੪੬
ਨਾਨਕ ਤਿਨ ਕੁਰਬਾਨ ॥ ੪ ॥ ੧੦ ॥ ੮੦ ॥ ਸਿਰੀਰਾਗੁ ਮਹਲਾ ੫ ॥ ਮਿਲਿ ਸਤਿਗੁਰ ਸਭੁ ਦੁਖ ਗਇਆ ਹਰਿ ਸੁਖੁ ਵਸਿਆ ਮਨਿ ਆਇ ॥ ਅੰਤਰਿ ਜੋਤਿ ਪ੍ਰਗਾਸੀਆ ਏਕਸੁ ਸਿਉ ਲਿਵ ਲਾਇ ॥ ਮਿਲਿ ਸਾਧੂ ਮੁਖੁ ਊਜਲਾ ਪੂਰਬਿ ਲਿਖਿਆ ਪਾਇ ॥ ਗੁਣ ਗੋਵਿੰਦ ਨਿਤ ਗਾਵਣੇ ਨਿਰਮਲ ਸਾਚੈ ਨਾਇ ॥ ੧ ॥ ਮੇਰੇ ਮਨ ਗੁਰ ਸਬਦੀ ਸੁਖੁ ਹੋਇ ॥ ਗੁਰ ਪੂਰੇ ਕੀ ਚਾਕਰੀ ਬਿਰਥਾ ਜਾਇ ਨ ਕੋਇ ॥ ੧ ॥ ਰਹਾਉ ॥ ਮਨ ਕੀਆ ਇਛਾਂ ਪੂਰੀਆ ਪਾਇਆ ਨਾਮੁ ਨਿਧਾਨੁ ॥ ਅੰਤਰਜਾਮੀ ਸਦਾ ਸੰਗਿ ਕਰਣੈਹਾਰੁ ਪਛਾਨੁ ॥ ਗੁਰ ਪਰਸਾਦੀ ਮੁਖੁ ਊਜਲਾ ਜਪਿ ਨਾਮੁ ਦਾਨੁ ਇਸਨਾਨੁ ॥ ਕਾਮੁ ਕ੍ਰੋਧ ਲੋਭੁ ਬਿਨਸਿਆ ਤਜਿਆ ਸਭੁ ਅਭਿਮਾਨੁ ॥ ੨ ॥ ਪਾਇਆ ਲਾਹਾ ਲਾਭੁ ਨਾਮੁ ਪੂਰਨ ਹੋਏ ਕਾਮ ॥ ਕਰਿ ਕਿਰਪਾ ਪ੍ਰਭਿ ਮੇਲਿਆ ਦੀਆ ਅਪਣਾ ਨਾਮੁ ॥ ਆਵਣ ਜਾਣਾ ਹਰਿ ਗਇਆ ਆਪਿ ਹੋਆ ਮਿਹਰਵਾਨੁ ॥ ਸਚੁ ਮਹਲੁ ਘਰੁ ਪਾਇਆ ਗੁਰ ਕਾ ਸਬਦੁ ਪਛਾਨੁ ॥ ੩ ॥ ਭਗਤ ਜਨਾ ਕਉ ਰਾਖਦਾ ਆਪਣੀ ਕਿਰਪਾ ਧਾਰਿ ॥ ਹਲਤਿ ਪਲਤਿ ਮੁਖ ਊਜਲੇ ਸਾਚੇ ਕੇ ਗੁਣ ਸਾਰਿ ॥ ਆਠ ਪਹਰ ਗੁਣ ਸਾਰਦੇ ਰਤੇ ਰੰਗਿ ਅਪਾਰ ॥ ਪਾਰਬ੍ਰਹਮੁ ਸੁਖ ਸਾਗਰੋ ਨਾਨਕ ਸਦ ਬਲਿਹਾਰ ॥ ੪ ॥ ੧੧ ॥ ੮੧ ॥ ਸਿਰੀਰਾਗੁ ਮਹਲਾ ੫ ॥ ਪੂਰਾ ਸਤਿਗੁਰੁ ਜੇ ਮਿਲੈ ਪਾਈਐ ਸਬਦੁ ਨਿਧਾਨੁ ॥ ਕਰਿ ਕਿਰਪਾ ਪ੍ਰਭ ਆਪਣੀ ਜਪੀਐ ਅੰਮ੍ਰਿਤ ਨਾਮੁ ॥ ਜਨਮ ਮਰਣ ਦੁਖੁ ਕਾਟੀਐ ਲਾਗੈ ਸਹਜਿ ਧਿਆਨੁ ॥ ੧ ॥ ਮੇਰੇ ਮਨ ਪ੍ਰਭ ਸਰਣਾਈ ਪਾਇ ॥ ਹਰਿ ਬਿਨੁ ਦੂਜਾ ਕੋ ਨਹੀ ਏਕੋ ਨਾਮੁ ਧਿਆਇ ॥ ੧ ॥ ਰਹਾਉ ॥ ਕੀਮਤਿ ਕਹਣੁ ਨ ਜਾਈਐ ਸਾਗਰੁ ਗੁਣੀ ਅਥਾਹੁ ॥ ਵਡਭਾਗੀ ਮਿਲੁ ਸੰਗਤੀ ਸਚਾ ਸਬਦੁ ਵਿਸਾਹੁ ॥ ਕਰਿ ਸੇਵਾ ਸੁਖ ਸਾਗਰੈ ਸਿਰਿ ਸਾਹਾ ਪਾਤਿਸਾਹੁ ॥ ੨ ॥ ਚਰਣ ਕਮਲ ਕਾ ਆਸਰਾ ਦੂਜਾ ਨਾਹੀ ਠਾਉ ॥ ਮੈ ਧਰ ਤੇਰੀ ਪਾਰਬ੍ਰਹਮ ਤੇਰੈ ਤਾਣਿ ਰਹਾਉ ॥ ਨਿਮਾਣਿਆ ਪ੍ਰਭੁ ਮਾਣੁ ਤੂੰ ਤੇਰੈ ਸੰਗਿ ਸਮਾਉ ॥ ੩ ॥ ਹਰਿ ਜਪੀਐ ਆਰਾਧੀਐ ਆਠ ਪਹਰ ਗੋਵਿੰਦੁ ॥ ਜੀਅ ਪ੍ਰਾਣ ਤਨੁ ਧਨੁ ਰਖੇ ਕਰਿ ਕਿਰਪਾ ਰਾਖੀ ਜਿੰਦੁ ॥ ਨਾਨਕ ਸਗਲੇ ਦੋਖ ਉਤਾਰਿਅਨੁ ਪ੍ਰਭੁ ਪਾਰਬ੍ਰਹਮ ਬਖਸਿੰਦੁ ॥ ੪ ॥ ੧੨ ॥ ੮੨ ॥ ਸਿਰੀਰਾਗੁ ਮਹਲਾ ੫ ॥ ਪ੍ਰੀਤਿ ਲਗੀ ਤਿਸੁ ਸਚ ਸਿਉ ਮਰੈ ਨ ਆਵੈ ਜਾਇ ॥ ਨਾ ਵੇਛੋੜਿਆ ਵਿਛੁੜੈ ਸਭ ਮਹਿ ਰਹਿਆ ਸਮਾਇ ॥ ਦੀਨ ਦਰਦ ਦੁਖ ਭੰਜਨਾ ਸੇਵਕ ਕੈ ਸਤ ਭਾਇ ॥ ਅਚਰਜ ਰੂਪੁ ਨਿਰੰਜਨੋ ਗੁਰਿ ਮੇਲਾਇਆ ਮਾਇ ॥ ੧ ॥ ਭਾਈ ਰੇ ਮੀਤੁ ਕਰਹੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥