੫੭
ਪਲੈ ਪਾਇ ॥ ਤ੍ਰਿਭਵਣਿ ਸੋ ਪ੍ਰਭੁ ਜਾਣੀਐ ਸਾਚੋ ਸਾਚੈ ਨਾਇ ॥ ੫ ॥ ਸਾਧਨ ਖਰੀ ਸੁਹਾਵਣੀ ਜਿਨਿ ਪਿਰੁ ਜਾਤਾ ਸੰਗਿ ॥ ਮਹਲੀ ਮਹਲਿ ਬੁਲਾਈਐ ਸੋ ਪਿਰੁ ਰਾਵੈ ਰੰਗਿ ॥ ਸਚਿ ਸੁਹਾਗਣਿ ਸਾ ਭਲੀ ਪਿਰਿ ਮੋਹੀ ਗੁਣ ਸੰਗਿ ॥ ੬ ॥ ਭੂਲੀ ਭੂਲੀ ਥਲਿ ਚੜਾ ਥਲਿ ਚੜਿ ਡੂਗਰਿ ਜਾਉ ॥ ਬਨ ਮਹਿ ਭੂਲੀ ਜੇ ਫਿਰਾ ਬਿਨੁ ਗੁਰ ਬੂਝ ਨ ਪਾਉ ॥ ਨਾਵਹੁ ਭੂਲੀ ਜੇ ਫਿਰਾ ਫਿਰਿ ਫਿਰਿ ਆਵਉ ਜਾਉ ॥ ੭ ॥ ਪੁਛਹੁ ਜਾਇ ਪਧਾਊਆ ਚਲੇ ਚਾਕਰ ਹੋਇ ॥ ਰਾਜਨੁ ਜਾਣਹਿ ਆਪਣਾ ਦਰਿ ਘਰਿ ਠਾਕ ਨ ਹੋਇ ॥ ਨਾਨਕ ਏਕੋ ਰਵਿ ਰਹਿਆ ਦੂਜਾ ਅਵਰੁ ਨ ਕੋਇ ॥ ੮ ॥ ੬ ॥ ਸਿਰੀਰਾਗੁ ਮਹਲਾ ੧ ॥ ਗੁਰ ਤੇ ਨਿਰਮਲੁ ਜਾਣੀਐ ਨਿਰਮਲ ਦੇਹ ਸਰੀਰੁ ॥ ਨਿਰਮਲੁ ਸਾਚੋ ਮਨਿ ਵਸੈ ਸੋ ਜਾਣੈ ਅਭ ਪੀਰ ॥ ਸਹਜੈ ਤੇ ਸੁਖੁ ਅਗਲੋ ਨਾ ਲਾਗੈ ਜਮ ਤੀਰੁ ॥ ੧ ॥ ਭਾਈ ਰੇ ਮੈਲੁ ਨਾਹੀ ਨਿਰਮਲ ਜਲਿ ਨਾਇ ॥ ਨਿਰਮਲੁ ਸਾਚਾ ਏਕੁ ਤੂੰ ਹੋਰੁ ਮੈਲੁ ਭਰੀ ਸਭ ਜਾਇ ॥ ੧ ॥ ਰਹਾਉ ॥ ਹਰਿ ਕਾ ਮੰਦਰੁ ਸੋਹਣਾ ਕੀਆ ਕਰਣੈਹਾਰਿ ॥ ਰਵਿ ਸਸਿ ਦੀਪ ਅਨੂਪ ਜੋਤਿ ਤ੍ਰਿਭਵਣਿ ਜੋਤਿ ਅਪਾਰ ॥ ਹਾਟ ਪਟਣ ਗੜ ਕੋਠੜੀ ਸਚੁ ਸਉਦਾ ਵਾਪਾਰ ॥ ੨ ॥ ਗਿਆਨ ਅੰਜਨੁ ਭੈ ਭੰਜਨਾ ਦੇਖੁ ਨਿਰੰਜਨ ਭਾਇ ॥ ਗੁਪਤੁ ਪ੍ਰਗਟੁ ਸਭ ਜਾਣੀਐ ਜੇ ਮਨੁ ਰਾਖੈ ਠਾਇ ॥ ਐਸਾ ਸਤਿਗੁਰੁ ਜੇ ਮਿਲੈ ਤਾ ਸਹਜੇ ਲਏ ਮਿਲਾਇ ॥ ੩ ॥ ਕਸਿ ਕਸਵਟੀ ਲਾਈਐ ਪਰਖੇ ਹਿਤੁ ਚਿਤੁ ਲਾਇ ॥ ਖੋਟੇ ਠਉਰ ਨ ਪਾਇਨੀ ਖਰੇ ਖਜਾਨੈ ਪਾਇ ॥ ਆਸ ਅੰਦੇਸਾ ਦੂਰਿ ਕਰਿ ਇਉ ਮਲੁ ਜਾਇ ਸਮਾਇ ॥ ੪ ॥ ਸੁਖ ਕਉ ਮਾਗੈ ਸਭੁ ਕੋ ਦੁਖੁ ਨ ਮਾਗੈ ਕੋਇ ॥ ਸੁਖੈ ਕਉ ਦੁਖੁ ਅਗਲਾ ਮਨਮੁਖਿ ਬੂਝ ਨ ਹੋਇ ॥ ਸੁਖ ਦੁਖ ਸਮ ਕਰਿ ਜਾਣੀਅਹਿ ਸਬਦਿ ਭੇਦਿ ਸੁਖੁ ਹੋਇ ॥ ੫ ॥ ਬੇਦੁ ਪੁਕਾਰੇ ਵਾਚੀਐ ਬਾਣੀ ਬ੍ਰਹਮ ਬਿਆਸੁ ॥ ਮੁਨਿ ਜਨ ਸੇਵਕ ਸਾਧਿਕਾ ਨਾਮਿ ਰਤੇ ਗੁਣਤਾਸੁ ॥ ਸਚਿ ਰਤੇ ਸੇ ਜਿਣਿ ਗਏ ਹਉ ਸਦ ਬਲਿਹਾਰੈ ਜਾਸੁ ॥ ੬ ॥ ਚਹੁ ਜੁਗਿ ਮੈਲੇ ਮਲੁ ਭਰੇ ਜਿਨ ਮੁਖਿ ਨਾਮੁ ਨ ਹੋਇ ॥ ਭਗਤੀ ਭਾਇ ਵਿਹੂਣਿਆ ਮੁਹੁ ਕਾਲਾ ਪਤਿ ਖੋਇ ॥ ਜਿਨੀ ਨਾਮੁ ਵਿਸਾਰਿਆ ਅਵਗਣ ਮੁਠੀ ਰੋਇ ॥ ੭ ॥ ਖੋਜਤ ਖੋਜਤ ਪਾਇਆ ਡਰੁ ਕਰਿ ਮਿਲੈ ਮਿਲਾਇ ॥ ਆਪੁ ਪਛਾਣੈ ਘਰਿ ਵਸੈ ਹਉਮੈ ਤ੍ਰਿਸਨਾ ਜਾਇ ॥ ਨਾਨਕ ਨਿਰਮਲ ਊਜਲੇ ਜੋ ਰਾਤੇ ਹਰਿ ਨਾਇ ॥ ੮ ॥ ੭ ॥ ਸਿਰੀਰਾਗੁ ਮਹਲਾ ੧ ॥ ਸੁਣਿ ਮਨ ਭੂਲੇ ਬਾਵਰੇ ਗੁਰ ਕੀ ਚਰਣੀ ਲਾਗੁ ॥ ਹਰਿ ਜਪਿ ਨਾਮੁ ਧਿਆਇ ਤੂ ਜਮੁ ਡਰਪੈ ਦੁਖ ਭਾਗੁ ॥ ਦੂਖੁ ਘਣੋ ਦੋਹਾਗਣੀ ਕਿਉ ਥਿਰੁ ਰਹੈ ਸੁਹਾਗੁ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥