੩੪
ਸਚੇ ਰਹੇ ਸਮਾਇ ॥ ੩ ॥ ਸਬਦਿ ਮੰਨਿਐ ਗੁਰੁ ਪਾਈਐ ਵਿਚਹੁ ਆਪੁ ਗਵਾਇ ॥ ਅਨਦਿਨੁ ਭਗਤਿ ਕਰੇ ਸਦਾ ਸਾਚੇ ਕੀ ਲਿਵ ਲਾਇ ॥ ਨਾਮੁ ਪਦਾਰਥੁ ਮਨਿ ਵਸਿਆ ਨਾਨਕ ਸਹਜਿ ਸਮਾਇ ॥ ੪ ॥ ੧੯ ॥ ੫੨ ॥ ਸਿਰੀਰਾਗੁ ਮਹਲਾ ੩ ॥ ਜਿਨੀ ਪੁਰਖੀ ਸਤਗੁਰੁ ਨ ਸੇਵਿਓ ਸੇ ਦੁਖੀਏ ਜੁਗ ਚਾਰਿ ॥ ਘਰਿ ਹੋਦਾ ਪੁਰਖੁ ਨ ਪਛਾਣਿਆ ਅਭਿਮਾਨਿ ਮੁਠੇ ਅਹੰਕਾਰਿ ॥ ਸਤਗੁਰੂ ਕਿਆ ਫਿਟਕਿਆ ਮੰਗਿ ਥਕੇ ਸੰਸਾਰਿ ॥ ਸਚਾ ਸਬਦੁ ਨ ਸੇਵਿਓ ਸਭਿ ਕਾਜ ਸਵਾਰਣਹਾਰੁ ॥ ੧ ॥ ਮਨ ਮੇਰੇ ਸਦਾ ਹਰਿ ਵੇਖੁ ਹਦੂਰਿ ॥ ਜਨਮ ਮਰਨ ਦੁਖੁ ਪਰਹਰੈ ਸਬਦਿ ਰਹਿਆ ਭਰਪੂਰਿ ॥ ੧ ॥ ਰਹਾਉ ॥ ਸਚੁ ਸਲਾਹਨਿ ਸੇ ਸਚੇ ਸਚਾ ਨਾਮੁ ਅਧਾਰੁ ॥ ਸਚੀ ਕਾਰ ਕਮਾਵਣੀ ਸਚੇ ਨਾਲਿ ਪਿਆਰੁ ॥ ਸਚਾ ਸਾਹੁ ਵਰਤਦਾ ਕੋਇ ਨ ਮੇਟਣਹਾਰੁ ॥ ਮਨਮੁਖ ਮਹਲੁ ਨ ਪਾਇਨੀ ਕੂੜਿ ਮੁਠੇ ਕੂੜਿਆਰ ॥ ੨ ॥ ਹਉਮੈ ਕਰਤਾ ਜਗੁ ਮੁਆ ਗੁਰ ਬਿਨੁ ਘੋਰ ਅੰਧਾਰੁ ॥ ਮਾਇਆ ਮੋਹਿ ਵਿਸਾਰਿਆ ਸੁਖਦਾਤਾ ਦਾਤਾਰੁ ॥ ਸਤਗੁਰੁ ਸੇਵਹਿ ਤਾ ਉਬਰਹਿ ਸਚੁ ਰਖਹਿ ਉਰ ਧਾਰਿ ॥ ਕਿਰਪਾ ਤੇ ਹਰਿ ਪਾਈਐ ਸਚਿ ਸਬਦਿ ਵੀਚਾਰਿ ॥ ੩ ॥ ਸਤਗੁਰੁ ਸੇਵਿ ਮਨੁ ਨਿਰਮਲਾ ਹਉਮੈ ਤਜਿ ਵਿਕਾਰ ॥ ਆਪੁ ਛੋਡਿ ਜੀਵਤ ਮਰੈ ਗੁਰ ਕੈ ਸਬਦਿ ਵੀਚਾਰ ॥ ਧੰਧਾ ਧਾਵਤ ਹਰਿ ਗਏ ਲਾਗਾ ਸਾਚਿ ਪਿਆਰੁ ॥ ਸਚਿ ਰਤੇ ਮੁਖ ਉਜਲੇ ਤਿਤੁ ਸਾਚੈ ਦਰਬਾਰਿ ॥ ੪ ॥ ਸਤਗੁਰੁ ਪੁਰਖੁ ਨ ਮੰਨਿਓ ਸਬਦਿ ਨ ਲਗੋ ਪਿਆਰੁ ॥ ਇਸਨਾਨੁ ਦਾਨੁ ਜੇਤਾ ਕਰਹਿ ਦੂਜੈ ਭਾਇ ਖੁਆਰੁ ॥ ਹਰਿ ਜੀਉ ਆਪਣੀ ਕ੍ਰਿਪਾ ਕਰੇ ਤਾ ਲਾਗੈ ਨਾਮ ਪਿਆਰੁ ॥ ਨਾਨਕ ਨਾਮੁ ਸਮਾਲਿ ਤੂ ਗੁਰ ਕੈ ਹੇਤਿ ਅਪਾਰਿ ॥ ੫ ॥ ੨੦ ॥ ੫੩ ॥ ਸਿਰੀਰਾਗੁ ਮਹਲਾ ੩ ॥ ਕਿਸੁ ਹਉ ਸੇਵੀ ਕਿਆ ਜਪੁ ਕਰੀ ਸਤਗੁਰ ਪੂਛਉ ਜਾਇ ॥ ਸਤਗੁਰ ਕਾ ਭਾਣਾ ਮੰਨਿ ਲਈ ਵਿਚਹੁ ਆਪੁ ਗਵਾਇ ॥ ਏਹਾ ਸੇਵਾ ਚਾਕਰੀ ਨਾਮੁ ਵਸੈ ਮਨ ਆਇ ॥ ਨਾਮੈ ਹੀ ਤੇ ਸੁਖੁ ਪਾਈਐ ਸਚੈ ਸਬਦਿ ਸੁਹਾਇ ॥ ੧ ॥ ਮਨ ਮੇਰੇ ਅਨਦਿਨੁ ਜਾਗੁ ਹਰਿ ਚੇਤਿ ॥ ਆਪਣੀ ਖੇਤੀ ਰਖਿ ਲੈ ਕੁੂੰਜ ਪੜੈਗੀ ਖੇਤਿ ॥ ੧ ॥ ਰਹਾਉ ॥ ਮਨ ਕੀਆ ਇਛਾ ਪੂਰੀਆ ਸਬਦਿ ਰਹਿਆ ਭਰਪੂਰਿ ॥ ਭੈ ਭਾਇ ਭਗਤਿ ਕਰਹਿ ਦਿਨੁ ਰਾਤੀ ਹਰਿ ਜੀਉ ਵੇਖੈ ਸਦਾ ਹਦੂਰਿ ॥ ਸਚੈ ਸਬਦਿ ਸਦਾ ਮਨੁ ਰਾਤਾ ਭ੍ਰਮੁ ਗਇਆ ਸਰੀਰਹੁ ਦੂਰਿ ॥ ਨਿਰਮਲੁ ਸਾਹਿਬੁ ਪਾਇਆ ਸਾਚਾ ਗੁਣੀ ਗਹੀਰੁ ॥ ੨ ॥ ਜੋ ਜਾਗੇ ਸੇ ਉਬਰੇ ਸੂਤੇ ਗਏ ਮੁਹਾਇ ॥ ਸਚਾ ਸਬਦੁ ਨ ਪਛਾਣਿਓ ਸੁਪਨਾ ਗਇਆ ਵਿਹਾਇ ॥ ਸੁੰਞੇ ਘਰ ਕਾ ਪਾਹੁਣਾ ਜਿਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥