੪੭
ਪ੍ਰਭੁ ਸੋਇ ॥ ਮਾਇਆ ਮੋਹ ਪਰੀਤਿ ਧ੍ਰਿਗੁ ਸੁਖੀ ਨ ਦੀਸੈ ਕੋਇ ॥ ੧ ॥ ਰਹਾਉ ॥ ਦਾਨਾ ਦਾਤਾ ਸੀਲਵੰਤੁ ਨਿਰਮਲੁ ਰੂਪੁ ਅਪਾਰੁ ॥ ਸਖਾ ਸਹਾਈ ਅਤਿ ਵਡਾ ਊਚਾ ਵਡਾ ਅਪਾਰੁ ॥ ਬਾਲਕੁ ਬਿਰਧਿ ਨ ਜਾਣੀਐ ਨਿਹਚਲੁ ਤਿਸੁ ਦਰਵਾਰੁ ॥ ਜੋ ਮੰਗੀਐ ਸੋਈ ਪਾਈਐ ਨਿਧਾਰਾ ਆਧਾਰੁ ॥ ੨ ॥ ਜਿਸੁ ਪੇਖਤ ਕਿਲਵਿਖ ਹਿਰਹਿ ਮਨਿ ਤਨਿ ਹੋਵੈ ਸਾਂਤਿ ॥ ਇਕ ਮਨਿ ਏਕੁ ਧਿਆਈਐ ਮਨ ਕੀ ਲਾਹਿ ਭਰਾਂਤਿ ॥ ਗੁਣ ਨਿਧਾਨੁ ਨਵਤਨੁ ਸਦਾ ਪੂਰਨ ਜਾ ਕੀ ਦਾਤਿ ॥ ਸਦਾ ਸਦਾ ਆਰਾਧੀਐ ਦਿਨੁ ਵਿਸਰਹੁ ਨਹੀ ਰਾਤਿ ॥ ੩ ॥ ਜਿਨ ਕਉ ਪੂਰਬਿ ਲਿਖਿਆ ਤਿਨ ਕਾ ਸਖਾ ਗੋਵਿੰਦੁ ॥ ਤਨੁ ਮਨੁ ਧਨੁ ਅਰਪੀ ਸਭੋ ਸਗਲ ਵਾਰੀਐ ਇਹ ਜਿੰਦ ॥ ਦੇਖੈ ਸੁਣੈ ਹਦੂਰਿ ਸਦ ਘਟਿ ਘਟਿ ਬ੍ਰਹਮੁ ਰਵਿੰਦੁ ॥ ਅਕਿਰਤਘਣਾ ਨੋ ਪਾਲਦਾ ਪ੍ਰਭ ਨਾਨਕ ਸਦ ਬਖਸਿੰਦੁ ॥ ੪ ॥ ੧੩ ॥ ੮੩ ॥ ਸਿਰੀਰਾਗੁ ਮਹਲਾ ੫ ॥ ਮਨੁ ਤਨੁ ਧਨੁ ਜਿਨਿ ਪ੍ਰਭਿ ਦੀਆ ਰਖਿਆ ਸਹਜਿ ਸਵਾਰਿ ॥ ਸਰਬ ਕਲਾ ਕਰਿ ਥਾਪਿਆ ਅੰਤਰਿ ਜੋਤਿ ਅਪਾਰ ॥ ਸਦਾ ਸਦਾ ਪ੍ਰਭੁ ਸਿਮਰੀਐ ਅੰਤਰਿ ਰਖੁ ਉਰ ਧਾਰਿ ॥ ੧ ॥ ਮੇਰੇ ਮਨ ਹਰਿ ਬਿਨੁ ਅਵਰੁ ਨ ਕੋਇ ॥ ਪ੍ਰਭ ਸਰਣਾਈ ਸਦਾ ਰਹੁ ਦੂਖੁ ਨ ਵਿਆਪੈ ਕੋਇ ॥ ੧ ॥ ਰਹਾਉ ॥ ਰਤਨ ਪਦਾਰਥ ਮਾਣਕਾ ਸੁਇਨਾ ਰੁਪਾ ਖਾਕੁ ॥ ਮਾਤ ਪਿਤਾ ਸੁਤ ਬੰਧਪਾ ਕੂੜੇ ਸਭੇ ਸਾਕ ॥ ਜਿਨਿ ਕੀਤਾ ਤਿਸਹਿ ਨ ਜਾਣਈ ਮਨਮੁਖ ਪਸੁ ਨਾਪਾਕ ॥ ੨ ॥ ਅੰਤਰਿ ਬਾਹਰਿ ਰਵਿ ਰਹਿਆ ਤਸ ਨੋ ਜਾਣੈ ਦੂਰਿ ॥ ਤ੍ਰਿਸਨਾ ਲਾਗੀ ਰਚਿ ਰਹਿਆ ਅੰਤਰਿ ਹਉਮੈ ਕੂਰਿ ॥ ਭਗਤੀ ਨਾਮ ਵਿਹੂਣਿਆ ਆਵਹਿ ਵੰਞਹਿ ਪੂਰ ॥ ੩ ॥ ਰਾਖਿ ਲੇਹੁ ਪ੍ਰਭੁ ਕਰਣਹਾਰ ਜੀਅ ਜੰਤ ਕਰਿ ਦਇਆ ॥ ਬਿਨੁ ਪ੍ਰਭ ਕੋਇ ਨ ਰਖਨਹਾਰੁ ਮਹਾ ਬਿਕਟ ਜਮ ਭਇਆ ॥ ਨਾਨਕ ਨਾਮੁ ਨ ਵੀਸਰਉ ਕਰਿ ਅਪੁਨੀ ਹਰਿ ਮਇਆ ॥ ੪ ॥ ੧੪ ॥ ੮੪ ॥ ਸਿਰੀਰਾਗੁ ਮਹਲਾ ੫ ॥ ਮੇਰਾ ਤਨੁ ਅਰੁ ਧਨੁ ਮੇਰਾ ਰਾਜ ਰੂਪ ਮੈ ਦੇਸੁ ॥ ਸੁਤ ਦਾਰਾ ਬਨਿਤਾ ਅਨੇਕ ਬਹੁਤੁ ਰੰਗ ਅਰੁ ਵੇਸ ॥ ਹਰਿ ਨਾਮੁ ਰਿਦੈ ਨ ਵਸਈ ਕਾਰਜਿ ਕਿਤੈ ਨ ਲੇਖਿ ॥ ੧ ॥ ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥ ਕਰਿ ਸੰਗਤਿ ਨਿਤ ਸਾਧ ਕੀ ਗੁਰ ਚਰਣੀ ਚਿਤੁ ਲਾਇ ॥ ੧ ॥ ਰਹਾਉ ॥ ਨਾਮੁ ਨਿਧਾਨੁ ਧਿਆਈਐ ਮਸਤਕਿ ਹੋਵੈ ਭਾਗੁ ॥ ਕਾਰਜ ਸਭਿ ਸਵਾਰੀਅਹਿ ਗੁਰ ਕੀ ਚਰਣੀ ਲਾਗੁ ॥ ਹਉਮੈ ਰੋਗੁ ਭ੍ਰਮੁ ਕਟੀਐ ਨਾ ਆਵੈ ਨਾ ਜਾਗੁ ॥ ੨ ॥ ਕਰਿ ਸੰਗਤਿ ਤੂ ਸਾਧ ਕੀ ਅਠਸਠਿ ਤੀਰਥ ਨਾਉ ॥ ਜੀਉ ਪ੍ਰਾਣ ਮਨੁ ਤਨੁ ਹਰੇ ਸਾਚਾ ਏਹੁ ਸੁਆਉ ॥ ਐਥੈ ਮਿਲਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥