੫੦
ਸੇਵਿਆ ਭੈ ਭੰਜਨੁ ਦੁਖ ਲਥੁ ॥ ੩ ॥ ਸਤਿਗੁਰੁ ਗਹਿਰ ਗਭੀਰੁ ਹੈ ਸੁਖ ਸਾਗਰੁ ਅਘ ਖੰਡੁ ॥ ਜਿਨਿ ਗੁਰੁ ਸੇਵਿਆ ਆਪਣਾ ਜਮਦੂਤ ਨ ਲਾਗੈ ਡੰਡੁ ॥ ਗੁਰ ਨਾਲਿ ਤੁਲਿ ਨ ਲਗਈ ਖੋਜਿ ਡਿਠਾ ਬ੍ਰਹਮੰਡੁ ॥ ਨਾਮੁ ਨਿਧਾਨੁ ਸਤਿਗੁਰਿ ਦੀਆ ਸੁਖੁ ਨਾਨਕ ਮਨ ਮਹਿ ਮੰਡੁ ॥ ੪ ॥ ੨੦ ॥ ੯੦ ॥ ਸਿਰੀਰਾਗੁ ਮਹਲਾ ੫ ॥ ਮਿਠਾ ਕਰਿ ਕੈ ਖਾਇਆ ਕਉੜਾ ਉਪਜਿਆ ਸਾਦੁ ॥ ਭਾਈ ਮੀਤ ਸੁਰਿਦ ਕੀਏ ਬਿਖਿਆ ਰਚਿਆ ਬਾਦੁ ॥ ਜਾਂਦੇ ਬਿਲਮ ਨ ਹੋਵਈ ਵਿਣੁ ਨਾਵੈ ਬਿਸਮਾਦੁ ॥ ੧ ॥ ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥ ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥ ੧ ॥ ਰਹਾਉ ॥ ਜਿਉ ਕੂਕਰੁ ਹਰਕਾਇਆ ਧਾਵੈ ਦਹ ਦਿਸ ਜਾਇ ॥ ਲੋਭੀ ਜੰਤੁ ਨ ਜਾਣਈ ਭਖੁ ਅਭਖੁ ਸਭ ਖਾਇ ॥ ਕਾਮ ਕ੍ਰੋਧ ਮਦਿ ਬਿਆਪਿਆ ਫਿਰਿ ਫਿਰਿ ਜੋਨੀ ਪਾਇ ॥ ੨ ॥ ਮਾਇਆ ਜਾਲੁ ਪਸਾਰਿਆ ਭੀਤਰਿ ਚੋਗ ਬਣਾਇ ॥ ਤ੍ਰਿਸਨਾ ਪੰਖੀ ਫਾਸਿਆ ਨਿਕਸੁ ਨ ਪਾਏ ਮਾਇ ॥ ਜਿਨਿ ਕੀਤਾ ਤਿਸਹਿ ਨ ਜਾਣਈ ਫਿਰਿ ਫਿਰਿ ਆਵੈ ਜਾਇ ॥ ੩ ॥ ਅਨਿਕ ਪ੍ਰਕਾਰੀ ਮੋਹਿਆ ਬਹੁ ਬਿਧਿ ਇਹੁ ਸੰਸਾਰੁ ॥ ਜਿਸ ਨੋ ਰਖੈ ਸੋ ਰਹੈ ਸੰਮ੍ਰਿਥੁ ਪੁਰਖੁ ਅਪਾਰੁ ॥ ਹਰਿ ਜਨ ਹਰਿ ਲਿਵ ਉਧਰੇ ਨਾਨਕ ਸਦ ਬਲਿਹਾਰੁ ॥ ੪ ॥ ੨੧ ॥ ੯੧ ॥ ਸਿਰੀਰਾਗੁ ਮਹਲਾ ੫ ਘਰੁ ੨ ॥ ਗੋਇਲਿ ਆਇਆ ਗੋਇਲੀ ਕਿਆ ਤਿਸੁ ਡੰਫੁ ਪਸਾਰੁ ॥ ਮੁਹਲਤਿ ਪੁੰਨੀ ਚਲਣਾ ਤੂੰ ਸੰਮਲੁ ਘਰ ਬਾਰੁ ॥ ੧ ॥ ਹਰਿ ਗੁਣ ਗਾਉ ਮਨਾ ਸਤਿਗੁਰੁ ਸੇਵਿ ਪਿਆਰਿ ॥ ਕਿਆ ਥੋੜੜੀ ਬਾਤ ਗੁਮਾਨੁ ॥ ੧ ॥ ਰਹਾਉ ॥ ਜੈਸੇ ਰੈਣਿ ਪਰਾਹੁਣੇ ਉਠਿ ਚਲਸਹਿ ਪਰਭਾਤਿ ॥ ਕਿਆ ਤੂੰ ਰਤਾ ਗਿਰਸਤ ਸਿਉ ਸਭ ਫੁਲਾ ਕੀ ਬਾਗਾਤਿ ॥ ੨ ॥ ਮੇਰੀ ਮੇਰੀ ਕਿਆ ਕਰਹਿ ਜਿਨਿ ਦੀਆ ਸੋ ਪ੍ਰਭੁ ਲੋੜਿ ॥ ਸਰਪਰ ਉਠੀ ਚਲਣਾ ਛਡਿ ਜਾਸੀ ਲਖ ਕਰੋੜਿ ॥ ੩ ॥ ਲਖ ਚਉਰਾਸੀਹ ਭ੍ਰਮਤਿਆ ਦੁਲਭ ਜਨਮੁ ਪਾਇਓਇ ॥ ਨਾਨਕ ਨਾਮੁ ਸਮਾਲਿ ਤੂੰ ਸੋ ਦਿਨੁ ਨੇੜਾ ਆਇਓਇ ॥ ੪ ॥ ੨੨ ॥ ੯੨ ॥ ਸਿਰੀਰਾਗੁ ਮਹਲਾ ੫ ॥ ਤਿਚਰੁ ਵਸਹਿ ਸੁਹੇਲੜੀ ਜਿਚਰੁ ਸਾਥੀ ਨਾਲਿ ॥ ਜਾ ਸਾਥੀ ਉਠੀ ਚਲਿਆ ਤਾ ਧਨ ਖਾਕੂ ਰਾਲਿ ॥ ੧ ॥ ਮਨਿ ਬੈਰਾਗੁ ਭਇਆ ਦਰਸਨੁ ਦੇਖਣੈ ਕਾ ਚਾਉ ॥ ਧੰਨੁ ਸੁ ਤੇਰਾ ਥਾਨੁ ॥ ੧ ॥ ਰਹਾਉ ॥ ਜਿਚਰੁ ਵਸਿਆ ਕੰਤੁ ਘਰਿ ਜੀਉ ਜੀਉ ਸਭਿ ਕਹਾਤਿ ॥ ਜਾ ਉਠੀ ਚਲਸੀ ਕੰਤੜਾ ਤਾ ਕੋਇ ਨ ਪੁਛੈ ਤੇਰੀ ਬਾਤ ॥ ੨ ॥ ਪੇਈਅੜੈ ਸਹੁ ਸੇਵਿ ਤੂੰ ਸਾਹੁਰੜੈ ਸੁਖਿ ਵਸੁ ॥ ਗੁਰ ਮਿਲਿ ਚਜੁ ਅਚਾਰੁ ਸਿਖੁ ਤੁਧੁ ਕਦੇ ਨ ਲਗੈ ਦੁਖੁ ॥ ੩ ॥ ਸਭਨਾ ਸਾਹੁਰੈ ਵੰਞਣਾ ਸਭਿ ਮੁਕਲਾਵਣਹਾਰ ॥ ਨਾਨਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥