੬੪
ਹਉਮੈ ਕਰਿ ਕਰਿ ਜਾਇਸੀ ਜੋ ਆਇਆ ਜਗ ਮਾਹਿ ॥ ਸਭੁ ਜਗੁ ਕਾਜਲ ਕੋਠੜੀ ਤਨੁ ਮਨੁ ਦੇਹ ਸੁਆਹਿ ॥ ਗੁਰਿ ਰਾਖੇ ਸੇ ਨਿਰਮਲੇ ਸਬਦਿ ਨਿਵਾਰੀ ਭਾਹਿ ॥ ੭ ॥ ਨਾਨਕ ਤਰੀਐ ਸਚਿ ਨਾਮਿ ਸਿਰਿ ਸਾਹਾ ਪਾਤਿਸਾਹੁ ॥ ਮੈ ਹਰਿ ਨਾਮੁ ਨ ਵੀਸਰੈ ਹਰਿ ਨਾਮੁ ਰਤਨੁ ਵੇਸਾਹੁ ॥ ਮਨਮੁਖ ਭਉਜਲਿ ਪਚਿ ਮੁਏ ਗੁਰਮੁਖਿ ਤਰੇ ਅਥਾਹੁ ॥ ੮ ॥ ੧੬ ॥ ਸਿਰੀਰਾਗੁ ਮਹਲਾ ੧ ਘਰੁ ੨ ॥ ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥ ਮੁਕਾਮੁ ਤਾ ਪਰੁ ਜਾਣੀਐ ਜਾ ਰਹੈ ਨਿਹਚਲੁ ਲੋਕ ॥ ੧ ॥ ਦੁਨੀਆ ਕੈਸਿ ਮੁਕਾਮੇ ॥ ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥ ੧ ॥ ਰਹਾਉ ॥ ਜੋਗੀ ਤ ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥ ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥ ੨ ॥ ਸੁਰ ਸਿਧ ਗਣ ਗੰਧਰਬ ਮੁਨਿ ਜਨ ਸੇਖ ਪੀਰ ਸਲਾਰ ॥ ਦਰਿ ਕੂਚ ਕੂਚਾ ਕਰਿ ਗਏ ਅਵਰੇ ਭਿ ਚਲਣਹਾਰ ॥ ੩ ॥ ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚੁ ॥ ਘੜੀ ਮੁਹਤਿ ਕਿ ਚਲਣਾ ਦਿਲ ਸਮਝੁ ਤੂੰ ਭਿ ਪਹੂਚੁ ॥ ੪ ॥ ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ ॥ ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ ॥ ੫ ॥ ਅਲਾਹੁ ਅਲਖੁ ਅਗੰਮੁ ਕਾਦਰੁ ਕਰਣਹਾਰੁ ਕਰੀਮੁ ॥ ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥ ੬ ॥ ਮੁਕਾਮੁ ਤਿਸ ਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥ ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥ ੭ ॥ ਦਿਨ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥ ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਗੋਇ ॥ ੮ ॥ ੧੭ ॥ ਮਹਲੇ ਪਹਿਲੇ ਸਤਾਰਹ ਅਸਟਪਦੀਆ ॥

ਸਿਰੀਰਾਗੁ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਇ ॥ ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਕੋਇ ॥ ਹਰਿ ਜੀਉ ਸਚਾ ਸਚੀ ਬਾਣੀ ਸਬਦਿ ਮਿਲਾਵਾ ਹੋਇ ॥ ੧ ॥ ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥ ੧ ॥ ਰਹਾਉ ॥ ਆਪੇ ਹਰਿ ਜਗਜੀਵਨੁ ਦਾਤਾ ਆਪੇ ਬਖਸਿ ਮਿਲਾਏ ॥ ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥ ਗੁਰਮੁਖਿ ਆਪੇ ਦੇ ਵਡਿਆਈ ਆਪੇ ਸੇਵ ਕਰਾਏ ॥ ੨ ॥ ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥