੪੮
ਵਡਾਈਆ ਦਰਗਹਿ ਪਾਵਹਿ ਥਾਉ ॥ ੩ ॥ ਕਰੇ ਕਰਾਏ ਆਪਿ ਪ੍ਰਭੁ ਸਭੁ ਕਿਛੁ ਤਿਸ ਹੀ ਹਾਥਿ ॥ ਮਾਰਿ ਆਪੇ ਜੀਵਾਲਦਾ ਅੰਤਰਿ ਬਾਹਰਿ ਸਾਥਿ ॥ ਨਾਨਕ ਪ੍ਰਭ ਸਰਣਾਗਤੀ ਸਰਬ ਘਟਾ ਕੇ ਨਾਥ ॥ ੪ ॥ ੧੫ ॥ ੮੫ ॥ ਸਿਰੀਰਾਗੁ ਮਹਲਾ ੫ ॥ ਸਰਣਿ ਪਏ ਪ੍ਰਭ ਆਪਣੇ ਗੁਰੁ ਹੋਆ ਕਿਰਪਾਲੁ ॥ ਸਤਗੁਰ ਕੈ ਉਪਦੇਸਿਐ ਬਿਨਸੇ ਸਰਬ ਜੰਜਾਲ ॥ ਅੰਦਰੁ ਲਗਾ ਰਾਮ ਨਾਮਿ ਅੰਮ੍ਰਿਤ ਨਦਰਿ ਨਿਹਾਲੁ ॥ ੧ ॥ ਮਨ ਮੇਰੇ ਸਤਿਗੁਰ ਸੇਵਾ ਸਾਰੁ ॥ ਕਰੇ ਦਇਆ ਪ੍ਰਭ ਆਪਣੀ ਇਕ ਨਿਮਖ ਨ ਮਨਹੁ ਵਿਸਾਰੁ ॥ ੧ ॥ ਰਹਾਉ ॥ ਗੁਣ ਗੋਵਿੰਦ ਨਿਤ ਗਾਵੀਅਹਿ ਅਵਗੁਣ ਕਟਨਹਾਰ ॥ ਬਿਨੁ ਹਰਿ ਨਾਮ ਨ ਸੁਖੁ ਹੋਇ ਕਰਿ ਡਿਠੇ ਬਿਸਥਾਰ ॥ ਸਹਜੇ ਸਿਫਤੀ ਰਤਿਆ ਭਵਜਲੁ ਉਤਰੇ ਪਾਰਿ ॥ ੨ ॥ ਤੀਰਥ ਵਰਤ ਲਖ ਸੰਜਮਾ ਪਾਈਐ ਸਾਧੂ ਧੂਰਿ ॥ ਲੂਕਿ ਕਮਾਵੈ ਕਿਸ ਤੇ ਜਾ ਵੇਖੈ ਸਦਾ ਹਦੂਰਿ ॥ ਥਾਨ ਥਨੰਤਰਿ ਰਵਿ ਰਹਿਆ ਪ੍ਰਭੁ ਮੇਰਾ ਭਰਪੂਰਿ ॥ ੩ ॥ ਸਚੁ ਪਾਤਿਸਾਹੀ ਅਮਰੁ ਸਚੁ ਸਚੇ ਸਚਾ ਥਾਨੁ ॥ ਸਚੀ ਕੁਦਰਤਿ ਧਾਰੀਅਨੁ ਸਚਿ ਸਿਰਜਿਓਨੁ ਜਹਾਨੁ ॥ ਨਾਨਕ ਜਪੀਐ ਸਚੁ ਨਾਮੁ ਹਉ ਸਦਾ ਸਦਾ ਕੁਰਬਾਨੁ ॥ ੪ ॥ ੧੬ ॥ ੮੬ ॥ ਸਿਰੀਰਾਗੁ ਮਹਲਾ ੫ ॥ ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥ ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥ ੧ ॥ ਮਨ ਮੇਰੇ ਰਾਮ ਨਾਮੁ ਜਪਿ ਜਾਪੁ ॥ ਮਨ ਇਛੇ ਫਲ ਭੁੰਚਿ ਤੂ ਸਭੁ ਚੂਕੈ ਸੋਗੁ ਸੰਤਾਪੁ ॥ ਰਹਾਉ ॥ ਜਿਸੁ ਕਾਰਣਿ ਤਨੁ ਧਾਰਿਆ ਸੋ ਪ੍ਰਭ ਡਿਠਾ ਨਾਲਿ ॥ ਜਲਿ ਥਲਿ ਮਹੀਅਲਿ ਪੂਰਿਆ ਪ੍ਰਭ ਆਪਣੀ ਨਦਰਿ ਨਿਹਾਲਿ ॥ ੨ ॥ ਮਨੁ ਤਨੁ ਨਿਰਮਲੁ ਹੋਇਆ ਲਾਗੀ ਸਾਚੁ ਪਰੀਤਿ ॥ ਚਰਣ ਭਜੇ ਪਾਰਬ੍ਰਹਮ ਕੇ ਸਭਿ ਜਪ ਤਪ ਤਿਨ ਹੀ ਕੀਤਿ ॥ ੩ ॥ ਰਤਨ ਜਵੇਹਰ ਮਾਣਿਕਾ ਅੰਮ੍ਰਿਤੁ ਹਰਿ ਕਾ ਨਾਉ ॥ ਸੂਖ ਸਹਜ ਆਨੰਦ ਰਸ ਜਨ ਨਾਨਕ ਹਰਿ ਗੁਣ ਗਾਉ ॥ ੪ ॥ ੧੭ ॥ ੮੭ ॥ ਸਿਰੀਰਾਗੁ ਮਹਲਾ ੫ ॥ ਸੋਈ ਸਾਸਤੁ ਸਉਣੁ ਸੋਇ ਜਿਤੁ ਜਪੀਐ ਹਰਿ ਨਾਉ ॥ ਚਰਣ ਕਮਲ ਗੁਰਿ ਧਨੁ ਦੀਆ ਮਿਲਿਆ ਨਿਥਾਵੇ ਥਾਉ ॥ ਸਾਚੀ ਪੂੰਜੀ ਸਚੁ ਸੰਜਮੋ ਆਠ ਪਹਰ ਗੁਣ ਗਾਉ ॥ ਕਰਿ ਕਿਰਪਾ ਪ੍ਰਭੁ ਭੇਟਿਆ ਮਰਣੁ ਨ ਆਵਣੁ ਜਾਉ ॥ ੧ ॥ ਮੇਰੇ ਮਨ ਹਰਿ ਭਜੁ ਸਦਾ ਇਕ ਰੰਗਿ ॥ ਘਟ ਘਟ ਅੰਤਰਿ ਰਵਿ ਰਹਿਆ ਸਦਾ ਸਹਾਈ ਸੰਗਿ ॥ ੧ ॥ ਰਹਾਉ ॥ ਸੁਖਾ ਕੀ ਮਿਤਿ ਕਿਆ ਗਣੀ ਜਾ ਸਿਮਰੀ ਗੋਵਿੰਦੁ ॥ ਜਿਨ ਚਾਖਿਆ ਸੇ ਤ੍ਰਿਪਤਾਸਿਆ ਉਹ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥