੫੪
ਆਵਈ ਤੇਰੇ ਜੁਗਹ ਜੁਗਹ ਭੰਡਾਰ ॥ ੭ ॥ ੧ ॥ ਮਹਲਾ ੧ ॥ ਸਭੇ ਕੰਤ ਮਹੇਲਿਆ ਸਗਲੀਆ ਕਰਹਿ ਸੀਗਾਰੁ ॥ ਗਣਤ ਗਣਾਵਣਿ ਆਈਆ ਸੂਹਾ ਵੇਸੁ ਵਿਕਾਰੁ ॥ ਪਾਖੰਡਿ ਪ੍ਰੇਮੁ ਨ ਪਾਈਐ ਖੋਟਾ ਪਾਜੁ ਖੁਆਰੁ ॥ ੧ ॥ ਹਰਿ ਜੀਉ ਇਉ ਪਰੁ ਰਾਵੈ ਨਾਰਿ ॥ ਤੁਧੁ ਭਾਵਨਿ ਸੋਹਾਗਣੀ ਅਪਣੀ ਕਿਰਪਾ ਲੈਹਿ ਸਵਾਰਿ ॥ ੧ ॥ ਰਹਾਉ ॥ ਗੁਰ ਸਬਦੀ ਸੀਗਾਰੀਆ ਤਨੁ ਮਨੁ ਪਿਰ ਕੈ ਪਾਸਿ ॥ ਦੁਇ ਕਰ ਜੋੜਿ ਖੜੀ ਤਕੈ ਸਚੁ ਕਹੈ ਅਰਦਾਸਿ ॥ ਲਾਲਿ ਰਤੀ ਸਚ ਭੈ ਵਸੀ ਭਾਇ ਰਤੀ ਰੰਗਿ ਰਾਸਿ ॥ ੨ ॥ ਪ੍ਰਿਅ ਕੀ ਚੇਰੀ ਕਾਂਢੀਐ ਲਾਲੀ ਮਾਨੈ ਨਾਉ ॥ ਸਾਚੀ ਪ੍ਰੀਤਿ ਨ ਤੁਟਈ ਸਾਚੇ ਮੇਲਿ ਮਿਲਾਉ ॥ ਸਬਦਿ ਰਤੀ ਮਨੁ ਵੇਧਿਆ ਹਉ ਸਦ ਬਲਿਹਾਰੈ ਜਾਉ ॥ ੩ ॥ ਸਾਧਨ ਰੰਡ ਨ ਬੈਸਈ ਜੇ ਸਤਿਗੁਰ ਮਾਹਿ ਸਮਾਇ ॥ ਪਿਰੁ ਰੀਸਾਲੂ ਨਉਤਨੋ ਸਾਚਉ ਮਰੈ ਨ ਜਾਇ ॥ ਨਿਤ ਰਵੈ ਸੋਹਾਗਣੀ ਸਾਚੀ ਨਦਰਿ ਰਜਾਇ ॥ ੪ ॥ ਸਾਚੁ ਧੜੀ ਧਨ ਮਾਡੀਐ ਕਾਪੜੁ ਪ੍ਰੇਮ ਸੀਗਾਰੁ ॥ ਚੰਦਨੁ ਚੀਤਿ ਵਸਾਇਆ ਮੰਦਰੁ ਦਸਵਾ ਦੁਆਰੁ ॥ ਦੀਪਕੁ ਸਬਦਿ ਵਿਗਾਸਿਆ ਰਾਮ ਨਾਮੁ ਉਰ ਹਾਰੁ ॥ ੫ ॥ ਨਾਰੀ ਅੰਦਰਿ ਸੋਹਣੀ ਮਸਤਕਿ ਮਣੀ ਪਿਆਰੁ ॥ ਸੋਭਾ ਸੁਰਤਿ ਸੁਹਾਵਣੀ ਸਾਚੈ ਪ੍ਰੇਮਿ ਅਪਾਰ ॥ ਬਿਨੁ ਪਿਰ ਪੁਰਖੁ ਨ ਜਾਣਈ ਸਾਚੇ ਗੁਰ ਕੈ ਹੇਤਿ ਪਿਆਰਿ ॥ ੬ ॥ ਨਿਸਿ ਅੰਧਿਆਰੀ ਸੁਤੀਏ ਕਿਉ ਪਿਰ ਬਿਨੁ ਰੈਣਿ ਵਿਹਾਇ ॥ ਅੰਕੁ ਜਲਉ ਤਨੁ ਜਾਲੀਅਉ ਮਨੁ ਧਨੁ ਜਲਿ ਬਲਿ ਜਾਇ ॥ ਜਾ ਧਨ ਕੰਤਿ ਨ ਮਾਹੀਆ ਤਾ ਬਿਰਥਾ ਜੋਬਨੁ ਜਾਇ ॥ ੭ ॥ ਸੇਜੈ ਕੰਤ ਮਹੇਲੜੀ ਸੂਤੀ ਬੂਝ ਨ ਪਾਇ ॥ ਹਉ ਸੁਤੀ ਪਿਰੁ ਜਾਗਣਾ ਕਿਸ ਕਉ ਪੂਛਉ ਜਾਇ ॥ ਸਤਿਗੁਰਿ ਮੇਲੀ ਭੈ ਵਸੀ ਨਾਨਕ ਪ੍ਰੇਮੁ ਸਖਾਇ ॥ ੮ ॥ ੨ ॥ ਸਿਰੀਰਾਗੁ ਮਹਲਾ ੧ ॥ ਆਪੇ ਗੁਣ ਆਪੇ ਕਥੈ ਆਪੇ ਸੁਣਿ ਵੀਚਾਰੁ ॥ ਆਪੇ ਰਤਨੁ ਪਰਖਿ ਤੂੰ ਆਪੇ ਮੋਲੁ ਅਪਾਰੁ ॥ ਸਾਚਉ ਮਾਨੁ ਮਹਤੁ ਤੂੰ ਆਪੇ ਦੇਵਣਹਾਰੁ ॥ ੧ ॥ ਹਰਿ ਜੀਉ ਤੂੰ ਕਰਤਾ ਕਰਤਾਰੁ ॥ ਜਿਉ ਭਾਵੈ ਤਿਉ ਰਾਖੁ ਤੂੰ ਹਰਿ ਨਾਮੁ ਮਿਲੈ ਆਚਾਰੁ ॥ ੧ ॥ ਰਹਾਉ ॥ ਆਪੇ ਹੀਰਾ ਨਿਰਮਲਾ ਆਪੇ ਰੰਗੁ ਮਜੀਠ ॥ ਆਪੇ ਮੋਤੀ ਊਜਲੋ ਆਪੇ ਭਗਤ ਬਸੀਠੁ ॥ ਗੁਰ ਕੈ ਸਬਦਿ ਸਲਾਹਣਾ ਘਟਿ ਘਟਿ ਡੀਠੁ ਅਡੀਠੁ ॥ ੨ ॥ ਆਪੇ ਸਾਗਰੁ ਬੋਹਿਥਾ ਆਪੇ ਪਾਰੁ ਅਪਾਰੁ ॥ ਸਾਚੀ ਵਾਟ ਸੁਜਾਣੁ ਤੂੰ ਸਬਦਿ ਲਘਾਵਣਹਾਰੁ ॥ ਨਿਡਰਿਆ ਡਰੁ ਜਾਣੀਐ ਬਾਝੁ ਗੁਰੂ ਗੁਬਾਰੁ ॥ ੩ ॥ ਅਸਥਿਰੁ ਕਰਤਾ ਦੇਖੀਐ ਹੋਰੁ ਕੇਤੀ ਆਵੈ ਜਾਇ ॥ ਆਪੇ ਨਿਰਮਲੁ ਏਕੁ ਤੂੰ ਹੋਰ ਬੰਧੀ ਧੰਧੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥