੫੩
ਆਗੈ ਦਰਗਹਿ ਮੰਨੀਅਹਿ ਮਿਲੈ ਨਿਥਾਵੇ ਥਾਉ ॥ ੧ ॥ ਭਾਈ ਰੇ ਸਾਚੀ ਸਤਿਗੁਰ ਸੇਵ ॥ ਸਤਿਗੁਰ ਤੁਠੈ ਪਾਈਐ ਪੂਰਨ ਅਲਖ ਅਭੇਵ ॥ ੧ ॥ ਰਹਾਉ ॥ ਸਤਿਗੁਰ ਵਿਟਹੁ ਵਾਰਿਆ ਜਿਨਿ ਦਿਤਾ ਸਚੁ ਨਾਉ ॥ ਅਨਦਿਨੁ ਸਚੁ ਸਲਾਹਣਾ ਸਚੇ ਕੇ ਗੁਣ ਗਾਉ ॥ ਸਚੁ ਖਾਣਾ ਸਚੁ ਪੈਨਣਾ ਸਚੇ ਸਚਾ ਨਾਉ ॥ ੨ ॥ ਸਾਸਿ ਗਿਰਾਸਿ ਨ ਵਿਸਰੈ ਸਫਲੁ ਮੂਰਤਿ ਗੁਰੁ ਆਪਿ ॥ ਗੁਰ ਜੇਵਡੁ ਅਵਰੁ ਨ ਦਿਸਈ ਆਠ ਪਹਰ ਤਿਸੁ ਜਾਪਿ ॥ ਨਦਰਿ ਕਰੇ ਤਾ ਪਾਈਐ ਸਚੁ ਨਾਮੁ ਗੁਣਤਾਸਿ ॥ ੩ ॥ ਗੁਰੁ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ ॥ ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ ॥ ਨਾਨਕ ਗੁਰ ਸਰਣਾਗਤੀ ਮਰੈ ਨ ਆਵੈ ਜਾਇ ॥ ੪ ॥ ੩੦ ॥ ੧੦੦ ॥

ੴ ਸਤਿਗੁਰ ਪ੍ਰਸਾਦਿ ॥ ਸਿਰੀਰਾਗੁ ਮਹਲਾ ੧ ਘਰੁ ੧ ਅਸਟਪਦੀਆ ॥
ਆਖਿ ਆਖਿ ਮਨੁ ਵਾਵਣਾ ਜਿਉ ਜਿਉ ਜਾਪੈ ਵਾਇ ॥ ਜਿਸ ਨੋ ਵਾਇ ਸੁਣਾਈਐ ਸੋ ਕੇਵਡੁ ਕਿਤੁ ਥਇ ॥ ਆਖਣ ਵਾਲੇ ਜੇਤੜੇ ਸਭਿ ਆਖਿ ਰਹੇ ਲਿਵ ਲਾਇ ॥ ੧ ॥ ਬਾਬਾ ਅਲਹੁ ਅਗਮ ਅਪਾਰੁ ॥ ਪਾਕੀ ਨਾਈ ਪਾਕ ਥਾਇ ਸਚਾ ਪਰਵਦਿਗਾਰੁ ॥ ੧ ॥ ਰਹਾਉ ॥ ਤੇਰਾ ਹੁਕਮੁ ਨ ਜਾਪੀ ਕੇਤੜਾ ਲਿਖਿ ਨ ਜਾਣੈ ਕੋਇ ॥ ਜੇ ਸਉ ਸਾਇਰ ਮੇਲੀਅਹਿ ਤਿਲੁ ਨ ਪੁਜਾਵਹਿ ਰੋਇ ॥ ਕੀਮਤਿ ਕਿਨੈ ਨ ਪਾਈਆ ਸਭਿ ਸੁਣਿ ਸੁਣਿ ਆਖਹਿ ਸੋਇ ॥ ੨ ॥ ਪੀਰ ਪੈਕਾਮਰ ਸਾਲਕ ਸਾਦਕ ਸੁਹਦੇ ਅਉਰੁ ਸਹੀਦ ॥ ਸੇਖ ਮਸਾਇਕ ਕਾਜੀ ਮੁਲਾ ਦਰਿ ਦਰਵੇਸ ਰਸੀਦ ॥ ਬਰਕਤਿ ਤਿਨ ਕਉ ਅਗਲੀ ਪੜਦੇ ਰਹਨਿ ਦਰੂਦ ॥ ੩ ॥ ਪੁਛਿ ਨ ਸਾਜੇ ਪੁਛਿ ਨ ਢਾਹੇ ਪੁਛਿ ਨ ਦੇਵੈ ਲੇਇ ॥ ਆਪਣੀ ਕੁਦਰਤਿ ਆਪੇ ਜਾਣੈ ਆਪੇ ਕਰਣੁ ਕਰੇਇ ॥ ਸਭਨਾ ਵੇਖੈ ਨਦਰਿ ਕਰਿ ਜੈ ਭਾਵੈ ਤੈ ਦੇਇ ॥ ੪ ॥ ਥਾਵਾ ਨਾਵ ਨ ਜਾਣੀਅਹਿ ਨਾਵਾ ਕੇਵਡੁ ਨਾਉ ॥ ਜਿਥੈ ਵਸੈ ਮੇਰਾ ਪਾਤਿਸਾਹੁ ਸੋ ਕੇਵਡੁ ਹੈ ਥਾਉ ॥ ਅੰਬੜਿ ਕੋਇ ਨ ਸਕਈ ਹਉ ਕਿਸ ਨੋ ਪੁਛਣਿ ਜਾਉ ॥ ੫ ॥ ਵਰਨਾ ਵਰਨ ਨ ਭਾਵਨੀ ਜੇ ਕਿਸੈ ਵਡਾ ਕਰੇਇ ॥ ਵਡੇ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥ ਹੁਕਮਿ ਸਵਾਰੇ ਆਪਣੈ ਚਸਾ ਨ ਢਿਲ ਕਰੇਇ ॥ ੬ ॥ ਸਭੁ ਕੋ ਆਖੈ ਬਹੁਤੁ ਬਹੁਤੁ ਲੈਣੈ ਕੈ ਵਿਚਾਰਿ ॥ ਕੇਵਡੁ ਦਾਤਾ ਆਖੀਐ ਦੇ ਕੈ ਰਹਿਆ ਸੁਮਾਰਿ ॥ ਨਾਨਕ ਤੋਟਿ ਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥