੩੬
ਲਏ ਮਿਲਾਇ ॥ ੩ ॥ ਸਭੁ ਕਿਛੁ ਸੁਣਦਾ ਵੇਖਦਾ ਕਿਉ ਮੁਕਰਿ ਪਾਇਆ ਜਾਇ ॥ ਪਾਪੋ ਪਾਪੁ ਕਮਾਵਦੇ ਪਾਪੇ ਪਚਹਿ ਪਚਾਇ ॥ ਸੋ ਪ੍ਰਭੁ ਨਦਰਿ ਨ ਆਵਈ ਮਨਮੁਖਿ ਬੂਝ ਨ ਪਾਇ ॥ ਜਿਸੁ ਵੇਖਾਲੇ ਸੋਈ ਵੇਖੈ ਨਾਨਕ ਗੁਰਮੁਖਿ ਪਾਇ ॥ ੪ ॥ ੨੩ ॥ ੫੬ ॥ ਸ੍ਰੀਰਾਗੁ ਮਹਲਾ ੩ ॥ ਬਿਨੁ ਗੁਰ ਰੋਗੁ ਨ ਤੁਟਈ ਹਉਮੈ ਪੀੜ ਨ ਜਾਇ ॥ ਗੁਰ ਪਰਸਾਦੀ ਮਨਿ ਵਸੈ ਨਾਮੇ ਰਹੈ ਸਮਾਇ ॥ ਗੁਰ ਸਬਦੀ ਹਰਿ ਪਾਈਐ ਬਿਨੁ ਸਬਦੈ ਭਰਮਿ ਭੁਲਾਇ ॥ ੧ ॥ ਮਨ ਰੇ ਨਿਜ ਘਰਿ ਵਾਸਾ ਹੋਇ ॥ ਰਾਮ ਨਾਮੁ ਸਾਲਾਹਿ ਤੂ ਫਿਰਿ ਆਵਣ ਜਾਣੁ ਨ ਹੋਇ ॥ ੧ ॥ ਰਹਾਉ ॥ ਹਰਿ ਇਕੋ ਦਾਤਾ ਵਰਤਦਾ ਦੂਜਾ ਅਵਰੁ ਨ ਕੋਇ ॥ ਸਬਦਿ ਸਾਲਾਹੀ ਮਨਿ ਵਸੈ ਸਹਜੇ ਹੀ ਸੁਖੁ ਹੋਇ ॥ ਸਭ ਨਦਰੀ ਅੰਦਰਿ ਵੇਖਦਾ ਜੈ ਭਾਵੈ ਤੈ ਦੇਇ ॥ ੨ ॥ ਹਉਮੈ ਸਭਾ ਗਣਤ ਹੈ ਗਣਤੈ ਨਉ ਸੁਖੁ ਨਾਹਿ ॥ ਬਿਖੁ ਕੀ ਕਾਰ ਕਮਾਵਣੀ ਬਿਖੁ ਹੀ ਮਾਹਿ ਸਮਾਹਿ ॥ ਬਿਨੁ ਨਾਵੈ ਠਉਰੁ ਨ ਪਾਇਨੀ ਜਮਪੁਰਿ ਦੂਖ ਸਹਾਹਿ ॥ ੩ ॥ ਜੀਉ ਪਿੰਡੁ ਸਭੁ ਤਿਸ ਦਾ ਤਿਸੈ ਦਾ ਆਧਾਰੁ ॥ ਗੁਰ ਪਰਸਾਦੀ ਬੁਝੀਐ ਤਾ ਪਾਏ ਮੋਖ ਦੁਆਰੁ ॥ ਨਾਨਕ ਨਾਮੁ ਸਲਾਹਿ ਤੂੰ ਅੰਤੁ ਨ ਪਾਰਾਵਾਰੁ ॥ ੪ ॥ ੨੪ ॥ ੫੭ ॥ ਸਿਰੀਰਾਗੁ ਮਹਲਾ ੩ ॥ ਤਿਨਾ ਅਨੰਦੁ ਸਦਾ ਸੁਖੁ ਹੈ ਜਿਨਾ ਸਚੁ ਨਾਮੁ ਆਧਾਰੁ ॥ ਗੁਰ ਸਬਦੀ ਸਚੁ ਪਾਇਆ ਦੂਖ ਨਿਵਾਰਣਹਾਰੁ ॥ ਸਦਾ ਸਦਾ ਸਾਚੇ ਗੁਣ ਗਾਵਹਿ ਸਾਚੈ ਨਾਇ ਪਿਆਰੁ ॥ ਕਿਰਪਾ ਕਰਿ ਕੈ ਆਪਣੀ ਦਿਤੋਨੁ ਭਗਤਿ ਭੰਡਾਰੁ ॥ ੧ ॥ ਮਨ ਰੇ ਸਦਾ ਅਨੰਦੁ ਗੁਣ ਗਾਇ ॥ ਸਚੀ ਬਾਣੀ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥ ੧ ॥ ਰਹਾਉ ॥ ਸਚੀ ਭਗਤੀ ਮਨੁ ਲਾਲੁ ਥੀਆ ਰਤਾ ਸਹਜਿ ਸੁਭਾਇ ॥ ਗੁਰ ਸਬਦੀ ਮਨੁ ਮੋਹਿਆ ਕਹਣਾ ਕਛੂ ਨ ਜਾਇ ॥ ਜਿਹਵਾ ਰਤੀ ਸਬਦਿ ਸਚੈ ਅੰਮ੍ਰਿਤੁ ਪੀਵੈ ਰਸਿ ਗੁਣ ਗਾਇ ॥ ਗੁਰਮੁਖਿ ਏਹੁ ਰੰਗੁ ਪਾਈਐ ਜਿਸ ਨੋ ਕਿਰਪਾ ਕਰੇ ਰਜਾਇ ॥ ੨ ॥ ਸੰਸਾ ਇਹੁ ਸੰਸਾਰੁ ਹੈ ਸੁਤਿਆ ਰੈਣਿ ਵਿਹਾਇ ॥ ਇਕਿ ਆਪਣੈ ਭਾਣੈ ਕਢਿ ਲਇਅਨੁ ਆਪੇ ਲਇਓਨੁ ਮਿਲਾਇ ॥ ਆਪੇ ਹੀ ਆਪਿ ਮਨਿ ਵਸਿਆ ਮਾਇਆ ਮੋਹੁ ਚੁਕਾਇ ॥ ਆਪਿ ਵਡਾਈ ਦਿਤੀਅਨੁ ਗੁਰਮੁਖਿ ਦੇਇ ਬੁਝਾਇ ॥ ੩ ॥ ਸਭਨਾ ਕਾ ਦਾਤਾ ਏਕੁ ਹੈ ਭੁਲਿਆ ਲਏ ਸਮਝਾਇ ॥ ਇਕਿ ਆਪੇ ਆਪਿ ਖੁਆਇਅਨੁ ਦੂਜੈ ਛਡਿਅਨੁ ਲਾਇ ॥ ਗੁਰਮਤੀ ਹਰਿ ਪਈਐ ਜੋਤੀ ਜੋਤਿ ਮਿਲਾਇ ॥ ਅਨਦਿਨੁ ਨਾਮੇ ਰਤਿਆ ਨਾਨਕ ਨਾਮਿ ਸਮਾਇ ॥ ੪ ॥ ੨੫ ॥ ੫੮ ॥ ਸਿਰੀਰਾਗੁ ਮਹਲਾ ੩ ॥ ਗੁਣਵੰਤੀ ਸਚੁ ਪਾਇਆ ਤ੍ਰਿਸਨਾ ਤਜਿ ਵਿਕਾਰ ॥ ਗੁਰ ਸਬਦੀ ਮਨੁ ਰੰਗਿਆ ਰਸਨਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥