੪੯
ਰਸੁ ਜਾਣੈ ਜਿੰਦੁ ॥ ਸੰਤਾ ਸੰਗਤਿ ਮਨਿ ਵਸੈ ਪ੍ਰਭੁ ਪ੍ਰੀਤਮੁ ਬਖਸਿੰਦੁ ॥ ਜਿਨਿ ਸੇਵਿਆ ਪ੍ਰਭੁ ਆਪਣਾ ਸੋਈ ਰਾਜ ਨਰਿੰਦੁ ॥ ੨ ॥ ਅਉਸਰਿ ਹਰਿ ਜਸੁ ਗੁਣ ਰਮਣ ਜਿਤੁ ਕੋਟਿ ਮਜਨ ਇਸਨਾਨੁ ॥ ਰਸਨਾ ਉਚਰੈ ਗੁਣਵਤੀ ਕੋਇ ਨ ਪੁਜੈ ਦਾਨੁ ॥ ਦ੍ਰਿਸਟਿ ਧਾਰਿ ਮਨਿ ਤਨਿ ਵਸੈ ਦਇਆਲ ਪੁਰਖੁ ਮਿਹਰਵਾਨੁ ॥ ਜੀਉ ਪਿੰਡੁ ਧਨੁ ਤਿਸ ਦਾ ਹਉ ਸਦਾ ਸਦਾ ਕੁਰਬਾਨੁ ॥ ੩ ॥ ਮਿਲਿਆ ਕਦੇ ਨ ਵਿਛੁੜੈ ਜੋ ਮੇਲਿਆ ਕਰਤਾਰਿ ॥ ਦਾਸਾ ਕੇ ਬੰਧਨ ਕਟਿਆ ਸਾਚੈ ਸਿਰਜਣਹਾਰਿ ॥ ਭੂਲਾ ਮਾਰਗਿ ਪਾਇਓਨੁ ਗੁਣ ਅਵਗੁਣ ਨ ਬੀਚਾਰਿ ॥ ਨਾਨਕ ਤਿਸੁ ਸਰਣਾਗਤੀ ਜਿ ਸਗਲ ਘਟਾ ਆਧਾਰੁ ॥ ੪ ॥ ੧੮ ॥ ੮੮ ॥ ਸਿਰੀਰਾਗੁ ਮਹਲਾ ੫ ॥ ਰਸਨਾ ਸਚਾ ਸਿਮਰੀਐ ਮਨੁ ਤਨੁ ਨਿਰਮਲੁ ਹੋਇ ॥ ਮਾਤ ਪਿਤਾ ਸਾਕ ਅਗਲੇ ਤਿਸੁ ਬਿਨੁ ਅਵਰੁ ਨ ਕੋਇ ॥ ਮਿਹਰ ਕਰੇ ਜੇ ਆਪਣੀ ਚਸਾ ਨ ਵਿਸਰੈ ਸੋਇ ॥ ੧ ॥ ਮਨ ਮੇਰੇ ਸਾਚਾ ਸੇਵਿ ਜਿਚਰੁ ਸਾਸੁ ॥ ਬਿਨੁ ਸਚੇ ਸਭ ਕੂੜੁ ਹੈ ਅੰਤੇ ਹੋਇ ਬਿਨਾਸੁ ॥ ੧ ॥ ਰਹਾਉ ॥ ਸਾਹਿਬੁ ਮੇਰਾ ਨਿਰਮਲਾ ਤਿਸੁ ਬਿਨੁ ਰਹਣੁ ਨ ਜਾਇ ॥ ਮੇਰੈ ਮਨਿ ਤਨਿ ਭੁਖ ਅਤਿ ਅਗਲੀ ਕੋਈ ਆਣਿ ਮਿਲਾਵੈ ਮਾਇ ॥ ਚਾਰੇ ਕੁੰਡਾ ਭਾਲੀਆ ਸਹ ਬਿਨੁ ਅਵਰੁ ਨ ਜਾਇ ॥ ੨ ॥ ਤਿਸੁ ਆਗੈ ਅਰਦਾਸਿ ਕਰਿ ਜੋ ਮੇਲੇ ਕਰਤਾਰੁ ॥ ਸਤਿਗੁਰੁ ਦਾਤਾ ਨਾਮ ਕਾ ਪੂਰਾ ਜਿਸੁ ਭੰਡਾਰੁ ॥ ਸਦਾ ਸਦਾ ਸਾਲਾਹੀਐ ਅੰਤੁ ਨ ਪਾਰਾਵਾਰੁ ॥ ੩ ॥ ਪਰਵਦਗਾਰੁ ਸਾਲਾਹੀਐ ਜਿਸ ਦੇ ਚਲਤ ਅਨੇਕ ॥ ਸਦਾ ਸਦਾ ਆਰਾਧੀਐ ਏਹਾ ਮਤਿ ਵਿਸੇਖ ॥ ਮਨਿ ਤਨਿ ਮਿਠਾ ਤਿਸੁ ਲਗੈ ਜਿਸੁ ਮਸਤਕਿ ਨਾਨਕ ਲੇਖ ॥ ੪ ॥ ੧੯ ॥ ੮੯ ॥ ਸਿਰੀਰਾਗੁ ਮਹਲਾ ੫ ॥ ਸੰਤ ਜਨਹੁ ਮਿਲਿ ਭਾਈਹੋ ਸਚਾ ਨਾਮੁ ਸਮਾਲਿ ॥ ਤੋਸਾ ਬੰਧਹੁ ਜੀਅ ਕਾ ਐਥੈ ਓਥੈ ਨਾਲਿ ॥ ਗੁਰ ਪੂਰੇ ਤੇ ਪਾਈਐ ਅਪਣੀ ਨਦਰਿ ਨਿਹਾਲਿ ॥ ਕਰਮਿ ਪਰਾਪਤਿ ਤਿਸੁ ਹੋਵੈ ਜਿਸ ਨੋ ਹੋਇ ਦਇਆਲੁ ॥ ੧ ॥ ਮੇਰੇ ਮਨ ਗੁਰ ਜੇਵਡੁ ਅਵਰੁ ਨ ਕੋਇ ॥ ਦੂਜਾ ਥਾਉ ਨ ਕੋ ਸੁਝੈ ਗੁਰ ਮੇਲੇ ਸਚੁ ਸੋਈ ॥ ੧ ॥ ਰਹਾਉ ॥ ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ ॥ ਗੁਰ ਚਰਣੀ ਜਿਨ ਮਨੁ ਲਗਾ ਸੇ ਵਡਭਾਗੀ ਮਾਇ ॥ ਗੁਰੁ ਦਾਤਾ ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ ਸਮਾਇ ॥ ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥ ੨ ॥ ਕਿਤੁ ਮੁਖਿ ਗੁਰੁ ਸਾਲਾਹੀਐ ਕਰਣ ਕਾਰਣ ਸਮਰਥੁ ॥ ਸੇ ਮਥੇ ਨਿਹਚਲ ਰਹੇ ਜਿਨ ਗੁਰਿ ਧਾਰਿਆ ਹਥੁ ॥ ਗੁਰਿ ਅੰਮ੍ਰਿਤ ਨਾਮੁ ਪੀਆਲਿਆ ਜਨਮ ਮਰਨ ਕਾ ਪਥੁ ॥ ਗੁਰੁ ਪਰਮੇਸਰੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥