੪੨
ਲਿਵ ਉਬਰੇ ਅਲਿਪਤੁ ਰਹੇ ਸਰਣਾਇ ॥ ਓਨੀ ਚਲਣੁ ਸਦਾ ਨਿਹਾਲਿਆ ਹਰਿ ਖਰਚੁ ਲੀਆ ਪਤਿ ਪਾਇ ॥ ਗੁਰਮੁਖਿ ਦਰਗਹ ਮੰਨੀਅਹਿ ਹਰਿ ਆਪਿ ਲਏ ਗਲਿ ਲਾਇ ॥ ੨ ॥ ਗੁਰਮੁਖਾ ਨੋ ਪੰਥੁ ਪਰਗਟਾ ਦਰਿ ਠਾਕ ਨ ਕੋਈ ਪਾਇ ॥ ਹਰਿ ਨਾਮੁ ਸਲਾਹਨਿ ਨਾਮੁ ਮਨਿ ਨਾਮਿ ਰਹਨਿ ਲਿਵ ਲਾਇ ॥ ਅਨਹਦ ਧੁਨੀ ਦਰਿ ਵਜਦੇ ਦਰਿ ਸਚੈ ਸੋਭਾ ਪਾਇ ॥ ੩ ॥ ਜਿਨੀ ਗੁਰਮੁਖਿ ਨਾਮੁ ਸਲਾਹਿਆ ਤਿਨਾ ਸਭ ਕੋ ਕਹੈ ਸਾਬਾਸਿ ॥ ਤਿਨ ਕੀ ਸੰਗਤਿ ਦੇਹਿ ਪ੍ਰਭ ਮੈ ਜਾਚਿਕ ਕੀ ਅਰਦਾਸਿ ॥ ਨਾਨਕ ਭਾਗ ਵਡੇ ਤਿਨਾ ਗੁਰਮੁਖਾ ਜਿਨ ਆੰਤਰਿ ਨਾਮੁ ਪਰਗਾਸਿ ॥ ੪ ॥ ੩੩ ॥ ੩੧ ॥ ੬ ॥ ੭੦ ॥ ਸਿਰੀਰਾਗੁ ਮਹਲਾ ੫ ਘਰੁ ੧ ॥ ਕਿਆ ਤੂ ਰਤਾ ਦੇਖਿ ਕੈ ਪੁਤ੍ਰ ਕਲਤ੍ਰ ਸੀਗਾਰ ॥ ਰਸ ਭੋਗਹਿ ਖੁਸੀਆ ਕਰਹਿ ਮਾਣਹਿ ਰੰਗ ਅਪਾਰ ॥ ਬਹੁਤੁ ਕਰਹਿ ਫੁਰਮਾਇਸੀ ਵਰਤਹਿ ਹੋਇ ਅਫਾਰ ॥ ਕਰਤਾ ਚਿਤਿ ਨ ਆਵਈ ਮਨਮੁਖ ਅੰਧ ਗਵਾਰ ॥ ੧ ॥ ਮੇਰੇ ਮਨ ਮੁਖਦਾਤਾ ਹਰਿ ਸੋਇ ॥ ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥ ੧ ॥ ਰਹਾਉ ॥ ਕਪੜਿ ਭੋਗਿ ਲਪਟਾਇਆ ਸੁਇਨਾ ਰੁਪਾ ਖਾਕੁ ॥ ਹੈਵਰ ਗੈਵਰ ਬਹੁ ਰੰਗੇ ਕੀਏ ਰਥ ਅਥਾਕ ॥ ਕਿਸ ਹੀ ਚਿਤਿ ਨ ਪਾਵਹੀ ਬਿਸਰਿਆ ਸਭ ਸਾਕ ॥ ਸਿਰਜਣਹਾਰਿ ਭੁਲਾਇਆ ਵਿਣੁ ਨਾਵੈ ਨਾਪਾਕ ॥ ੨ ॥ ਲੈਦਾ ਬਦ ਦੁਆਇ ਤੂੰ ਮਾਇਆ ਕਰਹਿ ਇਕਤ ॥ ਜਿਸ ਨੋ ਤੂੰ ਪਤੀਆਇਦਾ ਸੋ ਸਣੁ ਤੁਝੈ ਅਨਿਤ ॥ ਅਹੰਕਾਰੁ ਕਰਹਿ ਅਹੰਕਾਰੀਆ ਵਿਆਪਿਆ ਮਨ ਕੀ ਮਤਿ ॥ ਤਿਨਿ ਪ੍ਰਭ ਆਪਿ ਭੁਲਾਇਆ ਨਾ ਤਿਸੁ ਜਾਤਿ ਨ ਪਤਿ ॥ ੩ ॥ ਸਤਿਗੁਰਿ ਪੁਰਖਿ ਮਿਲਾਇਆ ਇਕੋ ਸਜਣੁ ਸੋਇ ॥ ਹਰਿ ਜਨ ਕਾ ਰਾਖਾ ਏਕੁ ਹੈ ਕਿਆ ਮਾਣਸ ਹਉਮੈ ਰੋਇ ॥ ਜੋ ਹਰਿ ਜਨ ਭਾਵੈ ਸੋ ਕਰੇ ਦਰਿ ਫੇਰੁ ਨ ਪਾਵੈ ਕੋਇ ॥ ਨਾਨਕ ਰਤਾ ਰੰਗਿ ਹਰਿ ਸਭ ਜਗ ਮਹਿ ਚਾਨਣੁ ਹੋਇ ॥ ੪ ॥ ੧ ॥ ੭੧ ॥ ਸਿਰੀਰਾਗੁ ਮਹਲਾ ੫ ॥ ਮਨਿ ਬਿਲਾਸੁ ਬਹੁ ਰੰਗੁ ਘਣਾ ਦ੍ਰਿਸਟਿ ਭੂਲਿ ਖੁਸੀਆ ॥ ਛਤ੍ਰਧਾਰ ਬਾਦਿਸਾਹੀਆ ਵਿਚਿ ਸਹਸੇ ਪਰੀਆ ॥ ੧ ॥ ਭਾਈ ਰੇ ਸੁਖੁ ਸਾਧਸੰਗਿ ਪਾਇਆ ॥ ਲਿਖਿਆ ਲੇਖੁ ਤਿਨਿ ਪੁਰਖਿ ਬਿਧਾਤੈ ਦੁਖੁ ਸਹਸਾ ਮਿਟਿ ਗਇਆ ॥ ੧ ॥ ਰਹਾਉ ॥ ਜੇਤੇ ਥਾਨ ਥਨੰਤਰਾ ਤੇਤੇ ਭਵਿ ਆਇਆ ॥ ਧਨ ਪਾਤੀ ਵਡ ਭੂਮੀਆ ਮੇਰੀ ਮੇਰੀ ਕਰਿ ਪਰਿਆ ॥ ੨ ॥ ਹੁਕਮੁ ਚਲਾਏ ਨਿਸੰਗ ਹੋਇ ਵਰਤੈ ਅਫਰਿਆ ॥ ਸਭੁ ਕੋ ਵਸਗਤਿ ਕਰਿ ਲਇਓਨੁ ਬਿਨੁ ਨਾਵੈ ਖਾਕੁ ਰਲਿਆ ॥ ੩ ॥ ਕੋਟਿ ਤੇਤੀਸ ਸੇਵਕਾ ਸਿਧ ਸਾਧਿਕ ਦਰਿ ਖਰਿਆ ॥ ਗਿਰੰਬਾਰੀ ਵਡ ਸਾਹਬੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥