੬੨
ਏਕੁ ਤੂੰ ਜਿਉ ਭਾਵੈ ਤਿਉ ਰਾਖੁ ॥ ਗੁਰਮਤਿ ਸਾਚਾ ਮਨਿ ਵਸੈ ਨਾਮੁ ਭਲੋ ਪਤਿ ਸਾਖੁ ॥ ਹਉਮੈ ਰੋਗੁ ਗਵਾਈਐ ਸਬਦਿ ਸਚੈ ਸਚੁ ਭਾਖੁ ॥ ੮ ॥ ਆਕਾਸੀ ਪਾਤਾਲਿ ਤੂੰ ਤਿਭਵਣਿ ਰਹਿਆ ਸਮਾਇ ॥ ਆਪੇ ਭਗਤੀ ਭਾਉ ਤੂੰ ਆਪੇ ਮਿਲਹਿ ਮਿਲਾਇ ॥ ਨਾਨਕ ਨਾਮੁ ਨ ਵੀਸਰੈ ਜਿਉ ਭਾਵੈ ਤਿਵੈ ਰਜਾਇ ॥ ੯ ॥ ੧੩ ॥ ਸਿਰੀਰਾਗੁ ਮਹਲਾ ੧ ॥ ਰਾਮ ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ ॥ ਸਬਦ ਸੁਰਤਿ ਸੁਖੁ ਊਪਜੈ ਪ੍ਰਭ ਰਾਤਉ ਸੁਖ ਸਾਰੁ ॥ ਜਿਉ ਭਵੈ ਤਿਉ ਰਾਖੁ ਤੂੰ ਮੈ ਹਰਿ ਨਾਮੁ ਅਧਾਰੁ ॥ ੧ ॥ ਮਨ ਰੇ ਸਾਚੀ ਖਸਮ ਰਜਾਇ ॥ ਜਿਨਿ ਤਨੁ ਮਨੁ ਸਾਜਿ ਸੀਗਾਰਿਆ ਤਿਸੁ ਸੇਤੀ ਲਿਵ ਲਾਇ ॥ ੧ ॥ ਰਹਾਉ ॥ ਤਨੁ ਬੈਸੰਤਰਿ ਹੋਮੀਐ ਇਕ ਰਤੀ ਤੋਲਿ ਕਟਾਇ ॥ ਤਨੁ ਮਨੁ ਸਮਧਾ ਜੇ ਕਰੀ ਅਨਦਿਨੁ ਅਗਨਿ ਜਲਾਇ ॥ ਹਰਿ ਨਾਮੈ ਤੁਲਿ ਨ ਪੁਜਈ ਜੇ ਲਖ ਕੋਟੀ ਕਰਮ ਕਮਾਇ ॥ ੨ ॥ ਅਰਧ ਸਰੀਰੁ ਕਟਾਈਐ ਸਿਰਿ ਕਰਵਤੁ ਧਰਾਇ ॥ ਤਨੁ ਹੈਮੰਚਲਿ ਗਾਲੀਐ ਭੀ ਮਨ ਤੇ ਰੋਗੁ ਨ ਜਾਇ ॥ ਹਰਿ ਨਾਮੈ ਤੁਲਿ ਨ ਪੁਜਈ ਸਭ ਡਿਠੀ ਠੋਕਿ ਵਜਾਇ ॥ ੩ ॥ ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ ॥ ਭੂਮਿ ਦਾਨੁ ਗਊਆ ਘਣੀ ਭੀ ਅੰਤਰਿ ਗਰਬੁ ਗੁਮਾਨੁ ॥ ਰਾਮ ਨਾਮਿ ਮਨੁ ਬੇਧਿਆ ਗੁਰਿ ਦੀਆ ਸਚੁ ਦਾਨੁ ॥ ੪ ॥ ਮਨਹਠ ਬੁਧੀ ਕੇਤੀਆ ਕੇਤੇ ਬੇਦ ਬੀਚਾਰ ॥ ਕੇਤੇ ਬੰਧਨ ਜੀਅ ਕੇ ਗੁਰਮੁਖਿ ਮੋਖ ਦੁਆਰ ॥ ਸਚਹੁ ਓਰੈ ਸਭੁ ਕੋ ਉਪਰਿ ਸਚੁ ਆਚਾਰੁ ॥ ੫ ॥ ਸਭੁ ਕੋ ਊਚਾ ਆਖੀਐ ਨੀਚੁ ਨ ਦੀਸੈ ਕੋਇ ॥ ਇਕਨੈ ਭਾਂਡੇ ਸਾਜਿਐ ਇਕੁ ਚਾਨਣੁ ਤਿਹੁ ਲੋਇ ॥ ਕਰਮਿ ਮਿਲੈ ਸਚੁ ਪਾਈਐ ਧੁਰਿ ਬਖਸ ਨ ਮੇਟੈ ਕੋਇ ॥ ੬ ॥ ਸਾਧੁ ਮਿਲੈ ਸਾਧੂ ਜਨੈ ਸੰਤੋਖੁ ਵਸੈ ਗੁਰ ਭਾਇ ॥ ਅਕਥ ਕਥਾ ਵੀਚਾਰੀਐ ਜੇ ਸਤਿਗੁਰ ਮਾਹਿ ਸਮਾਇ ॥ ਪੀ ਅੰਮ੍ਰਿਤੁ ਸੰਤੋਖਿਆ ਦਰਗਹਿ ਪੈਧਾ ਜਾਇ ॥ ੭ ॥ ਘਟਿ ਘਟਿ ਵਾਜੈ ਕਿੰਗੁਰੀ ਅਨਦਿਨੁ ਸਬਦਿ ਸੁਭਾਇ ॥ ਵਿਰਲੇ ਕਉ ਸੋਝੀ ਪਈ ਗੁਰਮੁਖਿ ਮਨੁ ਸਮਝਾਇ ॥ ਨਾਨਕ ਨਾਮੁ ਨ ਵੀਸਰੈ ਛੂਟੈ ਸਬਦੁ ਕਮਾਇ ॥ ੮ ॥ ੧੪ ॥ ਸਿਰੀਰਾਗੁ ਮਹਲਾ ੧ ॥ ਚਿਤੇ ਦਿਸਹਿ ਧਉਲਹਰ ਬਗੇ ਬੰਕ ਦੁਆਰ ॥ ਕਰਿ ਮਨ ਖੁਸੀ ਉਸਾਰਿਆ ਦੂਜੈ ਹੇਤਿ ਪਿਆਰਿ ॥ ਅੰਦਰੁ ਖਾਲੀ ਪ੍ਰੇਮ ਬਿਨੁ ਢਹਿ ਢੇਰੀ ਤਨੁ ਛਾਰੁ ॥ ੧ ॥ ਭਾਈ ਰੇ ਤਨੁ ਧਨੁ ਸਾਥਿ ਨ ਹੋਇ ॥ ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ ਪ੍ਰਭ ਸੋਇ ॥ ੧ ॥ ਰਹਾਉ ॥ ਰਾਮ ਨਾਮੁ ਧਨੁ ਨਿਰਮਲੋ ਜੇ ਦੇਵੈ ਦੇਵਣਹਾਰੁ ॥ ਆਗੈ ਪੂਛ ਨ ਹੋਵਈ ਜਿਸੁ ਬੇਲੀ ਗੁਰੁ ਕਰਤਾਰੁ ॥ ਆਪਿ ਛਡਾਏ ਛੁਟੀਐ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥