੫੨
ਬੰਧਨ ਮੁਕਤੁ ਸੰਤਹੁ ਮੇਰੀ ਰਾਖੈ ਮਮਤਾ ॥ ੩ ॥ ਭਏ ਕਿਰਪਾਲ ਠਾਕੁਰ ਰਹਿਓ ਆਵਣ ਜਾਣਾ ॥ ਗੁਰ ਮਿਲਿ ਨਾਨਕ ਪਾਰਬ੍ਰਹਮੁ ਪਛਾਣਾ ॥ ੪ ॥ ੨੭ ॥ ੯੭ ॥ ਸਿਰੀਰਾਗੁ ਮਹਲਾ ੫ ਘਰੁ ੧ ॥ ਸੰਤ ਜਨਾ ਮਿਲਿ ਭਾਈਆ ਕਟਿਅੜਾ ਜਮਕਾਲੁ ॥ ਸਚਾ ਸਾਹਿਬੁ ਮਨਿ ਵੁਠਾ ਹੋਆ ਖਸਮੁ ਦਇਆਲੁ ॥ ਪੂਰਾ ਸਤਿਗੁਰੁ ਭੇਟਿਆ ਬਿਨਸਿਆ ਸਭੁ ਜੰਜਾਲੁ ॥ ੧ ॥ ਮੇਰੇ ਸਤਿਗੁਰਾ ਹਉ ਤੁਧੁ ਵਿਟਹੁ ਕੁਰਬਾਣੁ ॥ ਤੇਰੇ ਦਰਸਨ ਕਉ ਬਲਿਹਾਰਣੈ ਤੁਸਿ ਦਿਤਾ ਅੰਮ੍ਰਿਤ ਨਾਮੁ ॥ ੧ ॥ ਰਹਾਉ ॥ ਜਿਨ ਤੂੰ ਸੇਵਿਆ ਭਾਉ ਕਰਿ ਸੇਈ ਪੁਰਖ ਸੁਜਾਨ ॥ ਤਿਨਾ ਪਿਛੈ ਛੁਟੀਐ ਜਿਨ ਅੰਦਰਿ ਨਾਮੁ ਨਿਧਾਨੁ ॥ ਗੁਰ ਜੇਵਡੁ ਦਾਤਾ ਕੋ ਨਹੀ ਜਿਨਿ ਦਿਤਾ ਆਤਮ ਦਾਨੁ ॥ ੨ ॥ ਆਏ ਸੇ ਪਰਵਾਣੁ ਹਹਿ ਜਿਨ ਗੁਰ ਮਿਲਿਆ ਸੁਭਾਇ ॥ ਸਚੇ ਸੇਤੀ ਰਤਿਆ ਦਰਗਹ ਬੈਸਣੁ ਜਾਇ ॥ ਕਰਤੇ ਹਥਿ ਵਡਿਆਈਆ ਪੂਰਬਿ ਲਿਖਿਆ ਪਾਇ ॥ ੩ ॥ ਸਚੁ ਕਰਤਾ ਸਚੁ ਕਰਣਹਾਰੁ ਸਚੁ ਸਾਹਿਬੁ ਸਚੁ ਟੇਕ ॥ ਸਚੋ ਸਚੁ ਵਖਾਣੀਐ ਸਚੋ ਬੁਧਿ ਬਿਬੇਕ ॥ ਸਰਬ ਨਿਰੰਤਰਿ ਰਵਿ ਰਹਿਆ ਜਪਿ ਨਾਨਕ ਜੀਵੈ ਏਕ ॥ ੪ ॥ ੨੮ ॥ ੯੮ ॥ ਸਿਰੀਰਾਗੁ ਮਹਲਾ ੫ ॥ ਗੁਰੁ ਪਰਮੇਸੁਰੁ ਪੂਜੀਐ ਮਨਿ ਤਨਿ ਲਾਇ ਪਿਆਰੁ ॥ ਸਤਿਗੁਰੁ ਦਾਤਾ ਜੀਅ ਕਾ ਸਭਸੈ ਦੇਇ ਅਧਾਰੁ ॥ ਸਤਿਗੁਰ ਬਚਨ ਕਮਾਵਣੇ ਸਚਾ ਏਹੁ ਵੀਚਾਰੁ ॥ ਬਿਨੁ ਸਾਧੂ ਸੰਗਤਿ ਰਤਿਆ ਮਾਇਆ ਮੋਹੁ ਸਭੁ ਛਾਰੁ ॥ ੧ ॥ ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ ॥ ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥ ੧ ॥ ਰਹਾਉ ॥ ਗੁਰੁ ਸਮਰਥੁ ਅਪਾਰੁ ਗੁਰੁ ਵਡਭਾਗੀ ਦਰਸਨੁ ਹੋਇ ॥ ਗੁਰੁ ਅਗੋਚਰੁ ਨਿਰਮਲਾ ਗੁਰ ਜੇਵਡੁ ਅਵਰੁ ਨ ਕੋਇ ॥ ਗੁਰੁ ਕਰਤਾ ਗੁਰੁ ਕਰਣਹਾਰੁ ਗੁਰਮੁਖਿ ਸਚੀ ਸੋਇ ॥ ਗੁਰ ਤੇ ਬਾਹਰਿ ਕਿਛੁ ਨਹੀ ਗੁਰੁ ਕੀਤਾ ਲੋੜੇ ਸੁ ਹੋਇ ॥ ੨ ॥ ਗੁਰੁ ਤੀਰਥੁ ਗੁਰੁ ਪਾਰਜਾਤੁ ਗੁਰੁ ਮਨਸਾ ਪੂਰਣਹਾਰੁ ॥ ਗੁਰੁ ਦਾਤਾ ਹਰਿ ਨਾਮੁ ਦੇਇ ਉਧਰੈ ਸਭੁ ਸੰਸਾਰੁ ॥ ਗੁਰੁ ਸਮਰਥੁ ਗੁਰੁ ਨਿਰੰਕਾਰੁ ਗੁਰੁ ਊਚਾ ਅਗਮ ਅਪਾਰੁ ॥ ਗੁਰ ਕੀ ਮਹਿਮਾ ਅਗਮ ਹੈ ਕਿਆ ਕਥੇ ਕਥਨਹਾਰੁ ॥ ੩ ॥ ਜਿਤੜੇ ਫਲ ਮਨਿ ਬਾਛੀਅਹਿ ਤਿਤੜੇ ਸਤਿਗੁਰ ਪਾਸਿ ॥ ਪੂਰਬ ਲਿਖੇ ਪਾਵਣੇ ਸਾਚੁ ਨਾਮੁ ਦੇ ਰਾਸਿ ॥ ਸਤਿਗੁਰ ਸਰਣੀ ਆਇਆਂ ਬਾਹੁੜਿ ਨਹੀ ਬਿਨਾਸੁ ॥ ਹਰਿ ਨਾਨਕ ਕਦੇ ਨ ਵਿਸਰਿਉ ਏਹੁ ਜੀਉ ਪਿੰਡੁ ਤੇਰਾ ਸਾਸੁ ॥ ੪ ॥ ੨੯ ॥ ੯੯ ॥ ਸਿਰੀਰਾਗੁ ਮਹਲਾ ੫ ॥ ਸੰਤ ਜਨਹੁ ਸੁਣਿ ਭਾਈਹੋ ਛੂਟਨੁ ਸਾਚੈ ਨਾਇ ॥ ਗੁਰ ਕੇ ਚਰਣ ਸਰੇਵਣੇ ਤੀਰਥ ਹਰਿ ਕਾ ਨਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥