੩੩
ਬਦਨੀ ਨ ਪਾਈਐ ਹਉਮੈ ਵਿਚਹੁ ਜਾਇ ॥ ਸਤਗੁਰਿ ਮਿਲਿਐ ਸਦ ਭੈ ਰਚੈ ਆਪਿ ਵਸੈ ਮਨਿ ਆਇ ॥ ੧ ॥ ਭਾਈ ਰੇ ਗੁਰਮੁਖਿ ਬੂਝੈ ਕੋਇ ॥ ਬਿਨੁ ਬੂਝੇ ਕਰਮ ਕਮਾਵਣੇ ਜਨਮੁ ਪਦਾਰਥੁ ਖੋਇ ॥ ੧ ॥ ਰਹਾਉ ॥ ਜਿਨੀ ਚਾਖਿਆ ਤਿਨੀ ਸਾਦੁ ਪਾਇਆ ਬਿਨੁ ਚਾਖੇ ਭਰਮਿ ਭੁਲਾਇ ॥ ਅੰਮ੍ਰਿਤੁ ਸਾਚਾ ਨਾਮੁ ਹੈ ਕਹਣਾ ਕਛੂ ਨ ਜਾਇ ॥ ਪੀਵਤ ਹੂ ਪਰਵਾਣੁ ਭਇਆ ਪੂਰੈ ਸਬਦਿ ਸਮਾਇ ॥ ੨ ॥ ਆਪੇ ਦੇਇ ਤ ਪਾਈਐ ਹੋਰੁ ਕਰਣਾ ਕਿਛੂ ਨ ਜਾਇ ॥ ਦੇਵਣ ਵਾਲੇ ਕੈ ਹਥਿ ਦਾਤਿ ਹੈ ਗੁਰੂ ਦੁਆਰੈ ਪਾਇ ॥ ਜੇਹਾ ਕੀਤੋਨੁ ਤੇਹਾ ਹੋਆ ਜੇਹੇ ਕਰਮ ਕਮਾਇ ॥ ੩ ॥ ਜਤੁ ਸਤੁ ਸੰਜਮੁ ਨਾਮੁ ਹੈ ਵਿਣੁ ਨਾਵੈ ਨਿਰਮਲੁ ਨ ਹੋਇ ॥ ਪੂਰੈ ਭਾਗਿ ਨਾਮੁ ਮਨਿ ਵਸੈ ਸਬਦਿ ਮਿਲਾਵਾ ਹੋਇ ॥ ਨਾਨਕ ਸਹਜੇ ਹੀ ਰੰਗਿ ਵਰਤਦਾ ਹਰਿ ਗੁਣ ਪਾਵੈ ਸੋਇ ॥ ੪ ॥ ੧੭ ॥ ੫੦ ॥ ਸਿਰੀਰਾਗੁ ਮਹਲਾ ੩ ॥ ਕਾਂਇਆ ਸਾਧੈ ਉਰਧ ਤਪੁ ਕਰੈ ਵਿਚਹੁ ਹਉਮੈ ਨ ਜਾਇ ॥ ਅਧਿਆਤਮ ਕਰਮ ਜੇ ਕਰੇ ਨਾਮੁ ਨ ਕਬ ਹੀ ਪਾਇ ॥ ਗੁਰ ਕੈ ਸਬਦਿ ਜੀਵਤੁ ਮਰੈ ਹਰਿ ਨਾਮੁ ਵਸੈ ਮਨਿ ਆਇ ॥ ੧ ॥ ਸੁਣਿ ਮਨ ਮੇਰੇ ਭਜੁ ਸਤਗੁਰ ਸਰਣਾ ॥ ਗੁਰ ਪਰਸਾਦੀ ਛੁਟੀਐ ਬਿਖੁ ਭਵਜਲੁ ਸਬਦਿ ਗੁਰ ਤਰਣਾ ॥ ੧ ॥ ਰਹਾਉ ॥ ਤ੍ਰੈ ਗੁਣ ਸਭਾ ਧਾਤੁ ਹੈ ਦੂਜਾ ਭਾਉ ਵਿਕਾਰੁ ॥ ਪੰਡਿਤੁ ਪੜੈ ਬੰਧਨ ਮੋਹ ਬਾਧਾ ਨਹ ਬੂਝੈ ਬਿਖਿਆ ਪਿਆਰਿ ॥ ਸਤਗੁਰਿ ਮਿਲਿਐ ਤ੍ਰਿਕੁਟੀ ਛੂਟੈ ਚਉਥੈ ਪਦਿ ਮੁਕਤਿ ਦੁਆਰੁ ॥ ੨ ॥ ਗੁਰ ਤੇ ਮਾਰਗੁ ਪਾਈਐ ਚੂਕੈ ਮੋਹੁ ਗੁਬਾਰੁ ॥ ਸਬਦਿ ਮਰੈ ਤਾ ਉਧਰੈ ਪਾਏ ਮੋਖ ਦੁਆਰੁ ॥ ਗੁਰ ਪਰਸਾਦੀ ਮਿਲਿ ਰਹੈ ਸਚੁ ਨਾਮੁ ਕਰਤਾਰੁ ॥ ੩ ॥ ਇਹੁ ਮਨੂਆ ਅਤਿ ਸਬਲ ਹੈ ਛਡੇ ਨ ਕਿਤੈ ਉਪਾਇ ॥ ਦੂਜੈ ਭਾਇ ਦੁਖੁ ਲਾਇਦਾ ਬਹੁਤੀ ਦੇਇ ਸਜਾਇ ॥ ਨਾਨਕ ਨਾਮਿ ਲਗੇ ਸੇ ਉਬਰੇ ਹਉਮੈ ਸਬਦਿ ਗਵਾਇ ॥ ੪ ॥ ੧੮ ॥ ੫੧ ॥ ਸਿਰੀਰਾਗੁ ਮਹਲਾ ੩ ॥ ਕਿਰਪਾ ਕਰੇ ਗੁਰੁ ਪਾਈਐ ਹਰਿ ਨਾਮੋ ਦੇਇ ਦ੍ਰਿੜਾਇ ॥ ਬਿਨੁ ਗੁਰ ਕਿਨੈ ਨ ਪਾਇਓ ਬਿਰਥਾ ਜਨਮੁ ਗਵਾਇ ॥ ਮਨਮੁਖ ਕਰਮ ਕਮਾਵਣੇ ਦਰਗਹ ਮਿਲੈ ਸਜਾਇ ॥ ੧ ॥ ਮਨ ਰੇ ਦੂਜਾ ਭਾਉ ਚੁਕਾਇ ॥ ਅੰਤਰਿ ਤੇਰੈ ਹਰਿ ਵਸੈ ਗੁਰ ਸੇਵਾ ਸੁਖੁ ਪਾਇ ॥ ਰਹਾਉ ॥ ਸਚੁ ਬਾਣੀ ਸਚੁ ਸਬਦੁ ਹੈ ਜਾ ਸਚਿ ਧਰੇ ਪਿਆਰੁ ॥ ਹਰਿ ਕਾ ਨਾਮੁ ਮਨਿ ਵਸੈ ਹਉਮੈ ਕ੍ਰੋਧੁ ਨਿਵਾਰਿ ॥ ਮਨਿ ਨਿਰਮਲ ਨਾਮੁ ਧਿਆਈਐ ਤਾ ਪਾਏ ਮੋਖ ਦੁਆਰੁ ॥ ੨ ॥ ਹਉਮੈ ਵਿਚਿ ਜਗੁ ਬਿਨਸਦਾ ਮਰਿ ਜੰਮੈ ਆਵੈ ਜਾਇ ॥ ਮਨਮੁਖ ਸਬਦੁ ਨ ਜਾਣਨੀ ਜਾਸਨਿ ਪਤਿ ਗਵਾਇ ॥ ਗੁਰ ਸੇਵਾ ਨਾਉ ਪਾਈਐ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥