੫੬
ਜੂਠੀ ਹੋਇ ॥ ਮੁਖਿ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ ਹੋਇ ॥ ਬਿਨੁ ਅਭ ਸਬਦ ਨ ਮਾਂਜੀਐ ਸਾਚੇ ਤੇ ਸਚੁ ਹੋਇ ॥ ੧ ॥ ਮੁੰਧੇ ਗੁਣਹੀਣੀ ਸੁਖੁ ਕੇਹਿ ॥ ਪਿਰੁ ਰਲੀਆ ਰਸਿ ਮਾਣਸੀ ਸਾਚਿ ਸਬਦਿ ਸੁਖੁ ਨੇਹਿ ॥ ੧ ॥ ਰਹਾਉ ॥ ਪਿਰੁ ਪਰਦੇਸੀ ਜੇ ਥੀਐ ਧਨ ਵਾਂਢੀ ਝੂਰੇਇ ॥ ਜਿਉ ਜਲਿ ਥੋੜੈ ਮਛੁਲੀ ਕਰਣ ਪਲਾਵ ਕਰੇਇ ॥ ਪਿਰ ਭਾਵੈ ਸੁਖੁ ਪਾਈਐ ਜਾ ਆਪੇ ਨਦਰਿ ਕਰੇਇ ॥ ੨ ॥ ਪਿਰੁ ਸਾਲਾਹੀ ਆਪਣਾ ਸਖੀ ਸਹੇਲੀ ਨਾਲਿ ॥ ਤਨਿ ਸੋਹੈ ਮਨੁ ਮੋਹਿਆ ਰਤੀ ਰੰਗਿ ਨਿਹਾਲਿ ॥ ਸਬਦਿ ਸਵਾਰੀ ਸੋਹਣੀ ਪਿਰੁ ਰਾਵੇ ਗੁਣ ਨਾਲਿ ॥ ੩ ॥ ਕਾਮਣਿ ਕਾਮਿ ਨ ਆਵਈ ਖੋਟੀ ਅਵਗਣਿਆਰਿ ॥ ਨਾ ਸੁਖੁ ਪੇਈਐ ਸਾਹੁਰੈ ਝੂਠਿ ਜਲੀ ਵੇਕਾਰਿ ॥ ਆਵਣੁ ਵੰਞਣੁ ਡਾਖੜੋ ਛੋਡੀ ਕੰਤਿ ਵਿਸਾਰਿ ॥ ੪ ॥ ਪਿਰ ਕੀ ਨਾਰਿ ਸੁਹਾਵਣੀ ਮੁਤੀ ਸੋ ਕਿਤੁ ਸਾਦਿ ॥ ਪਿਰ ਕੈ ਕਾਮਿ ਨ ਆਵਈ ਬੋਲੇ ਫਾਦਿਲੁ ਬਾਦਿ ॥ ਦਰਿ ਘਰਿ ਢੋਈ ਨਾ ਲਹੈ ਛੂਟੀ ਦੂਜੈ ਸਾਦਿ ॥ ੫ ॥ ਪੰਡਿਤ ਵਾਚਹਿ ਪੋਥੀਆ ਨਾ ਬੂਝਹਿ ਵੀਚਾਰੁ ॥ ਅਨ ਕਉ ਮਤੀ ਦੇ ਚਲਹਿ ਮਾਇਆ ਕਾ ਵਾਪਾਰੁ ॥ ਕਥਨੀ ਝੂਠੀ ਜਗੁ ਭਵੈ ਰਹਣੀ ਸਬਦੁ ਸੁ ਸਾਰੁ ॥ ੬ ॥ ਕੇਤੇ ਪੰਡਿਤ ਜੋਤਕੀ ਬੇਦਾ ਕਰਹਿ ਬੀਚਾਰੁ ॥ ਵਾਦਿ ਵਿਰੋਧਿ ਸਲਾਹਣੇ ਵਾਦੇ ਆਵਣੁ ਜਾਣੁ ॥ ਬਿਨੁ ਗੁਰ ਕਰਮ ਨ ਛੁਟਸੀ ਕਹਿ ਸੁਣਿ ਆਖਿ ਵਖਾਣੁ ॥ ੭ ॥ ਸਭਿ ਗੁਣਵੰਤੀ ਆਖੀਅਹਿ ਮੈ ਗੁਣੁ ਨਾਹੀ ਕੋਇ ॥ ਹਰਿ ਵਰੁ ਨਾਰਿ ਸੁਹਾਵਣੀ ਮੈ ਭਾਵੈ ਪ੍ਰਭ ਸੋਇ ॥ ਨਾਨਕ ਸਬਦਿ ਮਿਲਾਵੜਾ ਨਾ ਵੇਛੋੜਾ ਹੋਇ ॥ ੮ ॥ ੫ ॥ ਸਿਰੀਰਾਗੁ ਮਹਲਾ ੧ ॥ ਜਪੁ ਤਪੁ ਸੰਜਮੁ ਸਾਧੀਐ ਤੀਰਥਿ ਕੀਚੈ ਵਾਸੁ ॥ ਪੁੰਨ ਦਾਨ ਚੰਗਿਆਈਆ ਬਿਨੁ ਸਾਚੇ ਕਿਆ ਤਾਸੁ ॥ ਜੇਹਾ ਰਾਧੇ ਤੇਹਾ ਲੁਣੇ ਬਿਨੁ ਗੁਣ ਜਨਮੁ ਵਿਣਾਸੁ ॥ ੧ ॥ ਮੁੰਧੇ ਗੁਣ ਦਾਸੀ ਸੁਖੁ ਹੋਇ ॥ ਅਵਗਣ ਤਿਆਗਿ ਸਮਾਈਐ ਗੁਰਮਤਿ ਪੂਰਾ ਸੋਇ ॥ ੧ ॥ ਰਹਾਉ ॥ ਵਿਣੁ ਰਾਸੀ ਵਾਪਾਰੀਆ ਤਕੇ ਕੁੰਡਾ ਚਾਰਿ ॥ ਮੂਲੁ ਨ ਬੁਝੈ ਆਪਣਾ ਵਸਤੁ ਰਹੀ ਘਰ ਬਾਰਿ ॥ ਵਿਣੁ ਵਖਰ ਦੁਖੁ ਅਗਲਾ ਕੂੜਿ ਮੁਠੀ ਕੂੜਿਆਰਿ ॥ ੨ ॥ ਲਾਹਾ ਅਹਿਨਿਸਿ ਨਉਤਨਾ ਪਰਖੇ ਰਤਨੁ ਵੀਚਾਰਿ ॥ ਵਸਤੁ ਲਹੈ ਘਰਿ ਆਪਣੈ ਚਲੈ ਕਾਰਜੁ ਸਾਰਿ ॥ ਵਣਜਾਰਿਆ ਸਿਉ ਵਣਜੁ ਕਰਿ ਗੁਰਮੁਖਿ ਬ੍ਰਹਮੁ ਬੀਚਾਰਿ ॥ ੩ ॥ ਸੰਤਾਂ ਸੰਗਤਿ ਪਾਈਐ ਜੇ ਮੇਲੇ ਮੇਲਣਹਾਰੁ ॥ ਮਿਲਿਆ ਹੋਇ ਨ ਵਿਛੁੜੈ ਜਿਸੁ ਅੰਤਰਿ ਜੋਤਿ ਅਪਾਰ ॥ ਸਚੈ ਆਸਣਿ ਸਚਿ ਰਹੈ ਸਚੈ ਪ੍ਰੇਮ ਪਿਆਰ ॥ ੪ ॥ ਜਿਨੀ ਆਪੁ ਪਛਾਣਿਆ ਘਰ ਮਹਿ ਮਹਲੁ ਸੁਥਾਇ ॥ ਸਚੇ ਸੇਤੀ ਰਤਿਆ ਸਚੋ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥