ ਗੁਰਮਤਿ ਉਬਰੇ ਸਚਾ ਨਾਮੁ ਸਮਾਲਿ ॥ ੪ ॥ ੧੦ ॥ ੪੩ ॥ ਸਿਰੀਰਾਗੁ ਮਹਲਾ ੩ ॥ ਤ੍ਰੈ ਗੁਣ ਮਾਇਆ ਮੋਹੁ ਹੈ ਗੁਰਮੁਖਿ ਚਉਥਾ ਪਦੁ ਪਾਇ ॥ ਕਰਿ ਕਿਰਪਾ ਮੇਲਾਇਅਨੁ ਹਰਿ ਨਾਮੁ ਵਸਿਆ ਮਨਿ ਆਇ ॥ ਪੋਤੈ ਜਿਨ ਕੈ ਪੁੰਨੁ ਹੈ ਤਿਨ ਸਤਸੰਗਤਿ ਮੇਲਾਇ ॥ ੧ ॥ ਭਾਈ ਰੇ ਗੁਰਮਤਿ ਸਾਚਿ ਰਹਾਉ ॥ ਸਾਚੋ ਸਾਚੁ ਕਮਾਵਣਾ ਸਾਚੈ ਸਬਦਿ ਮਿਲਾਉ ॥ ੧ ॥ ਰਹਾਉ ॥ ਜਿਨੀ ਨਾਮੁ ਪਛਾਣਿਆ ਤਿਨ ਵਿਟਹੁ ਬਲਿ ਜਾਉ ॥ ਆਪੁ ਛੋਡਿ ਚਰਣੀ ਲਗਾ ਚਲਾ ਤਿਨ ਕੈ ਭਾਇ ॥ ਲਾਹਾ ਹਰਿ ਹਰਿ ਨਾਮੁ ਮਿਲੈ ਸਹਜੇ ਨਾਮਿ ਸਮਾਇ ॥ ੨ ॥ ਬਿਨੁ ਗੁਰ ਮਹਲੁ ਨ ਪਾਈਐ ਨਾਮੁ ਨ ਪਰਾਪਤਿ ਹੋਇ ॥ ਐਸਾ ਸਤਗੁਰੁ ਲੋੜਿ ਲਹੁ ਜਿਦੂ ਪਾਈਐ ਸਚੁ ਸੋਇ ॥ ਅਸੁਰ ਸੰਘਾਰੈ ਸੁਖਿ ਵਸੈ ਜੋ ਤਿਸੁ ਭਾਵੈ ਸੁ ਹੋਇ ॥ ੩ ॥ ਜੇਹਾ ਸਤਗੁਰੁ ਕਰਿ ਜਾਣਿਆ ਤੇਹੋ ਜੇਹਾ ਸੁਖੁ ਹੋਇ ॥ ਏਹੁ ਸਹਸਾ ਮੂਲੇ ਨਾਹੀ ਭਾਉ ਲਾਏ ਜਨੁ ਕੋਇ ॥ ਨਾਨਕ ਏਕ ਜੋਤਿ ਦੁਇ ਮੂਰਤੀ ਸਬਦਿ ਮਿਲਾਵਾ ਹੋਇ ॥ ੪ ॥ ੧੧ ॥ ੪੪ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥