੩੧
ਸਿਰੀਰਾਗੁ ਮਹਲਾ ੩ ॥ ਅੰਮ੍ਰਿਤ ਛੋਡਿ ਬਿਖਿਆ ਲੋਭਾਣੇ ਸੇਵਾ ਕਰਹਿ ਵਿਡਾਣੀ ॥ ਆਪਣਾ ਧਰਮੁ ਗਵਾਵਹਿ ਬੂਝਹਿ ਨਾਹੀ ਅਨਦਿਨੁ ਦੁਖਿ ਵਿਹਾਣੀ ॥ ਮਨਮੁਖ ਅੰਧ ਨ ਚੇਤਹੀ ਡੂਬਿ ਮੁਏ ਬਿਨੁ ਪਾਣੀ ॥ ੧ ॥ ਮਨ ਰੇ ਸਦਾ ਭਜਹੁ ਹਰਿ ਸਰਣਾਈ ॥ ਗੁਰ ਕਾ ਸਬਦੁ ਅੰਤਰਿ ਵਸੈ ਤਾ ਹਰਿ ਵਿਸਰਿ ਨ ਜਾਈ ॥ ੧ ॥ ਰਹਾਉ ॥ ਇਹੁ ਸਰੀਰੁ ਮਾਇਆ ਕਾ ਪੁਤਲਾ ਵਿਚਿ ਹਉਮੈ ਦੁਸਟੀ ਪਾਈ ॥ ਆਵਣੁ ਜਾਣਾ ਜੰਮਣੁ ਮਰਣਾ ਮਨਮੁਖਿ ਪਤਿ ਗਵਾਈ ॥ ਸਤਗੁਰੁ ਸੇਵਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਈ ॥ ੨ ॥ ਸਤਗੁਰ ਕੀ ਸੇਵਾ ਅਤਿ ਸੁਖਾਲੀ ਜੋ ਇਛੇ ਸੋ ਫਲੁ ਪਾਏ ॥ ਜਤੁ ਸਤੁ ਤਪੁ ਪਵਿਤੁ ਸਰੀਰਾ ਹਰਿ ਹਰਿ ਮੰਨਿ ਵਸਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਪਾਏ ॥ ੩ ॥ ਜੋ ਸਤਗੁਰ ਕੀ ਸਰਣਾਗਤੀ ਹਉ ਤਿਨ ਕੈ ਬਲਿ ਜਾਉ ॥ ਦਰਿ ਸਚੈ ਸਚੀ ਵਡਿਆਈ ਸਹਜੇ ਸਚਿ ਸਮਾਉ ॥ ਨਾਨਕ ਨਦਰੀ ਪਾਈਐ ਗੁਰਮੁਖਿ ਮੇਲਿ ਮਿਲਾਉ ॥ ੪ ॥ ੧੨ ॥ ੪੫ ॥ ਸਿਰੀਰਾਗੁ ਮਹਲਾ ੩ ॥ ਮਨਮੁਖ ਕਰਮ ਕਮਾਵਣੇ ਜਿਉ ਦੁਹਾਗਣਿ ਤਨਿ ਸੀਗਾਰੁ ॥ ਸੇਜੈ ਕੰਤੁ ਨ ਆਵਈ ਨਿਤ ਨਿਤ ਹੋਇ ਖੁਆਰੁ ॥ ਪਿਰ ਕਾ ਮਹਲੁ ਨ ਪਾਵਈ ਨਾ ਦੀਸੈ ਘਰੁ ਬਾਰੁ ॥ ੧ ॥ ਭਾਈ ਰੇ ਇਕ ਮਨਿ ਨਾਮੁ ਧਿਆਇ ॥ ਸੰਤਾ ਸੰਗਤਿ ਮਿਲਿ ਰਹੈ ਜਪਿ ਰਾਮ ਨਾਮੁ ਸੁਖੁ ਪਾਇ ॥ ੧ ॥ ਰਹਾਉ ॥ ਗੁਰਮੁਖਿ ਸਦਾ ਸੋਹਾਗਣੀ ਪਿਰੁ ਰਾਖਿਆ ਉਰ ਧਾਰਿ ॥ ਮਿਠਾ ਬੋਲਹਿ ਨਿਵਿ ਚਲਹਿ ਸੇਜੈ ਰਵੈ ਭਤਾਰੁ ॥ ਸੋਭਾਵੰਤੀ ਸੋਹਾਗਣੀ ਜਿਨ ਗੁਰ ਕਾ ਹੇਤੁ ਅਪਾਰੁ ॥ ੨ ॥ ਪੂਰੈ ਭਾਗਿ ਸਤਗੁਰੁ ਮਿਲੈ ਜਾ ਭਾਗੈ ਕਾ ਉਦਉ ਹੋਇ ॥ ਅੰਤਰਹੁ ਦੁਖੁ ਭ੍ਰਮੁ ਕਟੀਐ ਸੁਖੁ ਪਰਾਪਤਿ ਹੋਇ ॥ ਗੁਰ ਕੈ ਭਾਣੈ ਜੋ ਚਲੈ ਦੁਖੁ ਨ ਪਾਵੈ ਕੋਇ ॥ ੩ ॥ ਗੁਰ ਕੇ ਭਾਣੇ ਵਿਚਿ ਅੰਮ੍ਰਿਤੁ ਹੈ ਸਹਜੇ ਪਾਵੈ ਕੋਇ ॥ ਜਿਨਾ ਪਰਾਪਤਿ ਤਿਨ ਪੀਆ ਹਉਮੈ ਵਿਚਹੁ ਖੋਇ ॥ ਨਾਨਕ ਗੁਰਮੁਖਿ ਨਾਮੁ ਧਿਆਇਐ ਸਚਿ ਮਿਲਾਵਾ ਹੋਇ ॥ ੪ ॥ ੧੩ ॥ ੪੬ ॥ ਸਿਰੀਰਾਗੁ ਮਹਲਾ ੩ ॥ ਜਾ ਪਿਰੁ ਜਾਣੈ ਆਪਣਾ ਤਨੁ ਮਨੁ ਅਗੈ ਧਰੇਇ ॥ ਸੋਹਾਗਣੀ ਕਰਮ ਕਮਾਵਦੀਆ ਸੇਈ ਕਰਮ ਕਰੇਇ ॥ ਸਹਜੇ ਸਾਚਿ ਮਿਲਾਵੜਾ ਸਾਚੁ ਵਡਾਈ ਦੇਇ ॥ ੧ ॥ ਭਾਈ ਰੇ ਗੁਰ ਬਿਨੁ ਭਗਤਿ ਨ ਹੋਇ ॥ ਬਿਨੁ ਗੁਰ ਭਗਤਿ ਨ ਪਾਈਐ ਜੇ ਲੋਚੈ ਸਭੁ ਕੋਇ ॥ ੧ ॥ ਰਹਾਉ ॥ ਲਖ ਚਉਰਾਸੀਹ ਫੇਰੁ ਪਇਆ ਕਾਮਣਿ ਦੂਜੈ ਭਾਇ ॥ ਬਿਨੁ ਗੁਰ ਨੀਦ ਨ ਆਵਈ ਦੁਖੀ ਰੈਣਿ ਵਿਹਾਇ ॥ ਬਿਨੁ ਸਬਦੈ ਪਿਰੁ ਨ ਪਾਈਐ ਬਿਰਥਾ ਜਨਮੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥