੪੪
ਸਾਧੂ ਸੰਗੁ ਮਸਕਤੈ ਤੂਠੈ ਪਾਵਾ ਦੇਵ ॥ ਸਭੁ ਕਿਛੁ ਵਸਗਤਿ ਸਾਹਿਬੈ ਆਪੇ ਕਰਣ ਕਰੇਵ ॥ ਸਤਿਗੁਰ ਕੈ ਬਲਿਹਾਰਣੈ ਮਨਸਾ ਸਭ ਪੂਰੇਵ ॥ ੩ ॥ ਇਕੋ ਦਿਸੈ ਸਜਣੋ ਇਕੋ ਭਾਈ ਮੀਤੁ ॥ ਇਕਸੈ ਦੀ ਸਾਮਗਰੀ ਇਕਸੈ ਦੀ ਹੈ ਰੀਤਿ ॥ ਇਕਸ ਸਿਉ ਮਨੁ ਮਾਨਿਆ ਤਾ ਹੋਆ ਨਿਹਚਲੁ ਚੀਤੁ ॥ ਸਚੁ ਖਾਣਾ ਸਚੁ ਪੈਨਣਾ ਟੇਕ ਨਾਨਕ ਸਚੁ ਕੀਤੁ ॥ ੪ ॥ ੫ ॥ ੭੫ ॥ ਸਿਰੀਰਾਗੁ ਮਹਲਾ ੫ ॥ ਸਭੇ ਥੋਕ ਪਰਾਪਤੇ ਜੇ ਆਵੈ ਇਕੁ ਹਥਿ ॥ ਜਨਮੁ ਪਦਾਰਥੁ ਸਫਲੁ ਹੈ ਜੇ ਸਚਾ ਸਬਦੁ ਕਥਿ ॥ ਗੁਰ ਤੇ ਮਹਲੁ ਪਰਾਪਤੇ ਜਿਸੁ ਲਿਖਿਆ ਹੋਵੈ ਮਥਿ ॥ ੧ ॥ ਮੇਰੇ ਮਨ ਏਕਸ ਸਿਉ ਚਿਤੁ ਲਾਇ ॥ ਏਕਸ ਬਿਨੁ ਸਭ ਧੰਧੁ ਹੈ ਸਭ ਮਿਥਿਆ ਮੋਹੁ ਮਾਇ ॥ ੧ ॥ ਰਹਾਉ ॥ ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥ ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ ਤਨੁ ਸੀਤਲੁ ਹੋਇ ॥ ਜਿਸ ਕਉ ਪੂਰਬਿ ਲਿਖਿਆ ਤਿਨਿ ਸਤਿਗੁਰ ਚਰਨ ਗਹੇ ॥ ੨ ॥ ਸਫਲ ਮੂਰਤੁ ਸਫਲਾ ਘੜੀ ਜਿਤੁ ਸਚੇ ਨਾਲਿ ਪਿਆਰੁ ॥ ਦੂਖੁ ਸੰਤਾਪੁ ਨ ਲਗਈ ਜਿਸੁ ਹਰਿ ਕਾ ਨਾਮੁ ਅਧਾਰੁ ॥ ਬਾਹ ਪਕੜਿ ਗੁਰਿ ਕਾਢਿਆ ਸੋਈ ਉਤਰਿਆ ਪਾਰਿ ॥ ੩ ॥ ਥਾਨੁ ਸੁਹਾਵਾ ਪਵਿਤੁ ਹੈ ਜਿਥੈ ਸੰਤ ਸਭਾ ॥ ਢੋਈ ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ ॥ ਨਾਨਕ ਬਧਾ ਘਰੁ ਤਹਾਂ ਜਿਥੈ ਮਿਰਤੁ ਨ ਜਨਮੁ ਜਰਾ ॥ ੪ ॥ ੬ ॥ ੭੬ ॥ ਸ੍ਰੀਰਾਗੁ ਮਹਲਾ ੫ ॥ ਸੋਈ ਧਿਆਈਐ ਜੀਅੜੇ ਸਿਰਿ ਸਾਹਾਂ ਪਾਤਿਸਾਹੁ ॥ ਤਿਸ ਹੀ ਕੀ ਕਰਿ ਆਸ ਮਨ ਜਿਸ ਕਾ ਸਭਸੁ ਵੇਸਾਹੁ ॥ ਸਭਿ ਸਿਆਣਪਾ ਛਡਿ ਕੈ ਗੁਰ ਕੀ ਚਰਣੀ ਪਾਹੁ ॥ ੧ ॥ ਮਨ ਮੇਰੇ ਸੁਖ ਸਹਜ ਸੇਤੀ ਜਪਿ ਨਾਉ ॥ ਆਠ ਪਹਰ ਪ੍ਰਭੁ ਧਿਆਇ ਤੂੰ ਗੁਣ ਗੋਇੰਦ ਨਿਤ ਗਾਉ ॥ ੧ ॥ ਰਹਾਉ ॥ ਤਿਸ ਕੀ ਸਰਨੀ ਪਰੁ ਮਨਾ ਜਿਸੁ ਜੇਵਡੁ ਅਵਰੁ ਨ ਕੋਇ ॥ ਜਿਸੁ ਸਿਮਰਤ ਸੁਖੁ ਹੋਇ ਘਣਾ ਦੁਖੁ ਦਰਦੁ ਨ ਮੂਲੇ ਹੋਇ ॥ ਸਦਾ ਸਦਾ ਕਰਿ ਚਾਕਰੀ ਪ੍ਰਭੁ ਸਾਹਿਬੁ ਸਚਾ ਸੋਇ ॥ ੨ ॥ ਸਾਧਸੰਗਤਿ ਹੋਇ ਨਿਰਮਲਾ ਕਟੀਐ ਜਮ ਕੀ ਫਾਸ ॥ ਸੁਖਦਾਤਾ ਭੈ ਭੰਜਨੋ ਤਿਸੁ ਆਗੈ ਕਰਿ ਅਰਦਾਸਿ ॥ ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ॥ ੩ ॥ ਬਹੁਤੋ ਬਹੁਤੁ ਵਖਾਣੀਐ ਊਚੋ ਊਚਾ ਥਾਉ ॥ ਵਰਨਾ ਚਿਹਨਾ ਬਾਹਰਾ ਕੀਮਤਿ ਕਹਿ ਨ ਸਕਾਉ ॥ ਨਾਨਕ ਕਉ ਪ੍ਰਭ ਮਇਆ ਕਰਿ ਸਚੁ ਦੇਵਹੁ ਅਪੁਣਾ ਨਾਉ ॥ ੪ ॥ ੭ ॥ ੭੭ ॥ ਸ੍ਰੀਰਾਗੁ ਮਹਲਾ ੫ ॥ ਨਾਮੁ ਧਿਆਏ ਸੋ ਸੁਖੀ ਤਿਸੁ ਮੁਖੁ ਊਜਲੁ ਹੋਇ ॥ ਪੂਰੇ ਗੁਰ ਤੇ ਪਾਈਐ ਪਰਗਟੁ ਸਭਨੀ ਲੋਇ ॥ ਸਾਧਸੰਗਤਿ ਕੈ ਘਰਿ ਵਸੈ ਏਕੋ ਸਚਾ ਸੋਇ ॥ ੧ ॥ ਮੇਰੇ ਮਨ ਹਰਿ ਹਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥