੩੭
ਪ੍ਰੇਮ ਪਿਆਰਿ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਕਰਿ ਵੇਖਹੁ ਮਨਿ ਵੀਚਾਰਿ ॥ ਮਨਮੁਖ ਮੈਲੁ ਨ ਉਤਰੈ ਜਿਚਰੁ ਗੁਰ ਸਬਦਿ ਨ ਕਰੇ ਪਿਆਰੁ ॥ ੧ ॥ ਮਨ ਮੇਰੇ ਸਤਿਗੁਰ ਕੈ ਭਾਣੈ ਚਲੁ ॥ ਨਿਜ ਘਰਿ ਵਸਹਿ ਅੰਮ੍ਰਿਤੁ ਪੀਵਹਿ ਤਾ ਸੁਖ ਲਹਹਿ ਮਹਲੁ ॥ ੧ ॥ ਰਹਾਉ ॥ ਅਉਗੁਣਵੰਤੀ ਗੁਣੁ ਕੋ ਨਹੀ ਬਹਣਿ ਨ ਮਿਲੈ ਹਦੂਰਿ ॥ ਮਨਮੁਖਿ ਸਬਦੁ ਨ ਜਾਣਈ ਅਵਗਣਿ ਸੋ ਪ੍ਰਭੁ ਦੂਰਿ ॥ ਜਿਨੀ ਸਚੁ ਪਛਾਣਿਆ ਸਚਿ ਰਤੇ ਭਰਪੂਰਿ ॥ ਗੁਰ ਸਬਦੀ ਮਨੁ ਬੇਧਿਆ ਪ੍ਰਭੁ ਮਿਲਿਆ ਆਪਿ ਹਦੂਰਿ ॥ ੨ ॥ ਆਪੇ ਰੰਗਣਿ ਰੰਗਿਓਨੁ ਸਬਦੇ ਲਇਓਨੁ ਮਿਲਾਇ ॥ ਸਚਾ ਰੰਗੁ ਨ ਉਤਰੈ ਜੋ ਸਚਿ ਰਤੇ ਲਿਵ ਲਾਇ ॥ ਚਾਰੇ ਕੁੰਡਾ ਭਵਿ ਥਕੇ ਮਨਮੁਖ ਬੂਝ ਨ ਪਾਇ ॥ ਜਿਸੁ ਸਤਿਗੁਰੁ ਮੇਲੇ ਸੋ ਮਿਲੈ ਸਚੈ ਸਬਦਿ ਸਮਾਇ ॥ ੩ ॥ ਮਿਤ੍ਰ ਘਣੇਰੇ ਕਰਿ ਥਕੀ ਮੇਰਾ ਦੁਖੁ ਕਾਟੈ ਕੋਇ ॥ ਮਿਲਿ ਪ੍ਰੀਤਮ ਦੁਖੁ ਕਟਿਆ ਸਬਦਿ ਮਿਲਾਵਾ ਹੋਇ ॥ ਸਚੁ ਖਟਣਾ ਸਚੁ ਰਾਸਿ ਹੈ ਸਚੇ ਸਚੀ ਸੋਇ ॥ ਸਚਿ ਮਿਲੇ ਸੇ ਨ ਵਿਛੁੜਹਿ ਨਾਨਕ ਗੁਰਮੁਖਿ ਹੋਇ ॥ ੪ ॥ ੨੬ ॥ ੫੯ ॥ ਸਿਰੀਰਾਗੁ ਮਹਲਾ ੩ ॥ ਆਪੇ ਕਾਰਣੁ ਕਰਤਾ ਕਰੇ ਸ੍ਰਿਸਟਿ ਦੇਖੈ ਆਪਿ ਉਪਾਇ ॥ ਸਭ ਏਕੋ ਇਕੁ ਵਰਤਦਾ ਅਲਖੁ ਨ ਲਿਖਿਆ ਜਾਇ ॥ ਆਪੇ ਪ੍ਰਭੂ ਦਇਆਲੁ ਹੈ ਆਪੇ ਦੇਇ ਬੁਝਾਇ ॥ ਗੁਰਮਤੀ ਸਦ ਮਨਿ ਵਸਿਆ ਸਚਿ ਰਹੇ ਲਿਵ ਲਾਇ ॥ ੧ ॥ ਮਨ ਮੇਰੇ ਗੁਰ ਕੀ ਮੰਨਿ ਲੈ ਰਜਾਇ ॥ ਮਨੁ ਤਨੁ ਸੀਤਲੁ ਸਭੁ ਥੀਐ ਨਾਮੁ ਵਸੈ ਮਨਿ ਆਇ ॥ ੧ ॥ ਰਹਾਉ ॥ ਜਿਨਿ ਕਰਿ ਕਾਰਣੁ ਧਾਰਿਆ ਸੋਈ ਸਾਰ ਕਰੇਇ ॥ ਗੁਰ ਕੈ ਸਬਦਿ ਪਛਾਣੀਐ ਜਾ ਆਪੇ ਨਦਰਿ ਕਰੇਇ ॥ ਸੇ ਜਨ ਸਬਦੇ ਸੋਹਣੇ ਤਿਤੁ ਸਚੈ ਦਰਬਾਰਿ ॥ ਗੁਰਮੁਖਿ ਸਚੈ ਸਬਦਿ ਰਤੇ ਆਪਿ ਮੇਲੇ ਕਰਤਾਰਿ ॥ ੨ ॥ ਗੁਰਮਤੀ ਸਚੁ ਸਲਾਹਣਾ ਜਿਸ ਦਾ ਅੰਤੁ ਨ ਪਾਰਾਵਾਰੁ ॥ ਘਟਿ ਘਟਿ ਆਪੇ ਹੁਕਮਿ ਵਸੈ ਹੁਕਮੇ ਕਰੇ ਬੀਚਾਰੁ ॥ ਗੁਰ ਸਬਦੀ ਸਾਲਾਹੀਐ ਹਉਮੈ ਵਿਚਹੁ ਖੋਇ ॥ ਸਾਧਨ ਨਾਵੈ ਬਾਹਰੀ ਅਵਗਣਵੰਤੀ ਰੋਇ ॥ ੩ ॥ ਸਚੁ ਸਲਾਹੀ ਸਚਿ ਲਗਾ ਸਚੈ ਨਾਇ ਤ੍ਰਿਪਤਿ ਹੋਇ ॥ ਗੁਣ ਵੀਚਾਰੀ ਗੁਣ ਸੰਗ੍ਰਹਾ ਅਵਗੁਣ ਕਢਾ ਧੋਇ ॥ ਆਪੇ ਮੇਲਿ ਮਿਲਾਇਦਾ ਫਿਰਿ ਵੇਛੋੜਾ ਨ ਹੋਇ ॥ ਨਾਨਕ ਗੁਰੁ ਸਾਲਾਹੀ ਆਪਣਾ ਜਿਦੂ ਪਾਈ ਪ੍ਰਭ ਸੋਇ ॥ ੪ ॥ ੨੭ ॥ ੬੦ ॥ ਸਿਰੀਰਾਗੁ ਮਹਲਾ ੩ ॥ ਸੁਣਿ ਕਾਮ ਗਹੇਲੀਏ ਕਿਆ ਚਲਹਿ ਬਾਹ ਲੁਡਾਇ ॥ ਆਪਣਾ ਪਿਰੁ ਨ ਪਛਾਣਹੀ ਕਿਆ ਮੁਹੁ ਦੇਸਹਿ ਜਾਇ ॥ ਜਿਨੀ ਸਖੀਂ. ਕੰਤੁ ਪਛਾਣਿਆ ਹਉ ਤਿਨ ਕੈ ਲਾਗਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥