੫੮
ਭਾਈ ਰੇ ਅਵਰੁ ਨਾਹੀ ਮੈ ਥਾਉ ॥ ਮੈ ਧਨੁ ਨਾਮੁ ਨਿਧਾਨੁ ਹੈ ਗੁਰਿ ਦੀਆ ਬਲਿ ਜਾਉ ॥ ੧ ॥ ਰਹਾਉ ॥ ਗੁਰਮਤਿ ਪਤਿ ਸਾਬਾਸਿ ਤਿਸੁ ਤਿਸ ਕੈ ਸੰਗਿ ਮਿਲਾਉ ॥ ਤਿਸੁ ਬਿਨੁ ਘੜੀ ਨ ਜੀਵਊ ਬਿਨੁ ਨਾਵੈ ਮਰਿ ਜਾਉ ॥ ਮੈ ਅੰਧੁਲੇ ਨਾਮੁ ਨ ਵੀਸਰੈ ਟੇਕ ਟਿਕੀ ਘਰਿ ਜਾਉ ॥ ੨ ॥ ਗੁਰੂ ਜਿਨਾ ਕਾ ਅੰਧੁਲਾ ਚੇਲੇ ਨਾਹੀ ਠਾਉ ॥ ਬਿਨੁ ਸਤਿਗੁਰ ਨਾਉ ਨ ਪਾਈਐ ਬਿਨੁ ਨਾਵੈ ਕਿਆ ਸੁਆਉ ॥ ਆਇ ਗਇਆ ਪਛੁਤਾਵਣਾ ਜਿਉ ਸੁੰਞੈ ਘਰਿ ਕਾਉ ॥ ੩ ॥ ਬਿਨੁ ਨਾਵੈ ਦੁਖੁ ਦੇਹੁਰੀ ਜਿਉ ਕਲਰ ਕੀ ਭੀਤਿ ॥ ਤਬ ਲਗੁ ਮਹਲੁ ਨ ਪਾਈਐ ਜਬ ਲਗੁ ਸਾਚੁ ਨ ਚੀਤਿ ॥ ਸਬਦਿ ਰਪੈ ਘਰੁ ਪਾਈਐ ਨਿਰਬਾਣੀ ਪਦੁ ਨੀਤਿ ॥ ੪ ॥ ਹਉ ਗੁਰ ਪੂਛਉ ਆਪਣੇ ਗੁਰ ਪੁਛਿ ਕਾਰ ਕਮਾਉ ॥ ਸਬਦਿ ਸਲਾਹੀ ਮਨਿ ਵਸੈ ਹਉਮੈ ਦੁਖੁ ਜਲਿ ਜਾਉ ॥ ਸਹਜੇ ਹੋਇ ਮਿਲਾਵੜਾ ਸਾਚੇ ਸਾਚਿ ਮਿਲਾਉ ॥ ੫ ॥ ਸਬਦਿ ਰਤੇ ਸੇ ਨਿਰਮਲੇ ਤਜਿ ਕਾਮ ਕ੍ਰੋਧੁ ਅਹੰਕਾਰੁ ॥ ਨਾਮੁ ਸਲਾਹਨਿ ਸਦ ਸਦਾ ਹਰਿ ਰਾਖਹਿ ਉਰ ਧਾਰਿ ॥ ਸੋ ਕਿਉ ਮਨਹੁ ਵਿਸਾਰੀਐ ਸਭ ਜੀਆ ਕਾ ਆਧਾਰੁ ॥ ੬ ॥ ਸਬਦਿ ਮਰੈ ਸੋ ਮਰਿ ਰਹੈ ਫਿਰਿ ਮਰੈ ਨ ਦੂਜੀ ਵਾਰ ॥ ਸਬਦੈ ਹੀ ਤੇ ਪਾਈਐ ਹਰਿ ਨਾਮੇ ਲਗੈ ਪਿਆਰੁ ॥ ਬਿਨੁ ਸਬਦੈ ਜਗੁ ਭੂਲਾ ਫਿਰੈ ਮਰਿ ਜਨਮੈ ਵਾਰੋ ਵਾਰ ॥ ੭ ॥ ਸਭ ਸਾਲਾਹੈ ਆਪ ਕਉ ਵਡਹੁ ਵਡੇਰੀ ਹੋਇ ॥ ਗੁਰ ਬਿਨੁ ਆਪੁ ਨ ਚੀਨੀਐ ਕਹੇ ਸੁਣੇ ਕਿਆ ਹੋਇ ॥ ਨਾਨਕ ਸਬਦਿ ਪਛਾਣੀਐ ਹਉਮੈ ਕਰੈ ਨ ਕੋਇ ॥ ੮ ॥ ੮ ॥ ਸਿਰੀਰਾਗੁ ਮਹਲਾ ੧ ॥ ਬਿਨੁ ਪਿਰ ਧਨ ਸੀਗਾਰੀਐ ਜੋਬਨੁ ਬਾਦਿ ਖੁਆਰੁ ॥ ਨਾ ਮਾਣੇ ਸੁਖਿ ਸੇਜੜੀ ਬਿਨੁ ਪਿਰ ਬਾਦਿ ਸੀਗਾਰੁ ॥ ਦੂਖੁ ਘਣੋ ਦੋਹਾਗਣੀ ਨਾ ਘਰਿ ਸੇਜ ਭਤਾਰੁ ॥ ੧ ॥ ਮਨ ਰੇ ਰਾਮੁ ਜਪਹੁ ਸੁਖੁ ਹੋਇ ॥ ਬਿਨੁ ਗੁਰ ਪ੍ਰੇਮੁ ਨ ਪਾਈਐ ਸਬਦਿ ਮਿਲੈ ਰੰਗੁ ਹੋਇ ॥ ੧ ॥ ਰਹਾਉ ॥ ਗੁਰ ਸੇਵਾ ਸੁਖੁ ਪਾਈਐ ਹਰਿ ਵਰੁ ਸਹਜਿ ਸੀਗਾਰੁ ॥ ਸਚਿ ਮਾਣੇ ਪਿਰ ਸੇਜੜੀ ਗੂੜਾ ਹੇਤੁ ਪਿਆਰੁ ॥ ਗੁਰਮਖਿ ਜਾਣਿ ਸਿਞਾਣੀਐ ਗੁਰਿ ਮੇਲੀ ਗੁਣ ਚਾਰੁ ॥ ੨ ॥ ਸਚਿ ਮਿਲਹੁ ਵਰ ਕਾਮਣੀ ਪਿਰਿ ਮੋਹੀ ਰੰਗੁ ਲਾਇ ॥ ਮਨੁ ਤਨੁ ਸਾਚਿ ਵਿਗਸਿਆ ਕੀਮਤਿ ਕਹਣੁ ਨ ਜਾਇ ॥ ਹਰਿ ਵਰੁ ਘਰਿ ਸੋਹਾਗਣੀ ਨਿਰਮਲ ਸਾਚੈ ਨਾਇ ॥ ੩ ॥ ਮਨ ਮਹਿ ਮਨੂਆ ਜੇ ਮਰੈ ਤਾ ਪਿਰੁ ਰਾਵੈ ਨਾਰਿ ॥ ਇਕਤੁ ਤਾਗੈ ਰਲਿ ਮਿਲੈ ਗਲਿ ਮੋਤੀਅਨ ਕਾ ਹਾਰੁ ॥ ਸੰਤ ਸਭਾ ਸੁਖੁ ਊਪਜੈ ਗੁਰਮੁਖਿ ਨਾਮ ਅਧਾਰੁ ॥ ੪ ॥ ਖਿਨ ਮਹਿ ਊਪਜੈ ਖਿਨਿ ਖਪੈ ਖਿਨੁ ਆਵੈ ਖਿਨੁ ਜਾਇ ॥ ਸਬਦੁ ਪਛਾਣੈ ਰਵਿ ਰਹੈ ਨਾ ਤਿਸੁ ਕਾਲੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥