੪੧
ਸਿਰੀਰਾਗੁ ਮਹਲਾ ੪ ॥ ਹਉ ਪੰਥੁ ਦਸਾਈ ਨਿਤ ਖੜੀ ਕੋਈ ਪ੍ਰਭੁ ਦਸੇ ਤਿਨਿ ਜਾਉ ॥ ਜਿਨੀ ਮੇਰਾ ਪਿਆਰਾ ਰਾਵਿਆ ਤਿਨ ਪੀਛੈ ਲਾਗਿ ਫਿਰਾਉ ॥ ਕਰਿ ਮਿਨੰਤਿ ਕਰ ਜੋਦੜੀ ਮੈ ਪ੍ਰਭੁ ਮਿਲਣੈ ਕਾ ਚਾਉ ॥ ੧ ॥ ਮੇਰੇ ਭਾਈ ਜਨਾ ਕੋਈ ਮੋ ਕਉ ਹਰਿ ਪ੍ਰਭੁ ਮੇਲਿ ਮਿਲਾਇ ॥ ਹਉ ਸਤਿਗੁਰ ਵਿਟਹੁ ਵਾਰਿਆ ਜਿਨਿ ਹਰਿ ਪ੍ਰਭੁ ਦੀਆ ਦਿਖਾਇ ॥ ੧ ॥ ਰਹਾਉ ॥ ਹੋਇ ਨਿਮਾਣੀ ਢਹਿ ਪਵਾ ਪੂਰੇ ਸਤਿਗੁਰ ਪਾਸਿ ॥ ਨਿਮਾਣਿਆ ਗੁਰੁ ਮਾਣੁ ਹੈ ਗੁਰੁ ਸਤਿਗੁਰੁ ਕਰੇ ਸਾਬਾਸਿ ॥ ਹਉ ਗੁਰੁ ਸਾਲਾਹਿ ਨ ਰਜਊ ਮੈ ਮੇਲੇ ਹਰਿ ਪ੍ਰਭੁ ਪਾਸਿ ॥ ੨ ॥ ਸਤਿਗੁਰ ਨੋ ਸਭ ਕੋ ਲੋਚਦਾ ਜੇਤਾ ਜਗਤੁ ਸਭੁ ਕੋਇ ॥ ਬਿਨੁ ਭਾਗਾ ਦਰਸਨੁ ਨਾ ਥੀਐ ਭਾਗਹੀਣ ਬਹਿ ਰੋਇ ॥ ਜੋ ਹਰਿ ਪ੍ਰਭ ਭਾਣਾ ਸੋ ਥੀਆ ਧੁਰਿ ਲਿਖਿਆ ਨ ਮੇਟੈ ਕੋਇ ॥ ੩ ॥ ਆਪੇ ਸਤਿਗੁਰੁ ਆਪਿ ਹਰਿ ਆਪੇ ਮੇਲਿ ਮਿਲਾਇ ॥ ਆਪਿ ਦਇਆ ਕਰਿ ਮੇਲਸੀ ਗੁਰ ਸਤਿਗੁਰ ਪੀਛੈ ਪਾਇ ॥ ਸਭੁ ਜਗਜੀਵਨੁ ਜਗਿ ਆਪਿ ਹੈ ਨਾਨਕ ਜਲੁ ਜਲਹਿ ਸਮਾਇ ॥ ੪ ॥ ੪ ॥ ੬੮ ॥ ਸਿਰੀਰਾਗੁ ਮਹਲਾ ੪ ॥ ਰਸੁ ਅੰਮ੍ਰਿਤੁ ਨਾਮੁ ਰਸੁ ਅਤਿ ਭਲਾ ਕਿਤੁ ਬਿਧਿ ਮਿਲੈ ਰਸੁ ਖਾਇ ॥ ਜਾਇ ਪੁਛਹੁ ਸੋਹਾਗਣੀ ਤੁਸਾ ਕਿਉ ਕਰਿ ਮਿਲਿਆ ਪ੍ਰਭ ਆਇ ॥ ਓਇ ਵੇਪਰਵਾਹ ਨ ਬੋਲਨੀ ਹਉ ਮਲਿ ਮਲਿ ਧੋਵਾ ਤਿਨ ਪਾਇ ॥ ੧ ॥ ਭਾਈ ਰੇ ਮਿਲਿ ਸਜਣ ਹਰਿ ਗੁਣ ਸਾਰਿ ॥ ਸਜਣੁ ਸਤਿਗੁਰੁ ਪੁਰਖੁ ਹੈ ਦੁਖੁ ਕਢੈ ਹਉਮੈ ਮਾਰਿ ॥ ੧ ॥ ਰਹਾਉ ॥ ਗੁਰਮੁਖੀਆ ਸੋਹਾਗਣੀ ਤਿਨ ਦਇਆ ਪਈ ਮਨਿ ਆਇ ॥ ਸਤਿਗੁਰ ਵਚਨੁ ਰਤੰਨੁ ਹੈ ਜੋ ਮੰਨੇ ਸੁ ਹਰਿ ਰਸੁ ਖਾਇ ॥ ਸੇ ਵਡਭਾਗੀ ਵਡ ਜਾਣੀਅਹਿ ਜਿਨ ਹਰਿ ਰਸੁ ਖਾਧਾ ਗੁਰ ਭਾਇ ॥ ੨ ॥ ਇਹੁ ਹਰਿ ਰਸੁ ਵਣਿ ਤਿਣਿ ਸਭਤੁ ਹੈ ਭਾਗਹੀਣ ਨਹੀ ਖਾਇ ॥ ਬਿਨੁ ਸਤਿਗੁਰ ਪਲੈ ਨਾ ਪਵੈ ਮਨਮੁਖ ਰਹੇ ਬਿਲਲਾਇ ॥ ਓਇ ਸਤਿਗੁਰ ਆਗੈ ਨਾ ਨਿਵਹਿ ਓਨਾ ਅੰਤਰਿ ਕ੍ਰੋਧੁ ਬਲਾਇ ॥ ੩ ॥ ਹਰਿ ਹਰਿ ਹਰਿ ਰਸੁ ਆਪਿ ਹੈ ਆਪੇ ਹਰਿ ਰਸੁ ਹੋਇ ॥ ਆਪਿ ਦਇਆ ਕਰਿ ਦੇਵਸੀ ਗੁਰਮੁਖਿ ਅੰਮ੍ਰਿਤੁ ਚੋਇ ॥ ਸਭੁ ਤਨੁ ਮਨੁ ਹਰਿਆ ਹੋਇਆ ਨਾਨਕ ਹਰਿ ਵਸਿਆ ਮਨਿ ਸੋਇ ॥ ੪ ॥ ੫ ॥ ੬੯ ॥ ਸਿਰੀਰਾਗੁ ਮਹਲਾ ੪ ॥ ਦਿਨਸੁ ਚੜੈ ਫਿਰਿ ਆਥਵੈ ਰੈਣਿ ਸਬਾਈ ਜਾਇ ॥ ਆਵ ਘਟੈ ਨਰੁ ਨਾ ਬੁਝੈ ਨਿਤਿ ਮੂਸਾ ਲਾਜੁ ਟੁਕਾਇ ॥ ਗੁੜੁ ਮਿਠਾ ਮਾਇਆ ਪਸਰਿਆ ਮਨਮੁਖੁ ਲਗਿ ਮਾਖੀ ਪਚੈ ਪਚਾਇ ॥ ੧ ॥ ਭਾਈ ਰੇ ਮੈ ਮੀਤੁ ਸਖਾ ਪ੍ਰਭੁ ਸੋਇ ॥ ਪੁਤੁ ਕਲਤੁ ਮੋਹੁ ਬਿਖੁ ਹੈ ਅੰਤਿ ਬੇਲੀ ਕੋਇ ਨ ਹੋਇ ॥ ੧ ॥ ਰਹਾਉ ॥ ਗੁਰਮਤਿ ਹਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥