੬੩
ਆਪੇ ਬਖਸਣਹਾਰੁ ॥ ੨ ॥ ਮਨਮੁਖੁ ਜਾਣੈ ਆਪਣੇ ਧੀਆ ਪੂਤ ਸੰਜੋਗੁ ॥ ਨਾਰੀ ਦੇਖਿ ਵਿਗਾਸੀਅਹਿ ਨਾਲੇ ਹਰਖੁ ਸੁ ਸੋਗੁ ॥ ਗੁਰਮੁਖਿ ਸਬਦਿ ਰੰਗਾਵਲੇ ਅਹਿਨਿਸਿ ਹਰਿ ਰਸੁ ਭੋਗੁ ॥ ੩ ॥ ਚਿਤੁ ਚਲੈ ਵਿਤੁ ਜਾਵਣੋ ਸਾਕਤ ਡੋਲਿ ਡੋਲਾਇ ॥ ਬਾਹਰਿ ਢੂੰਢਿ ਵਿਗੁਚੀਐ ਘਰ ਮਹਿ ਵਸਤੁ ਸੁਥਾਇ ॥ ਮਨਮੁਖਿ ਹਉਮੈ ਕਰਿ ਮੁਸੀ ਗੁਰਮੁਖਿ ਪਲੈ ਪਾਇ ॥ ੪ ॥ ਸਾਕਤ ਨਿਰਗੁਣਿਆਰਿਆ ਆਪਣਾ ਮੂਲੁ ਪਛਾਣੁ ॥ ਰਕਤੁ ਬਿੰਦੁ ਕਾ ਇਹੁ ਤਨੋ ਅਗਨੀ ਪਾਸਿ ਪਿਰਾਣੁ ॥ ਪਵਣੈ ਕੈ ਵਸਿ ਦੇਹੁਰੀ ਮਸਤਕਿ ਸਚੁ ਨੀਸਾਣੁ ॥ ੫ ॥ ਬਹੁਤਾ ਜੀਵਣੁ ਮੰਗੀਐ ਮੁਆ ਨ ਲੋੜੈ ਕੋਇ ॥ ਸੁਖ ਜੀਵਣੁ ਤਿਸੁ ਆਖੀਐ ਜਿਸੁ ਗੁਰਮੁਖਿ ਵਸਿਆ ਸੋਇ ॥ ਨਾਮ ਵਿਹੂਣੇ ਕਿਆ ਗਣੀ ਜਿਸੁ ਹਰਿ ਗੁਰ ਦਰਸੁ ਨ ਹੋਇ ॥ ੬ ॥ ਜਿਉ ਸਪਨੈ ਨਿਸਿ ਭੁਲੀਐ ਜਬ ਲਗਿ ਨਿਦ੍ਰਾ ਹੋਇ ॥ ਇਉ ਸਰਪਨਿ ਕੈ ਵਸਿ ਜੀਅੜਾ ਅੰਤਰਿ ਹਉਮੈ ਦੋਇ ॥ ਗੁਰਮਤਿ ਹੋਇ ਵੀਚਾਰੀਐ ਸੁਪਨਾ ਇਹੁ ਜਗੁ ਲੋਇ ॥ ੭ ॥ ਅਗਨਿ ਮਰੈ ਜਲੁ ਪਾਈਐ ਜਿਉ ਬਾਰਿਕ ਦੂਥੈ ਮਾਇ ॥ ਬਿਨੁ ਜਲ ਕਮਲ ਸੁ ਨਾ ਥੀਐ ਬਿਨੁ ਜਲ ਮੀਨੁ ਮਰਾਇ ॥ ਨਾਨਕ ਗੁਰਮੁਖਿ ਹਰਿ ਰਸਿ ਮਿਲੈ ਜੀਵਾ ਹਰਿ ਗੁਣ ਗਾਇ ॥ ੮ ॥ ੧੫ ॥ ਸਿਰੀਰਾਗੁ ਮਹਲਾ ੧ ॥ ਡੂੰਗਰੁ ਦੇਖਿ ਡਰਾਵਣੋ ਪੇਈਅੜੈ ਡਰੀਆਸੁ ॥ ਊਚਉ ਪਰਬਤੁ ਗਾਖੜੋ ਨਾ ਪਉੜੀ ਤਿਤੁ ਤਾਸੁ ॥ ਗੁਰਮੁਖਿ ਅੰਤਰਿ ਜਾਣਿਆ ਗੁਰਿ ਮੇਲੀ ਤਰੀਆਸੁ ॥ ੧ ॥ ਭਾਈ ਰੇ ਭਵਜਲੁ ਬਿਖਮੁ ਡਰਾਂਉ ॥ ਪੂਰਾ ਸਤਿਗੁਰੁ ਰਸਿ ਮਿਲੈ ਗੁਰੁ ਤਾਰੇ ਹਰਿ ਨਾਉ ॥ ੧ ॥ ਰਹਾਉ ॥ ਚਲਾ ਚਲਾ ਜੇ ਕਰੀ ਜਾਣਾ ਚਲਣਹਾਰੁ ॥ ਜੋ ਆਇਆ ਸੋ ਚਲਸੀ ਅਮਰੁ ਸੁ ਗੁਰੁ ਕਰਤਾਰੁ ॥ ਭੀ ਸਚਾ ਸਾਲਾਹਣਾ ਸਚੈ ਥਾਨਿ ਪਿਆਰੁ ॥ ੨ ॥ ਦਰ ਘਰ ਮਹਲਾ ਸੋਹਣੇ ਪਕੇ ਕੋਟ ਹਜਾਰ ॥ ਹਸਤੀ ਘੋੜੇ ਪਾਖਰੇ ਲਸਕਰ ਲਖ ਅਪਾਰ ॥ ਕਿਸ ਹੀ ਨਾਲਿ ਨ ਚਲਿਆ ਖਪਿ ਖਪਿ ਮੁਏ ਅਸਾਰ ॥ ੩ ॥ ਸੁਇਨਾ ਰੁਪਾ ਸੰਚੀਐ ਮਾਲੁ ਜਾਲੁ ਜੰਜਾਲੁ ॥ ਸਭ ਜਗ ਮਹਿ ਦੋਹੀ ਫੇਰੀਐ ਬਿਨੁ ਨਾਵੈ ਸਿਰਿ ਕਾਲੁ ॥ ਪਿੰਡੁ ਪੜੈ ਜਿਉ ਖੇਲਸੀ ਬਦਫੈਲੀ ਕਿਆ ਹਾਲੁ ॥ ੪ ॥ ਪੁਤਾ ਦੇਖਿ ਵਿਗਸੀਐ ਨਾਰੀ ਸੇਜ ਭਤਾਰ ॥ ਚੋਆ ਚੰਦਨੁ ਲਾਈਐ ਕਾਪੜੁ ਰੂਪੁ ਸੀਗਾਰੁ ॥ ਖੇਹੂ ਖੇਹ ਰਲਾਈਐ ਛੋਡਿ ਚਲੈ ਘਰ ਬਾਰੁ ॥ ੫ ॥ ਮਹਰ ਮਲੂਕ ਕਹਾਈਐ ਰਾਜਾ ਰਾਉ ਕਿ ਖਾਨੁ ॥ ਚਉਧਰੀ ਰਾਉ ਸਦਾਈਐ ਜਲਿ ਬਲੀਐ ਅਭਿਮਾਨ ॥ ਮਨਮੁਖਿ ਨਾਮੁ ਵਿਸਾਰਿਆ ਜਿਉ ਡਵਿ ਦਧਾ ਕਾਨੁ ॥ ੬ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥