੩੮
ਪਾਇ ॥ ਤਿਨ ਹੀ ਜੈਸੀ ਥੀ ਰਹਾ ਸਤਸੰਗਤਿ ਮੇਲਿ ਮਿਲਾਇ ॥ ੧ ॥ ਮੁੰਧੇ ਕੂੜਿ ਮੁਠੀ ਕੂੜਿਆਰਿ ॥ ਪਿਰੁ ਪ੍ਰਭੁ ਸਾਚਾ ਸੋਹਣਾ ਪਾਈਐ ਗੁਰ ਬੀਚਾਰਿ ॥ ੧ ॥ ਰਹਾਉ ॥ ਮਨਮੁਖਿ ਕੰਤੁ ਨ ਪਛਾਣਈ ਤਿਨ ਕਿਉ ਰੈਣਿ ਵਿਹਾਇ ॥ ਗਰਬਿ ਅਟੀਆ ਤ੍ਰਿਸਨਾ ਜਲਹਿ ਦੁਖੁ ਪਾਵਹਿ ਦੂਜੈ ਭਾਇ ॥ ਸਬਦਿ ਰਤੀਆ ਸੋਹਾਗਣੀ ਤਿਨ ਵਿਚਹੁ ਹਉਮੈ ਜਾਇ ॥ ਸਦਾ ਪਿਰੁ ਰਾਵਹਿ ਆਪਣਾ ਤਿਨਾ ਸੁਖੇ ਸੁਖਿ ਵਿਹਾਇ ॥ ੨ ॥ ਗਿਆਨ ਵਿਹੂਣੀ ਪਿਰ ਮੁਤੀਆ ਪਿਰਮੁ ਨ ਪਾਇਆ ਜਾਇ ॥ ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ ਭੁਖ ਨ ਜਾਇ ॥ ਆਵਹੁ ਮਿਲਹੁ ਸਹੇਲੀਹੋ ਮੈ ਪਿਰੁ ਦੇਹੁ ਮਿਲਾਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਪਿਰੁ ਪਾਇਆ ਸਚਿ ਸਮਾਇ ॥ ੩ ॥ ਸੇ ਸਹੀਆ ਸੋਹਾਗਣੀ ਜਿਨ ਕਉ ਨਦਰਿ ਕਰੇਇ ॥ ਖਸਮੁ ਪਛਾਣਹਿ ਆਪਣਾ ਤਨੁ ਮਨੁ ਆਗੈ ਦੇਇ ॥ ਘਰਿ ਵਰੁ ਪਾਇਆ ਆਪਣਾ ਹਉਮੈ ਦੂਰਿ ਕਰੇਇ ॥ ਨਾਨਕ ਸੋਭਾਵੰਤੀਆ ਸੋਹਾਗਣੀ ਅਨਦਿਨੁ ਭਗਤਿ ਕਰੇਇ ॥ ੪ ॥ ੨੮ ॥ ੬੧ ॥ ਸਿਰੀਰਾਗੁ ਮਹਲਾ ੩ ॥ ਇਕਿ ਪਿਰੁ ਰਾਵਹਿ ਆਪਣਾ ਹਉ ਕੈ ਦਰਿ ਪੂਛਉ ਜਾਇ ॥ ਸਤਿਗੁਰੁ ਸੇਵੀ ਭਾਉ ਕਰਿ ਮੈ ਪਿਰੁ ਦੇਹੁ ਮਿਲਾਇ ॥ ਸਭੁ ਉਪਾਏ ਆਪੇ ਵੇਖੈ ਕਿਸੁ ਨੇੜੈ ਕਿਸੁ ਦੂਰਿ ॥ ਜਿਨਿ ਪਿਰੁ ਸੰਗੇ ਜਾਣਿਆ ਪਿਰੁ ਰਾਵੈ ਸਦਾ ਹਦੂਰਿ ॥ ੧ ॥ ਮੁੰਧੇ ਤੂ ਚਲੁ ਗੁਰ ਕੈ ਭਾਇ ॥ ਅਨਦਿਨੁ ਰਾਵਹਿ ਪਿਰੁ ਆਪਣਾ ਸਹਜੇ ਸਚਿ ਸਮਾਇ ॥ ੧ ॥ ਰਹਾਉ ॥ ਸਬਦਿ ਰਤੀਆ ਸੋਹਾਗਣੀ ਸਚੈ ਸਬਦਿ ਸੀਗਾਰਿ ॥ ਹਰਿ ਵਰੁ ਪਾਇਨਿ ਘਰਿ ਆਪਣੈ ਗੁਰ ਕੈ ਹੇਤਿ ਪਿਆਰਿ ॥ ਸੇਜ ਸੁਹਾਵੀ ਹਰਿ ਰੰਗਿ ਰਵੈ ਭਗਤਿ ਭਰੇ ਭੰਡਾਰ ॥ ਸੋ ਪ੍ਰਭੁ ਪ੍ਰੀਤਮੁ ਮਨਿ ਵਸੈ ਜਿ ਸਭਸੈ ਦੇਇ ਅਧਾਰੁ ॥ ੨ ॥ ਪਿਰੁ ਸਾਲਾਹਨਿ ਆਪਣਾ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਮਨ ਤਨੁ ਅਰਪੀ ਸਿਰੁ ਦੇਈ ਤਿਨ ਕੈ ਲਾਗਾ ਪਾਇ ॥ ਜਿਨੀ ਇਕੁ ਪਛਾਣਿਆ ਦੂਜਾ ਭਾਉ ਚੁਕਾਇ ॥ ਗੁਰਮੁਖਿ ਨਾਮੁ ਪਛਾਣੀਐ ਨਾਨਕ ਸਚਿ ਸਮਾਇ ॥ ੩ ॥ ੨੯ ॥ ੬੨ ॥ ਸਿਰੀਰਾਗੁ ਮਹਲਾ ੩ ॥ ਹਰਿ ਜੀ ਸਚਾ ਸਚੁ ਤੂ ਸਭੁ ਕਿਛੁ ਤੇਰੈ ਚੀਰੈ ॥ ਲਖ ਚਉਰਾਸੀਹ ਤਰਸਦੇ ਫਿਰੇ ਬਿਨੁ ਗੁਰ ਭੇਟੇ ਪੀਰੈ ॥ ਹਰਿ ਜੀਉ ਬਖਸੇ ਬਖਸਿ ਲਏ ਸੂਖ ਸਦਾ ਸਰੀਰੈ ॥ ਗੁਰ ਪਰਸਾਦੀ ਸੇਵ ਕਰੀ ਸਚੁ ਗਹਿਰ ਗੰਭੀਰੈ ॥ ੧ ॥ ਮਨ ਮੇਰੇ ਨਾਮਿ ਰਤੇ ਸੁਖੁ ਹੋਇ ॥ ਗੁਰਮਤੀ ਨਾਮੁ ਸਲਾਹੀਐ ਦੂਜਾ ਅਵਰੁ ਨ ਕੋਇ ॥ ੧ ॥ ਰਹਾਉ ॥ ਧਰਮ ਰਾਇ ਨੋ ਹੁਕਮੁ ਹੈ ਬਹਿ ਸਚਾ ਧਰਮੁ ਬੀਚਾਰਿ ॥ ਦੂਜੈ ਭਾਇ ਦੁਸਟੁ ਆਤਮਾ ਓਹੁ ਤੇਰੀ ਸਰਕਾਰ ॥ ਅਧਿਆਤਮੀ ਹਰਿ ਗੁਣ ਤਾਸੁ ਮਨਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥