੪੩
ਸਭੁ ਨਾਨਕ ਸੁਪਨੁ ਥੀਆ ॥ ੪ ॥ ੨ ॥ ੭੨ ॥ ਸਿਰੀਰਾਗੁ ਮਹਲਾ ੫ ॥ ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ ਅਜਾਣਿ ॥ ਸੋ ਪ੍ਰਭ ਚਿਤਿ ਨ ਆਇਓ ਛੁਟੈਗੀ ਬੇਬਾਣਿ ॥ ਸਤਿਗੁਰ ਸੇਤੀ ਚਿਤੁ ਲਾਇ ਸਦਾ ਸਦਾ ਰੰਗੁ ਮਾਣਿ ॥ ੧ ॥ ਪ੍ਰਾਣੀ ਤੂੰ ਆਇਆ ਲਾਹਾ ਲੈਣਿ ॥ ਲਗਾ ਕਿਤੁ ਕੁਫਕੜੇ ਸਭ ਮੁਕਦੀ ਚਲੀ ਰੈਣਿ ॥ ੧ ॥ ਰਹਾਉ ॥ ਕੁਦਮ ਕਰੇ ਪਸੁ ਪੰਖੀਆ ਦਿਸੈ ਨਾਹੀ ਕਾਲੁ ॥ ਓਤੈ ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥ ਮੁਕਤੇ ਸੇਈ ਭਾਲੀਅਹਿ ਜਿ ਸਚਾ ਨਾਮੁ ਸਮਾਲਿ ॥ ੨ ॥ ਜੋ ਘਰੁ ਛਡਿ ਗਵਾਵਣਾ ਸੋ ਲਗਾ ਮਨ ਮਾਹਿ ॥ ਜਿਥੈ ਜਾਇ ਤੁਧੁ ਵਰਤਣਾ ਤਿਸ ਕੀ ਚਿੰਤਾ ਨਾਹਿ ॥ ਫਾਥੇ ਸੇਈ ਨਿਕਲੇ ਜਿ ਗੁਰ ਕੀ ਪੈਰੀ ਪਾਹਿ ॥ ੩ ॥ ਕੋਈ ਰਖਿ ਨ ਸਕਈ ਦੂਜਾ ਕੋ ਨ ਦਿਖਾਇ ॥ ਚਾਰੇ ਕੁੰਡਾ ਭਾਲਿ ਕੈ ਆਇ ਪਇਆ ਸਰਣਾਇ ॥ ਨਾਨਕ ਸਚੈ ਪਾਤਿਸਾਹਿ ਡੁਬਦਾ ਲਇਆ ਕਢਾਇ ॥ ੪ ॥ ੩ ॥ ੭੩ ॥ ਸਿਰੀਰਾਗੁ ਮਹਲਾ ੫ ॥ ਘੜੀ ਮੁਹਤ ਕਾ ਪਾਹੁਣਾ ਕਾਜ ਸਵਾਰਣਹਾਰੁ ॥ ਮਾਇਆ ਕਾਮਿ ਵਿਆਪਿਆ ਸਮਝੈ ਨਾਹੀ ਗਾਵਾਰੁ ॥ ਉਠਿ ਚਲਿਆ ਪਛੁਤਾਇਆ ਪਰਿਆ ਵਸਿ ਜੰਦਾਰ ॥ ੧ ॥ ਅੰਧੇ ਤੂੰ ਬੈਠਾ ਕੰਧੀ ਪਾਹਿ ॥ ਜੇ ਹੋਵੀ ਪੂਰਬਿ ਲਿਖਿਆ ਤਾ ਗੁਰ ਕਾ ਬਚਨੁ ਕਮਾਹਿ ॥ ੧ ॥ ਰਹਾਉ ॥ ਹਰੀ ਨਾਹੀ ਨਹ ਡਡੁਰੀ ਪਕੀ ਵਢਣਹਾਰ ॥ ਲੈ ਲੈ ਦਾਤ ਪਹੁਤਿਆ ਲਾਵੇ ਕਰਿ ਤਈਆਰੁ ॥ ਜਾ ਹੋਆ ਹੁਕਮੁ ਕਿਰਸਾਣ ਦਾ ਤਾ ਲੁਣਿ ਮਿਣਿਆ ਖੇਤਾਰੁ ॥ ੨ ॥ ਪਹਿਲਾ ਪਹਰੁ ਧੰਧੈ ਗਇਆ ਦੂਜੈ ਭਰਿ ਸੋਇਆ ॥ ਤੀਜੈ ਝਾਖ ਝਖਾਇਆ ਚਉਥੈ ਭੋਰੁ ਭਇਆ ॥ ਕਦ ਹੀ ਚਿਤਿ ਨ ਆਇਓ ਜਿਨਿ ਜੀਉ ਪੰਡੁ ਦੀਆ ॥ ੩ ॥ ਸਾਧਸੰਗਤਿ ਕਉ ਵਾਰਿਆ ਜੀਉ ਕੀਆ ਕੁਰਬਾਣੁ ॥ ਜਿਸ ਤੇ ਸੋਝੀ ਮਨਿ ਪਈ ਮਿਲਿਆ ਪੁਰਖੁ ਸੁਜਾਣੁ ॥ ਨਾਨਕ ਡਿਠਾ ਸਦਾ ਨਾਲਿ ਹਰਿ ਅੰਤਰਜਾਮੀ ਜਾਣੁ ॥ ੪ ॥ ੪॥ ੭੪ ॥ ਸਿਰੀਰਾਗੁ ਮਹਲਾ ੫ ॥ ਸਭੇ ਗਲਾ ਵਿਸਰਨੁ ਇਕੋ ਵਿਸਰਿ ਨ ਜਾਉ ॥ ਧੰਧਾ ਸਭੁ ਜਲਾਇ ਕੈ ਗੁਰਿ ਨਾਮੁ ਦੀਆ ਸਚੁ ਸੁਆਉ ॥ ਆਸਾ ਸਭੇ ਲਾਹਿ ਕੈ ਇਕਾ ਆਸ ਕਮਾਉ ॥ ਜਿਨੀ ਸਤਿਗੁਰੁ ਸੇਵਿਆ ਤਿਨ ਅਗੈ ਮਿਲਿਆ ਥਾਉ ॥ ੧ ॥ ਮਨ ਮੇਰੇ ਕਰਤੇ ਨੋ ਸਾਲਾਹਿ ॥ ਸਭੇ ਛਡਿ ਸਿਆਣਪਾ ਗੁਰ ਕੀ ਪੈਰੀ ਪਾਹਿ ॥ ੧ ॥ ਰਹਾਉ ॥ ਦੁਖ ਭੁਖ ਨਹ ਵਿਆਪਈ ਜੇ ਸੁਖ ਦਾਤਾ ਮਨਿ ਹੋਇ ॥ ਕਿਤ ਹੀ ਕੰਮਿ ਨ ਛਿਜੀਐ ਜਾ ਹਿਰਦੈ ਸਚਾ ਸੋਇ ॥ ਜਿਸੁ ਤੂੰ ਰਖਹਿ ਹਥ ਦੇ ਤਿਸੁ ਮਾਰਿ ਨ ਸਕੈ ਕੋਇ ॥ ਸੁਖਦਾਤਾ ਗੁਰੁ ਸੇਵੀਐ ਸਭਿ ਅਵਗਣ ਕਢੈ ਧੋਇ ॥ ੨ ॥ ਸੇਵਾ ਮੰਗੈ ਸੇਵਕੋ ਲਾਈਆਂ ਅਪੁਨੀ ਸੇਵ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥