੩੯
ਜਪਹਿ ਏਕੁ ਮੁਰਾਰਿ ॥ ਤਿਨ ਕੀ ਸੇਵਾ ਧਰਮਰਾਇ ਕਰੈ ਧੰਨੁ ਸਵਾਰਣਹਾਰੁ ॥ ੨ ॥ ਮਨ ਕੇ ਬਿਕਾਰ ਮਨਹਿ ਤਜੈ ਮਨਿ ਚੂਕੈ ਮੋਹੁ ਅਭਿਮਾਨੁ ॥ ਆਤਮ ਰਾਮੁ ਪਛਾਣਿਆ ਸਹਜੇ ਨਾਮਿ ਸਮਾਨੁ ॥ ਬਿਨੁ ਸਤਗੁਰ ਮੁਕਤਿ ਨ ਪਾਈਐ ਮਨਮੁਖਿ ਫਿਰੈ ਦਿਵਾਨੁ ॥ ਸਬਦੁ ਨ ਚੀਨੈ ਕਥਨੀ ਬਦਨੀ ਕਰੇ ਬਿਖਿਆ ਮਾਹਿ ਸਮਾਨੁ ॥ ੩ ॥ ਸਭੁ ਕਿਛੁ ਆਪੇ ਆਪਿ ਹੈ ਦੂਜਾ ਅਵਰੁ ਨ ਕੋਇ ॥ ਜਿਉ ਬੋਲਾਏ ਤਿਉ ਬੋਲੀਐ ਜਾ ਆਪਿ ਬੁਲਾਏ ਸੋਇ ॥ ਗੁਰਮੁਖਿ ਬਾਣੀ ਬ੍ਰਹਮੁ ਹੈ ਸਬਦਿ ਮਿਲਾਵਾ ਹੋਇ ॥ ਨਾਨਕ ਨਾਮੁ ਸਮਾਲਿ ਤੂ ਜਿਤੁ ਸੇਵਿਐ ਸੁਖੁ ਹੋਇ ॥ ੪ ॥ ੩੦ ॥ ੬੩ ॥ ਸਿਰੀਰਾਗੁ ਮਹਲਾ ੩ ॥ ਜਗਿ ਹਉਮੈ ਮੈਲੁ ਦੁਖੁ ਪਾਇਆ ਮਲੁ ਲਾਗੀ ਦੂਜੈ ਭਾਇ ॥ ਮਲੁ ਹਉਮੈ ਧੋਤੀ ਕਿਵੈ ਨ ਉਤਰੈ ਜੇ ਸਉ ਤੀਰਥ ਨਾਇ ॥ ਬਹੁ ਬਿਧਿ ਕਰਮ ਕਮਾਵਦੇ ਦੂਣੀ ਮਲੁ ਲਾਗੀ ਆਇ ॥ ਪੜਿਐ ਮੈਲੁ ਨ ਉਤਰੈ ਪੂਛਹੁ ਗਿਆਨੀਆ ਜਾਇ ॥ ੧ ॥ ਮਨ ਮੇਰੇ ਗੁਰ ਸਰਣਿ ਆਵੈ ਤਾ ਨਿਰਮਲੁ ਹੋਇ ॥ ਮਨਮੁਖ ਹਰਿ ਹਰਿ ਕਰਿ ਥਕੇ ਮੈਲੁ ਨ ਸਕੀ ਧੋਇ ॥ ੧ ॥ ਰਹਾਉ ॥ ਮਨਿ ਮੈਲੈ ਭਗਤਿ ਨ ਹੋਵਈ ਨਾਮੁ ਨ ਪਾਇਆ ਜਾਇ ॥ ਮਨਮੁਖ ਮੈਲੇ ਮੈਲੇ ਮੁਏ ਜਾਸਨਿ ਪਤਿ ਗਵਾਇ ॥ ਗੁਰ ਪਰਸਾਦੀ ਮਨਿ ਵਸੈ ਮਲੁ ਹਉਮੈ ਜਾਇ ਸਮਾਇ ॥ ਜਿਉ ਅੰਧੇਰੈ ਦੀਪਕੁ ਬਾਲੀਐ ਤਿਉ ਗੁਰ ਗਿਆਨਿ ਅਗਿਆਨੁ ਤਜਾਇ ॥ ੨ ॥ ਹਮ ਕੀਆ ਹਮ ਕਰਹਗੇ ਹਮ ਮੂਰਖ ਗਾਵਾਰ ॥ ਕਰਣੈ ਵਾਲਾ ਵਿਸਰਿਆ ਦੂਜੈ ਭਾਇ ਪਿਆਰੁ ॥ ਮਾਇਆ ਜੇਵਡੁ ਦੂਖੁ ਨਹੀ ਸਭਿ ਭਵਿ ਥਕੇ ਸੰਸਾਰੁ ॥ ਗੁਰਮਤੀ ਸੁਖੁ ਪਾਈਐ ਸਚੁ ਨਾਮੁ ਉਰ ਧਾਰਿ ॥ ੩ ॥ ਜਿਸ ਨੋ ਮੇਲੇ ਸੋ ਮਿਲੈ ਹਉ ਤਿਸੁ ਬਲਿਹਾਰੈ ਜਾਉ ॥ ਏ ਮਨ ਭਗਤੀ ਰਤਿਆ ਸਚੁ ਬਾਣੀ ਨਿਜ ਥਾਉ ॥ ਮਨਿ ਰਤੇ ਜਿਹਵਾ ਰਤੀ ਹਰਿ ਗੁਣ ਸਚੇ ਗਾਉ ॥ ਨਾਨਕ ਨਾਮੁ ਨ ਵੀਸਰੈ ਸਚੇ ਮਾਹਿ ਸਮਾਉ ॥ ੪ ॥ ੩੧ ॥ ੬੪ ॥ ਸਿਰੀਰਾਗੁ ਮਹਲਾ ੪ ਘਰੁ ੧ ॥ ਮੈ ਮਨਿ ਤਨਿ ਬਿਰਹੁ ਅਤਿ ਅਗਲਾ ਕਿਉ ਪ੍ਰੀਤਮੁ ਮਿਲੈ ਘਰਿ ਆਇ ॥ ਜਾ ਦੇਖਾ ਪ੍ਰਭੁ ਆਪਣਾ ਪ੍ਰਭਿ ਦੇਖਿਐ ਦੁਖੁ ਜਾਇ ॥ ਜਾਇ ਪੁਛਾ ਤਿਨ ਸਜਣਾ ਪ੍ਰਭੁ ਕਿਤੁ ਬਿਧਿ ਮਿਲੈ ਮਿਲਾਇ ॥ ੧ ॥ ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ ਕੋਇ ॥ ਹਮ ਮੂਰਖ ਮੁਗਧ ਸਰਣਾਗਤੀ ਕਰਿ ਕਿਰਪਾ ਮੇਲੇ ਹਰਿ ਸੋਇ ॥ ੧ ॥ ਰਹਾਉ ॥ ਸਤਿਗੁਰੁ ਦਾਤਾ ਹਰਿ ਨਾਮ ਕਾ ਪ੍ਰਭੁ ਆਪਿ ਮਿਲਾਵੈ ਸੋਇ ॥ ਸਤਿਗੁਰ ਹਰਿ ਪ੍ਰਭੁ ਬੁਝਿਆ ਗੁਰ ਜੇਵਡੁ ਅਵਰੁ ਨ ਕੋਇ ॥ ਹਉ ਗੁਰ ਸਰਣਾਈ ਢਹਿ ਪਵਾ ਕਰਿ ਦਇਆ ਮੇਲੇ ਪ੍ਰਭ ਸੋਇ ॥ ੨ ॥ ਮਨਹਠਿ ਕਿਨੈ ਨ ਪਾਇਆ ਕਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥