੪੫
ਨਾਮੁ ਧਿਆਇ ॥ ਨਾਮੁ ਸਹਾਈ ਸਦਾ ਸੰਗਿ ਆਗੈ ਲਏ ਛਡਾਇ ॥ ੧ ॥ ਰਹਾਉ ॥ ਦੁਨੀਆ ਕੀਆ ਵਡਿਆਈਆ ਕਵਨੈ ਆਵਹਿ ਕਾਮਿ ॥ ਮਾਇਆ ਕਾ ਰੰਗੁ ਸਭੁ ਫਿਕਾ ਜਾਤੋ ਬਿਨਸਿ ਨਿਦਾਨਿ ॥ ਜਾ ਕੈ ਹਿਰਦੈ ਹਰਿ ਵਸੈ ਸੋ ਪੂਰਾ ਪਰਧਾਨੁ ॥ ੨ ॥ ਸਾਧੂ ਕੀ ਹੋਹੁ ਰੇਣੁਕਾ ਅਪਣਾ ਆਪੁ ਤਿਆਗਿ ॥ ਉਪਾਵ ਸਿਆਣਪ ਸਗਲ ਛਡਿ ਗੁਰ ਕੀ ਚਰਣੀ ਲਾਗੁ ॥ ਤਿਸਹਿ ਪਰਾਪਤਿ ਰਤਨੁ ਹੋਇ ਜਿਸੁ ਮਸਤਕਿ ਹੋਵੈ ਭਾਗੁ ॥ ੩ ॥ ਤਿਸੈ ਪਰਾਪਤਿ ਭਾਇਹੋ ਜਿਸੁ ਦੇਵੈ ਪ੍ਰਭੁ ਆਪਿ ॥ ਸਤਿਗੁਰ ਕੀ ਸੇਵਾ ਸੋ ਕਰੇ ਜਿਸੁ ਬਿਨਸੈ ਹਉਮੈ ਤਾਪੁ ॥ ਨਾਨਕ ਕਉ ਗੁਰੁ ਭੇਟਿਆ ਬਿਨਸੇ ਸਗਲ ਸੰਤਾਪ ॥ ੪ ॥ ੮ ॥ ੭੮ ॥ ਸਿਰੀਰਾਗੁ ਮਹਲਾ ੫ ॥ ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥ ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ ॥ ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ ਕਰਤਾਰੁ ॥ ੧ ॥ ਮਨ ਮੇਰੇ ਸਗਲ ਉਪਾਵ ਤਿਆਗੁ ॥ ਗੁਰੁ ਪੂਰਾ ਆਰਾਧਿ ਨਿਤ ਇਕਸੁ ਕੀ ਲਿਵ ਲਾਗੁ ॥ ੧ ॥ ਰਹਾਉ ॥ ਇਕੋ ਭਾਈ ਮਿਤੁ ਇਕੁ ਇਕੋ ਮਾਤ ਪਿਤਾ ॥ ਇਕਸ ਕੀ ਮਨਿ ਟੇਕ ਹੈ ਜਿਨਿ ਜੀਓ ਪਿੰਡੁ ਦਿਤਾ ॥ ਸੋ ਪ੍ਰਭੁ ਮਨਹੁ ਨ ਵਿਸਰੈ ਜਿਨਿ ਸਭੁ ਕਿਛੁ ਵਸਿ ਕੀਤਾ ॥ ੨ ॥ ਘਰਿ ਇਕੋ ਬਾਹਰਿ ਇਕੋ ਥਾਨ ਥਨੰਤਰਿ ਆਪਿ ॥ ਜੀਅ ਜੰਤ ਸਭਿ ਜਿਨਿ ਕੀਏ ਆਠ ਪਹਰ ਤਿਸੁ ਜਾਪਿ ॥ ਇਕਸੁ ਸੇਤੀ ਰਤਿਆ ਨ ਹੋਵੀ ਸੋਗ ਸੰਤਾਪੁ ॥ ੩ ॥ ਪਾਰਬ੍ਰਹਮੁ ਪ੍ਰਭੁ ਏਕੁ ਹੈ ਦੂਜਾ ਨਾਹੀ ਕੋਇ ॥ ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ ਹੋਇ ॥ ਗੁਰਿ ਪੂਰੈ ਪੂਰਾ ਭਇਆ ਜਪਿ ਨਾਨਕ ਸਚਾ ਸੋਇ ॥ ੪ ॥ ੯ ॥ ੭੯ ॥ ਸਿਰੀਰਾਗੁ ਮਹਲਾ ੫ ॥ ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ ॥ ਜਿਨ ਕਉ ਆਪਿ ਦਇਆਲੁ ਹੋਇ ਤਿਨ ਉਪਜੈ ਮਨਿ ਗਿਆਨੁ ॥ ਜਿਨ ਕਉ ਮਸਤਕਿ ਲਿਖਿਆ ਤਿਨ ਪਾਇਆ ਹਰਿ ਨਾਮੁ ॥ ੧ ॥ ਮਨ ਮੇਰੇ ਏਕੋ ਨਾਮੁ ਧਿਆਇ ॥ ਸਰਬ ਸੁਖਾ ਸੁਖ ਊਪਜਹਿ ਦਰਗਹ ਪੈਧਾ ਜਾਇ ॥ ੧ ॥ ਰਹਾਉ ॥ ਜਨਮ ਮਰਣ ਕਾ ਭਉ ਗਇਆ ਭਾਉ ਭਗਤਿ ਗੋਪਾਲ ॥ ਸਾਧੂ ਸੰਗਤਿ ਨਿਰਮਲਾ ਆਪਿ ਕਰੇ ਪ੍ਰਤਿਪਾਲ ॥ ਜਨਮ ਮਰਣ ਕੀ ਮਲੁ ਕਟੀਐ ਗੁਰ ਦਰਸਨੁ ਦੇਖਿ ਨਿਹਾਲ ॥ ੨ ॥ ਥਾਨ ਥਨੰਤਰਿ ਰਵ ਰਹਿਆ ਪਾਰਬ੍ਰਹਮੁ ਪ੍ਰਭੁ ਸੋਇ ॥ ਸਭਨਾ ਦਾਤਾ ਏਕੁ ਹੈ ਦੂਜਾ ਨਾਹੀ ਕੋਇ ॥ ਤਿਸੁ ਸਰਣਾਈ ਛੁਟੀਐ ਕੀਤਾ ਲੋੜੇ ਸੁ ਹੋਇ ॥ ੩ ॥ ਜਿਨ ਮਨਿ ਵਸਿਆ ਪਰਬ੍ਰਹਮੁ ਸੇ ਪੂਰੇ ਪਰਧਾਨ ॥ ਤਿਨ ਕੀ ਸੋਭਾ ਨਿਰਮਲੀ ਪਰਗਟੁ ਭਈ ਜਹਾਨ ॥ ਜਿਨੀ ਮੇਰਾ ਪ੍ਰਭ ਧਿਆਇਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥