੫੯
ਸੰਤਾਇ ॥ ਸਾਹਿਬੁ ਅਤੁਲੁ ਨ ਤੋਲੀਐ ਕਥਨਿ ਨ ਪਾਇਆ ਜਾਇ ॥ ੫ ॥ ਵਾਪਾਰੀ ਵਣਜਾਰਿਆ ਆਏ ਵਜਹੁ ਲਿਖਾਇ ॥ ਕਾਰ ਕਮਾਵਹਿ ਸਚ ਕੀ ਲਾਹਾ ਮਿਲੈ ਰਜਾਇ ॥ ਪੂੰਜੀ ਸਾਚੀ ਗੁਰੁ ਮਿਲੈ ਨਾ ਤਿਸੁ ਤਿਲੁ ਨ ਤਮਾਇ ॥ ੬ ॥ ਗੁਰਮੁਖਿ ਤੋਲਿ ਤੋੁਲਾਇਸੀ ਸਚੁ ਤਰਾਜੀ ਤੋਲੁ ॥ ਆਸਾ ਮਨਸਾ ਮੋਹਣੀ ਗੁਰਿ ਠਾਕੀ ਸਚੁ ਬੋਲੁ ॥ ਆਪਿ ਤੁਲਾਏ ਤੋਲਸੀ ਪੂਰੇ ਪੂਰਾ ਤੋਲੁ ॥ ੭ ॥ ਕਥਨੈ ਕਹਣਿ ਨ ਛੁਟੀਐ ਨਾ ਪੜਿ ਪੁਸਤਕ ਭਾਰ ॥ ਕਾਇਆ ਸੋਚ ਨ ਪਾਈਐ ਬਿਨੁ ਹਰਿ ਭਗਤਿ ਪਿਆਰ ॥ ਨਾਨਕ ਨਾਮੁ ਨ ਵੀਸਰੈ ਮੇਲੇ ਗੁਰੁ ਕਰਤਾਰ ॥ ੮ ॥ ੯ ॥ ਸਿਰੀਰਾਗੁ ਮਹਲਾ ੧ ॥ ਸਤਿਗੁਰੁ ਪੂਰਾ ਜੇ ਮਿਲੈ ਪਾਈਐ ਰਤਨੁ ਬੀਚਾਰੁ ॥ ਮਨੁ ਦੀਜੈ ਗੁਰ ਆਪਣੇ ਪਾਈਐ ਸਰਬ ਪਿਆਰੁ ॥ ਮੁਕਤਿ ਪਦਾਰਥੁ ਪਾਈਐ ਅਵਗਣ ਮੇਟਣਹਾਰੁ ॥ ੧ ॥ ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ ॥ ਪੂਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੋਇ ॥ ੧ ॥ ਰਹਾਉ ॥ ਗਿਆਨੁ ਧਿਆਨੁ ਧੁਨਿ ਜਾਣੀਐ ਅਕਥੁ ਕਹਾਵੈ ਸੋਇ ॥ ਸਫਲਿਓ ਬਿਰਖੁ ਹਰੀਆਵਲਾ ਛਾਵ ਘਣੇਰੀ ਹੋਇ ॥ ਲਾਲ ਜਵੇਹਰ ਮਾਣਕੀ ਗੁਰ ਭੰਡਾਰੈ ਸੋਇ ॥ ੨ ॥ ਗੁਰ ਭੰਡਾਰੈ ਪਾਈਐ ਨਿਰਮਲ ਨਾਮ ਪਿਆਰੁ ॥ ਸਾਚੋ ਵਖਰੁ ਸੰਚੀਐ ਪੂਰੈ ਕਰਮਿ ਅਪਾਰੁ ॥ ਸੁਖਦਾਤਾ ਦੁਖ ਮੇਟਣੋ ਸਤਿਗੁਰੁ ਅਸੁਰ ਸੰਘਾਰੁ ॥ ੩ ॥ ਭਵਜਲੁ ਬਿਖਮੁ ਡਰਾਵਣੋ ਨਾ ਕੰਧੀ ਨਾ ਪਾਰੁ ॥ ਨਾ ਬੇੜੀ ਨਾ ਤੁਲਹੜਾ ਨਾ ਤਿਸੁ ਵੰਞੁ ਮਲਾਰੁ ॥ ਸਤਿਗੁਰੁ ਭੈ ਕਾ ਬੋਹਿਥਾ ਨਦਰੀ ਪਾਰਿ ਉਤਾਰੁ ॥ ੪ ॥ ਇਕੁ ਤਿਲੁ ਪਿਆਰਾ ਵਿਸਰੈ ਦੁਖੁ ਲਾਗੈ ਸੁਖੁ ਜਾਇ ॥ ਜਿਹਵਾ ਜਲਉ ਜਲਾਵਣੀ ਨਾਮੁ ਨ ਜਪੈ ਰਸਾਇ ॥ ਘਟੁ ਬਿਨਸੈ ਦੁਖੁ ਅਗਲੋ ਜਮੁ ਪਕੜੈ ਪਛੁਤਾਇ ॥ ੫ ॥ ਮੇਰੀ ਮੇਰੀ ਕਰਿ ਗਏ ਤਨੁ ਧਨੁ ਕਲਤੁ ਨ ਸਾਥਿ ॥ ਬਿਨੁ ਨਾਵੈ ਧਨੁ ਬਾਦਿ ਹੈ ਭੂਲੋ ਮਾਰਗਿ ਆਥਿ ॥ ਸਾਚਉ ਸਾਹਿਬੁ ਸੇਵਿਐ ਗੁਰਮੁਖਿ ਅਕਥੋ ਕਾਥਿ ॥ ੬ ॥ ਆਵੈ ਜਾਇ ਭਵਾਈਐ ਪਇਐ ਕਿਰਤਿ ਕਮਾਇ ॥ ਪੂਰਬਿ ਲਿਖਿਆ ਕਿਉ ਮੇਟੀਐ ਲਿਖਿਆ ਲੇਖੁ ਰਜਾਇ ॥ ਬਿਨੁ ਹਰਿ ਨਾਮ ਨ ਛੁਟੀਐ ਗੁਰਮਤਿ ਮਿਲੈ ਮਿਲਾਇ ॥ ੭ ॥ ਤਿਸੁ ਬਿਨੁ ਮੇਰਾ ਕੋ ਨਹੀ ਜਿਸ ਕਾ ਜੀਉ ਪਰਾਨੁ ॥ ਹਉਮੈ ਮਮਤਾ ਜਲਿ ਬਲਉ ਲੋਭੁ ਜਲਉ ਅਭਿਮਾਨੁ ॥ ਨਾਨਕ ਸਬਦੁ ਵੀਚਾਰੀਐ ਪਾਈਐ ਗੁਣੀ ਨਿਧਾਨੁ ॥ ੮ ॥ ੧੦ ॥ ਸਿਰੀਰਾਗੁ ਮਹਲਾ ੧ ॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਕਮਲੇਹਿ ॥ ਲਹਰੀ ਨਾਲਿ ਪਛਾੜੀਐ ਭੀ ਵਿਗਸੈ ਅਸਨੇਹਿ ॥ ਜਲ ਮਹਿ ਜੀਅ ਉਪਾਇ ਕੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥