੬੫
ਨਾਲਿ ਨ ਜਾਈ ॥ ਸਤਿਗੁਰੁ ਸੇਵ ਗੁਣ ਨਿਧਾਨੁ ਪਾਇਆ ਤਿਸ ਕੀ ਕੀਮ ਨ ਪਾਈ ॥ ਪ੍ਰਭੁ ਸਖਾ ਹਰਿ ਜੀਉ ਮੇਰਾ ਅੰਤੇ ਹੋਇ ਸਖਾਈ ॥ ੩ ॥ ਪੇਈਅੜੈ ਜਗਜੀਵਨੁ ਦਾਤਾ ਮਨਮੁਖਿ ਪਤਿ ਗਵਾਈ ॥ ਬਿਨੁ ਸਤਗੁਰਿ ਕੋ ਮਗੁ ਨ ਜਾਣੈ ਅੰਧੇ ਠਉਰ ਨ ਕਾਈ ॥ ਹਰਿ ਸੁਖਦਾਤਾ ਮਨਿ ਨਹੀ ਵਸਿਆ ਅੰਤਿ ਗਇਆ ਪਛੁਤਾਈ ॥ ੪ ॥ ਪੇਈਅੜੈ ਜਗਜੀਵਨੁ ਦਾਤਾ ਗੁਰਮਤਿ ਮੰਨਿ ਵਸਾਇਆ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਹਉਮੈ ਮੋਹੁ ਚੁਕਾਇਆ ॥ ਜਿਸੁ ਸਿਉ ਰਾਤਾ ਤੈਸੋ ਹੋਵੈ ਸਚੇ ਸਚਿ ਸਮਾਇਆ ॥ ੫ ॥ ਆਪੇ ਨਦਰਿ ਕਰੇ ਭਾਉ ਲਾਏ ਗੁਰ ਸਬਦੀ ਬੀਚਾਰਿ ॥ ਸਤਿਗੁਰੁ ਸੇਵਿਐ ਸਹਜੁ ਊਪਜੈ ਹਉਮੈ ਤ੍ਰਿਸਨਾ ਮਾਰਿ ॥ ਹਰਿ ਗੁਣਦਾਤਾ ਸਦ ਮਨਿ ਵਸੈ ਸਚੁ ਰਖਿਆ ਉਰ ਧਾਰਿ ॥ ੬ ॥ ਪ੍ਰਭ ਮੇਰਾ ਸਦਾ ਨਿਰਮਲਾ ਮਨਿ ਨਿਰਮਲਿ ਪਾਇਆ ਜਾਇ ॥ ਨਾਮੁ ਨਿਧਾਨੁ ਹਰਿ ਮਨਿ ਵਸੈ ਹਉਮੈ ਦੁਖੁ ਸਭੁ ਜਾਇ । ਸਤਿਗੁਰਿ ਸਬਦੁ ਸੁਣਾਇਆ ਹਉ ਸਦ ਬਲਿਹਾਰੈ ਜਾਉ ॥ ੭ ॥ ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥ ਹਰਿ ਜੀਉ ਭਗਤਿ ਵਛਲੁ ਸੁਖਦਾਤਾ ਕਰਿ ਕਿਰਪਾ ਮੰਨਿ ਵਸਾਈ ॥ ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥ ੮ ॥ ੧ ॥ ੧੮ ॥ ਸਿਰੀਰਾਗੁ ਮਹਲਾ ੩ ॥ ਹਉਮੈ ਕਰਮ ਕਮਾਵਦੇ ਜਮ ਡੰਡੁ ਲਗੈ ਤਿਨ ਆਇ ॥ ਜਿ ਸਤਿਗੁਰੁ ਸੇਵਨਿ ਸੇ ਉਬਰੇ ਹਰਿ ਸੇਤੀ ਲਿਵ ਲਾਇ ॥ ੧ ॥ ਮਨ ਰੇ ਗੁਰਮੁਖਿ ਨਾਮੁ ਧਿਆਇ ॥ ਧੁਰਿ ਪੂਰਬਿ ਕਰਤੈ ਲਿਖਿਆ ਤਿਨਾ ਗੁਰਮਤਿ ਨਾਮਿ ਸਮਾਇ ॥ ੧ ॥ ਰਹਾਉ ॥ ਵਿਣੁ ਸਤਿਗੁਰ ਪਰਤੀਤਿ ਨ ਆਵਈ ਨਾਮਿ ਨ ਲਾਗੋ ਭਾਉ ॥ ਸਪੁਨੈ ਸੁਖੁ ਨ ਪਾਵਈ ਦੁਖ ਮਹਿ ਸਵੈ ਸਮਾਇ ॥ ੨ ॥ ਜੇ ਹਰਿ ਹਰਿ ਕੀਚੈ ਬਹੁਤੁ ਲੋਚੀਐ ਕਿਰਤੁ ਨ ਮੇਟਿਆ ਜਾਇ ॥ ਹਰਿ ਕਾ ਭਾਣਾ ਭਗਤੀ ਮੰਨਿਆ ਸੇ ਭਗਤ ਪਏ ਦਰਿ ਥਾਇ ॥ ੩ ॥ ਗੁਰੁ ਸਬਦੁ ਦਿੜਾਵੈ ਰੰਗ ਸਿਉ ਬਿਨੁ ਕਿਰਪਾ ਲਇਆ ਨਾ ਜਾਇ ॥ ਜੇ ਸਉ ਅੰਮ੍ਰਿਤੁ ਨੀਰੀਐ ਭੀ ਬਿਖੁ ਫਲੁ ਲਾਗੈ ਧਾਇ ॥ ੪ ॥ ਸੇ ਜਨ ਸਚੇ ਨਿਰਮਲੇ ਜਿਨ ਸਤਿਗੁਰ ਨਾਲਿ ਪਿਆਰੁ ॥ ਸਤਿਗੁਰ ਕਾ ਭਾਣਾ ਕਮਾਵਦੇ ਬਿਖੁ ਹਉਮੈ ਤਜਿ ਵਿਕਾਰੁ ॥ ੫ ॥ ਮਨਹਠਿ ਕਿਤੈ ਉਪਾਇ ਨ ਛੁਟੀਐ ਸਿਮ੍ਰਿਤਿ ਸਾਸਤ੍ਰ ਸੋਧਹੁ ਜਾਇ ॥ ਮਿਲਿ ਸੰਗਤਿ ਸਾਧੂ ਉਬਰੇ ਗੁਰ ਕਾ ਸਬਦੁ ਕਮਾਇ ॥ ੬ ॥ ਹਰਿ ਕਾ ਨਾਮੁ ਨਿਧਾਨੁ ਹੈ ਜਿਸੁ ਅੰਤੁ ਨ ਪਾਰਾਵਾਰੁ ॥ ਗੁਰਮੁਖਿ ਸੇਈ ਸੋਹਦੇ ਜਿਨ ਕਿਰਪਾ ਕਰੇ ਕਰਤਾਰੁ ॥ ੭ ॥ ਨਾਨਕ ਦਾਤਾ ਏਕੁ ਹੈ ਦੂਜਾ ਅਉਰੁ ਨ ਕੋਇ ॥ ਗੁਰ ਪਰਸਾਦੀ ਪਾਈਐ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥