੩੨
ਗਵਾਇ ॥ ੨ ॥ ਹਉ ਹਉ ਕਰਤੀ ਜਗ ਫਿਰੀ ਨਾ ਧਨੁ ਸੰਪੈ ਨਾਲਿ ॥ ਅੰਧੀ ਨਾਮੁ ਨ ਚੇਤਈ ਸਭ ਬਾਧੀ ਜਮਕਾਲਿ ॥ ਸਤਿਗੁਰਿ ਮਿਲਿਐ ਧਨੁ ਪਾਇਆ ਹਰਿ ਨਾਮਾ ਰਿਦੈ ਸਮਾਲਿ ॥ ੩ ॥ ਨਾਮਿ ਰਤੇ ਸੇ ਨਿਰਮਲੇ ਗੁਰ ਕੈ ਸਹਜਿ ਸੁਭਾਇ ॥ ਮਨੁ ਤਨੁ ਰਾਤਾ ਰੰਗ ਸਿਉ ਰਸਨਾ ਰਸਨ ਰਸਾਇ ॥ ਨਾਨਕ ਰੰਗੁ ਨ ਉਤਰੈ ਜੋ ਹਰਿ ਧੁਰਿ ਛੋਡਿਆ ਲਾਇ ॥ ੪ ॥ ੧੪ ॥ ੪੭ ॥ ਸਿਰੀਰਾਗੁ ਮਹਲਾ ੩ ॥ ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਈ ॥ ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਸੋਈ ॥ ਹਰਿ ਜੀਉ ਸਾਚਾ ਸਾਚੀ ਬਾਣੀ ਸਬਦਿ ਮਿਲਾਵਾ ਹੋਈ ॥ ੧ ॥ ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥ ੧ ॥ ਰਹਾਉ ॥ ਆਪੇ ਜਗਜੀਵਨੁ ਸੁਖਦਾਤਾ ਆਪੇ ਬਖਸਿ ਮਿਲਾਏ ॥ ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥ ਗੁਰਮੁਖਿ ਆਪੇ ਦੇਇ ਵਡਾਈ ਆਪੇ ਸੇਵ ਕਰਾਏ ॥ ੨ ॥ ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥ ਸਤਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਦੀ ਕੀਮ ਨ ਪਾਈ ॥ ਹਰਿ ਪ੍ਰਭੁ ਸਖਾ ਮੀਤੁ ਪ੍ਰਭ ਮੇਰਾ ਅੰਤੇ ਹੋਇ ਸਖਾਈ ॥ ੩ ॥ ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥ ਹਰਿ ਜੀਉ ਦਾਤਾ ਭਗਤਿ ਵਛਲੁ ਹੈ ਕਰਿ ਕਿਰਪਾ ਮੰਨਿ ਵਸਾਈ ॥ ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥ ੪ ॥ ੧੫ ॥ ੪੮ ॥ ਸਿਰੀਰਾਗੁ ਮਹਲਾ ੩ ॥ ਧਨੁ ਜਨਨੀ ਜਿਨਿ ਜਾਇਆ ਧੰਨੁ ਪਿਤਾ ਪਰਧਾਨੁ ॥ ਸਤਗੁਰੁ ਸੇਵਿ ਸੁਖੁ ਪਾਇਆ ਵਿਚਹੁ ਗਇਆ ਗੁਮਾਨੁ ॥ ਦਰਿ ਸੇਵਨਿ ਸੰਤ ਜਨ ਖੜੇ ਪਾਇਨਿ ਗੁਣੀ ਨਿਧਾਨੁ ॥ ੧ ॥ ਮੇਰੇ ਮਨ ਗੁਰਮੁਖਿ ਧਿਆਇ ਹਰਿ ਸੋਇ ॥ ਗੁਰ ਕਾ ਸਬਦੁ ਮਨਿ ਵਸੈ ਮਨੁ ਤਨੁ ਨਿਰਮਲੁ ਹੋਇ ॥ ੧ ॥ ਰਹਾਉ ॥ ਕਰਿ ਕਿਰਪਾ ਘਰਿ ਆਇਆ ਆਪੇ ਮਿਲਿਆ ਆਇ ॥ ਗੁਰ ਸਬਦੀ ਸਾਲਾਹੀਐ ਰੰਗੇ ਸਹਜਿ ਸੁਭਾਇ ॥ ਸਚੈ ਸਚਿ ਸਮਾਇਆ ਮਿਲਿ ਰਹੈ ਨ ਵਿਛੁੜਿ ਜਾਇ ॥ ੨ ॥ ਜੋ ਕਿਛੁ ਕਰਣਾ ਸੁ ਕਰਿ ਰਹਿਆ ਅਵਰੁ ਨ ਕਰਣਾ ਜਾਇ ॥ ਚਿਰੀ ਵਿਛੁੰਨੇ ਮੇਲਿਅਨੁ ਸਤਗੁਰ ਪੰਨੈ ਪਾਇ ॥ ਆਪੇ ਕਾਰ ਕਰਾਇਸੀ ਅਵਰੁ ਨ ਕਰਣਾ ਜਾਇ ॥ ੩ ॥ ਮਨੁ ਤਨੁ ਰਤਾ ਰੰਗ ਸਿਉ ਹਉਮੈ ਤਜਿ ਵਿਕਾਰ ॥ ਅਹਿਨਿਸਿ ਹਿਰਦੈ ਰਵਿ ਰਹੈ ਨਿਰਭਉ ਨਾਮੁ ਨਿਰੰਕਾਰ ॥ ਨਾਨਕ ਆਪਿ ਮਿਲਾਇਅਨੁ ਪੂਰੈ ਸਬਦਿ ਅਪਾਰ ॥ ੪ ॥ ੧੬ ॥ ੪੯ ॥ ਸਿਰੀਰਾਗੁ ਮਹਲਾ ੩ ॥ ਗੋਵਿਦੁ ਗੁਣੀ ਨਿਧਾਨੁ ਹੈ ਅੰਤੁ ਨ ਪਾਇਆ ਜਾਇ ॥ ਕਥਨੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥