੩੫
ਆਇਆ ਤਿਉ ਜਾਇ ॥ ਮਨਮੁਖ ਜਨਮੁ ਬਿਰਥਾ ਗਇਆ ਕਿਆ ਮੁਹੁ ਦੇਸੀ ਜਾਇ ॥ ੩ ॥ ਸਭ ਕਿਛੁ ਆਪੇ ਆਪਿ ਹੈ ਹਉਮੈ ਵਿਚਿ ਕਹਨੁ ਨ ਜਾਇ ॥ ਗੁਰ ਕੈ ਸਬਦਿ ਪਛਾਣੀਐ ਦੁਖੁ ਹਉਮੈ ਵਿਚਹੁ ਗਵਾਇ ॥ ਸਤਗੁਰੁ ਸੇਵਨਿ ਆਪਣਾ ਹਉ ਤਿਨ ਕੈ ਲਾਗਉ ਪਾਇ ॥ ਨਾਨਕ ਦਰਿ ਸਚੈ ਸਚਿਆਰ ਹਹਿ ਹਉ ਤਿਨ ਬਲਿਹਾਰੈ ਜਾਉ ॥ ੪ ॥ ੨੧ ॥ ੫੪ ॥ ਸਿਰੀਰਾਗੁ ਮਹਲਾ ੩ ॥ ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥ ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ ॥ ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥ ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥ ੧ ॥ ਮੇਰੇ ਮਨ ਹਰਿ ਕਾ ਨਾਮੁ ਧਿਆਇ ॥ ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨ ਆਇ ॥ ੧ ॥ ਰਹਾਉ ॥ ਸਹਜੇ ਖੇਤੀ ਰਾਹੀਐ ਸਚੁ ਨਾਮੁ ਬੀਜੁ ਪਾਇ ॥ ਖੇਤੀ ਜੰਮੀ ਅਗਲੀ ਮਨੂਆ ਰਜਾ ਸਹਜਿ ਸੁਭਾਇ ॥ ਗੁਰ ਕਾ ਸਬਦੁ ਅੰਮ੍ਰਿਤੁ ਹੈ ਜਿਤੁ ਪੀਤੈ ਤਿਖ ਜਾਇ ॥ ਇਹੁ ਮਨੁ ਸਾਚਾ ਸਚਿ ਰਤਾ ਸਚੇ ਰਹਿਆ ਸਮਾਇ ॥ ੨ ॥ ਆਖਣੁ ਵੇਖਣੁ ਬੋਲਣਾ ਸਬਦੇ ਰਹਿਆ ਸਮਾਇ ॥ ਬਾਣੀ ਵਜੀ ਚਹੁ ਜੁਗੀ ਸਚੋ ਸਚੁ ਸੁਣਾਇ ॥ ਹਉਮੈ ਮੇਰਾ ਰਹਿ ਗਇਆ ਸਚੈ ਲਇਆ ਮਿਲਾਇ ॥ ਤਿਨ ਕਉ ਮਹਲੁ ਹਦੂਰਿ ਹੈ ਜੋ ਸਚਿ ਰਹੇ ਲਿਵ ਲਾਇ ॥ ੩ ॥ ਨਦਰੀ ਨਾਮੁ ਧਿਆਈਐ ਵਿਣੁ ਕਰਮਾ ਪਾਇਆ ਨ ਜਾਇ ॥ ਪੂਰੈ ਭਾਗਿ ਸਤਸੰਗਤਿ ਲਹੈ ਸਤਗੁਰੁ ਭੇਟੈ ਜਿਸੁ ਆਇ ॥ ਅਨਦਿਨੁ ਨਾਮੇ ਰਤਿਆ ਦੁਖੁ ਬਿਖਿਆ ਵਿਚਹੁ ਜਾਇ ॥ ਨਾਨਕ ਸਬਦਿ ਮਿਲਾਵੜਾ ਨਾਮੇ ਨਾਮਿ ਸਮਾਇ ॥ ੪ ॥ ੨੨ ॥ ੫੫ ॥ ਸਿਰੀਰਾਗੁ ਮਹਲਾ ੩ ॥ ਆਪਣਾ ਭਉ ਤਿਨ ਪਾਇਓਨੁ ਜਿਨ ਗੁਰ ਕਾ ਸਬਦੁ ਬੀਚਾਰਿ ॥ ਸਤਸੰਗਤੀ ਸਦਾ ਮਿਲਿ ਰਹੇ ਸਚੇ ਕੇ ਗੁਣ ਸਾਰਿ ॥ ਦੁਬਿਧਾ ਮੈਲੁ ਚੁਕਾਈਅਨੁ ਹਰਿ ਰਾਖਿਆ ਉਰ ਧਾਰਿ ॥ ਸਚੀ ਬਾਣੀ ਸਚੁ ਮਨਿ ਸਚੇ ਨਾਲਿ ਪਿਆਰੁ ॥ ੧ ॥ ਮਨ ਮੇਰੇ ਹਉਮੈ ਮੈਲੁ ਭਰ ਨਾਲਿ ॥ ਹਰਿ ਨਿਰਮਲੁ ਸਦਾ ਸੋਹਣਾ ਸਬਦਿ ਸਵਾਰਣਹਾਰੁ ॥ ੧ ॥ ਰਹਾਉ ॥ ਸਚੈ ਸਬਦਿ ਮਨੁ ਮੋਹਿਆ ਪ੍ਰਭਿ ਆਪੇ ਲਏ ਮਿਲਾਇ ॥ ਅਨਦਿਨੁ ਨਾਮੇ ਰਤਿਆ ਜੋਤੀ ਜੋਤਿ ਸਮਾਇ ॥ ਜੋਤੀ ਹੂ ਪ੍ਰਭੁ ਜਾਪਦਾ ਬਿਨੁ ਸਤਗੁਰ ਬੂਝ ਨ ਪਾਇ ॥ ਜਿਨ ਕਉ ਪੂਰਬਿ ਲਿਖਿਆ ਸਤਗੁਰੁ ਭੇਟਿਆ ਤਿਨ ਆਇ ॥ ੨ ॥ ਵਿਣੁ ਨਾਵੈ ਸਭ ਡੁਮਣੀ ਦੂਜੈ ਭਾਇ ਖੁਆਇ ॥ ਤਿਸੁ ਬਿਨੁ ਘੜੀ ਨ ਜੀਵਦੀ ਦੁਖੀ ਰੈਣਿ ਵਿਹਾਇ ॥ ਭਰਮਿ ਭੁਲਾਣਾ ਅੰਧੁਲਾ ਫਿਰਿ ਫਿਰਿ ਆਵੈ ਜਾਇ ॥ ਨਦਰਿ ਕਰੇ ਪ੍ਰਭ ਆਪਣੀ ਆਪੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥