੬੦
ਬਿਨੁ ਜਲ ਮਰਣੁ ਤਿਨੇਹਿ ॥ ੧ ॥ ਮਨ ਰੇ ਕਿਉ ਛੂਟਹਿ ਬਿਨੁ ਪਿਆਰ ॥ ਗੁਰਮੁਖਿ ਅੰਤਰਿ ਰਵਿ ਰਹਿਆ ਬਖਸੇ ਭਗਤਿ ਭੰਡਾਰ ॥ ੧ ॥ ਰਹਾਉ ॥ ਰੇ ਮਨ ਆਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਮਛੁਲੀ ਨੀਰ ॥ ਜਿਉ ਅਧਿਕਉ ਤਿਉ ਸੁਖੁ ਘਣੋ ਮਨਿ ਤਨਿ ਸਾਂਤਿ ਸਰੀਰ ॥ ਬਿਨੁ ਜਲ ਘੜੀ ਨ ਜੀਵਈ ਪ੍ਰਭ ਜਾਣੈ ਅਭ ਪੀਰ ॥ ੨ ॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਾਤ੍ਰਿਕ ਮੇਹ ॥ ਸਰ ਭਰਿ ਥਲ ਹਰੀਆਵਲੇ ਇਕ ਬੂੰਦ ਨ ਪਵਈ ਕੇਹ ॥ ਕਰਮਿ ਮਿਲੈ ਸੋ ਪਾਈਐ ਕਿਰਤੁ ਪਇਆ ਸਿਰਿ ਦੇਹ ॥ ੩ ॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਦੁਧ ਹੋਇ ॥ ਆਵਟਣੁ ਆਪੇ ਖਵੈ ਦੁਧ ਕਉ ਖਪਣਿ ਨ ਦੇਇ ॥ ਆਪੇ ਮੇਲਿ ਵਿਛੁੰਨਿਆ ਸਚਿ ਵਡਿਆਈ ਦੇਇ ॥ ੪ ॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਕਵੀ ਸੂਰ ॥ ਖਿਨੁ ਪਲੁ ਨੀਦ ਨ ਸੋਵਈ ਜਾਣੈ ਦੂਰਿ ਹਜੂਰਿ ॥ ਮਨਮੁਖਿ ਸੋਝੀ ਨਾ ਪਵੈ ਗੁਰਮੁਖਿ ਸਦਾ ਹਜੂਰਿ ॥ ੫ ॥ ਮਨਮੁਖਿ ਗਣਤ ਗਣਾਵਣੀ ਕਰਤਾ ਕਰੇ ਸੁ ਹੋਇ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਸਭੁ ਕੋਇ ॥ ਗੁਰਮਤਿ ਹੋਇ ਤ ਪਾਈਐ ਸਚਿ ਮਿਲੈ ਸੁਖੁ ਹੋਇ ॥ ੬ ॥ ਸਚਾ ਨੇਹੁ ਨ ਤੁਟਈ ਜੇ ਸਤਿਗੁਰੁ ਭੇਟੈ ਸੋਇ ॥ ਗਿਆਨ ਪਦਾਰਥੁ ਪਾਈਐ ਤ੍ਰਿਭਵਣ ਸੋਝੀ ਹੋਇ ॥ ਨਿਰਮਲੁ ਨਾਮੁ ਨ ਵੀਸਰੈ ਜੇ ਗੁਣ ਕਾ ਗਾਹਕੁ ਹੋਇ ॥ ੭ ॥ ਖੇਲਿ ਗਏ ਸੇ ਪੰਖਣੂੰ ਜੋ ਚੁਗਦੇ ਸਰ ਤਲਿ ॥ ਘੜੀ ਕਿ ਮੁਹਤਿ ਕਿ ਚਲਣਾ ਖੇਲਣੁ ਅਜੁ ਕਿ ਕਲਿ ॥ ਜਿਸੁ ਤੂੰ ਮੇਲਹਿ ਸੋ ਮਿਲੈ ਜਾਇ ਸਚਾ ਪਿੜੁ ਮਲਿ ॥ ੮ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਹਉਮੈ ਮੈਲੁ ਨ ਜਾਇ ॥ ਸੋਹੰ ਆਪੁ ਪਛਾਣੀਐ ਸਬਦਿ ਭੇਦਿ ਪਤੀਆਇ ॥ ਗੁਰਮੁਖਿ ਆਪੁ ਪਛਾਣੀਐ ਅਵਰ ਕਿ ਕਰੇ ਕਰਾਇ ॥ ੯ ॥ ਮਿਲਿਆ ਕਾ ਕਿਆ ਮੇਲੀਐ ਸਬਦਿ ਮਿਲੇ ਪਤੀਆਇ ॥ ਮਨਮੁਖਿ ਸੋਝੀ ਨਾ ਪਵੈ ਵੀਛੁੜਿ ਚੋਟਾ ਖਾਇ ॥ ਨਾਨਕ ਦਰੁ ਘਰੁ ਏਕੁ ਹੈ ਅਵਰੁ ਨ ਦੂਜੀ ਜਾਇ ॥ ੧੦ ॥ ੧੧ ॥ ਸਿਰੀਰਾਗੁ ਮਹਲਾ ੧ ॥ ਮਨਮੁਖਿ ਭੁਲੈ ਭੁਲਾਈਐ ਭੂਲੀ ਠਉਰ ਨ ਕਾਇ ॥ ਗੁਰ ਬਿਨੁ ਕੋ ਨ ਦਿਖਾਵਈ ਅੰਧੀ ਆਵੈ ਜਾਇ ॥ ਗਿਆਨ ਪਦਾਰਥੁ ਖੋਇਆ ਠਗਿਆ ਮੁਠਾ ਜਾਇ ॥ ੧ ॥ ਬਾਬਾ ਮਾਇਆ ਭਰਮਿ ਭੁਲਾਇ ॥ ਭਰਮਿ ਭੁਲੀ ਡੋਹਾਗਣੀ ਨਾ ਪਿਰ ਅੰਕਿ ਸਮਾਇ ॥ ੧ ॥ ਰਹਾਉ ॥ ਭੂਲੀ ਫਿਰੈ ਦਿਸੰਤਰੀ ਭੂਲੀ ਗ੍ਰਿਹੁ ਤਜਿ ਜਾਇ ॥ ਭੂਲੀ ਡੂੰਗਰਿ ਥਲਿ ਚੜੈ ਭਰਮੈ ਮਨੁ ਡੋਲਾਇ ॥ ਧੁਰਹੁ ਵਿਛੁੰਨੀ ਕਿਉ ਮਿਲੈ ਗਰਬਿ ਮੁਠੀ ਬਿਲਲਾਇ ॥ ੨ ॥ ਵਿਛੁੜਿਆ ਗੁਰੁ ਮੇਲਸੀ ਹਰਿ ਰਸਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥