੬੬
ਕਰਮਿ ਪਰਾਪਤਿ ਹੋਇ ॥ ੮ ॥ ੨ ॥ ੧੯ ॥ ਸਿਰੀਰਾਗੁ ਮਹਲਾ ੩ ॥ ਪੰਖੀ ਬਿਰਖਿ ਸੁਹਾਵੜਾ ਸਚੁ ਚੁਗੈ ਗੁਰ ਭਾਇ ॥ ਹਰਿ ਰਸੁ ਪੀਵੈ ਸਹਜਿ ਰਹੈ ਉਡੈ ਨ ਆਵੈ ਜਾਇ ॥ ਨਿਜ ਘਰਿ ਵਾਸਾ ਪਾਇਆ ਹਰਿ ਹਰਿ ਨਾਮਿ ਸਮਾਇ ॥ ੧ ॥ ਮਨ ਰੇ ਗੁਰ ਕੀ ਕਾਰ ਕਮਾਇ ॥ ਗੁਰ ਕੈ ਭਾਣੈ ਜੇ ਚਲਹਿ ਤਾ ਅਨਦਿਨੁ ਰਾਚਹਿ ਹਰਿ ਨਾਇ ॥ ੧ ॥ ਰਹਾਉ ॥ ਪੰਖੀ ਬਿਰਖ ਸੁਹਾਵੜੇ ਊਡਹਿ ਚਹੁ ਦਿਸਿ ਜਾਹਿ ॥ ਜੇਤਾ ਊਡਹਿ ਦੁਖ ਘਣੇ ਨਿਤ ਦਾਝਹਿ ਤੈ ਬਿਲਲਾਹਿ ॥ ਬਿਨੁ ਗੁਰ ਮਹਲੁ ਨ ਜਾਪਈ ਨਾ ਅੰਮ੍ਰਿਤ ਫਲ ਪਾਹਿ ॥ ੨ ॥ ਗੁਰਮੁਖਿ ਬ੍ਰਹਮੁ ਹਰੀਆਵਲਾ ਸਾਚੈ ਸਹਜਿ ਸੁਭਾਇ ॥ ਸਾਖਾ ਤੀਨਿ ਨਿਵਾਰੀਆ ਏਕ ਸਬਦਿ ਲਿਵ ਲਾਇ ॥ ਅੰਮ੍ਰਿਤ ਫਲੁ ਹਰਿ ਏਕੁ ਹੈ ਆਪੇ ਦੇਇ ਖਵਾਇ ॥ ੩ ॥ ਮਨਮੁਖ ਊਭੇ ਸੁਕਿ ਗਏ ਨਾ ਫਲੁ ਤਿੰਨਾ ਛਾਉ ॥ ਤਿੰਨਾ ਪਾਸਿ ਨ ਬੈਸੀਐ ਓਨਾ ਘਰੁ ਨਾ ਗਿਰਾਉ ॥ ਕਟੀਅਹਿ ਤੈ ਨਿਤ ਜਾਲੀਅਹਿ ਓਨਾ ਸਬਦ ਨ ਨਾਉ ॥ ੪ ॥ ਹੁਕਮੇ ਕਰਮ ਕਮਾਵਣੇ ਪਇਐ ਕਿਰਤਿ ਫਿਰਾਉ ॥ ਹੁਕਮੇ ਦਰਸਨੁ ਦੇਖਣਾ ਜਹ ਭੇਜਹਿ ਤਹ ਜਾਉ ॥ ਹੁਕਮੇ ਹਰਿ ਹਰਿ ਮਨਿ ਵਸੈ ਹੁਕਮੇ ਸਚਿ ਸਮਾਉ ॥ ੫ ॥ ਹੁਕਮੁ ਨ ਜਾਣਹਿ ਬਪੁੜੇ ਭੂਲੇ ਫਿਰਹਿ ਗਵਾਰ ॥ ਮਨਹਠਿ ਕਰਮ ਕਮਾਵਦੇ ਨਿਤ ਨਿਤ ਹੋਹਿ ਖੁਆਰੁ ॥ ਅੰਤਰਿ ਸਾਂਤਿ ਨ ਆਵਈ ਨਾ ਸਚਿ ਲਗੈ ਪਿਆਰੁ ॥ ੬ ॥ ਗੁਰਮੁਖੀਆ ਮੁਹ ਸੋਹਣੇ ਗੁਰ ਕੈ ਹੇਤਿ ਪਿਆਰਿ ॥ ਸਚੀ ਭਗਤੀ ਸਚਿ ਰਤੇ ਦਰਿ ਸਚੈ ਸਚਿਆਰ ॥ ਆਏ ਸੇ ਪਰਵਾਣੁ ਹੈ ਸਭ ਕੁਲ ਕਾ ਕਰਹਿ ਉਧਾਰੁ ॥ ੭ ॥ ਸਭ ਨਦਰੀ ਕਰਮ ਕਮਾਵਦੇ ਨਦਰੀ ਬਾਹਰਿ ਨ ਕੋਇ ॥ ਜੈਸੀ ਨਦਰਿ ਕਰਿ ਦੇਖੈ ਸਚਾ ਤੈਸਾ ਹੀ ਕੋ ਹੋਇ ॥ ਨਾਨਕ ਨਾਮਿ ਵਡਾਈਆ ਕਰਮਿ ਪਰਾਪਤਿ ਹੋਇ ॥ ੮ ॥ ੩ ॥ ੨੦ ॥ ਸਿਰੀਰਾਗੁ ਮਹਲਾ ੩ ॥ ਗੁਰਮੁਖਿ ਨਾਮੁ ਧਿਆਈਐ ਮਨਮੁਖਿ ਬੂਝ ਨ ਪਾਇ ॥ ਗੁਰਮੁਖਿ ਸਦਾ ਮੁਖ ਊਜਲੇ ਹਰਿ ਵਸਿਆ ਮਨਿ ਆਇ ॥ ਸਹਜੇ ਹੀ ਸੁਖੁ ਪਾਈਐ ਸਹਜੇ ਰਹੇ ਸਮਾਇ ॥ ੧ ॥ ਭਾਈ ਰੇ ਦਾਸਨਿ ਦਾਸਾ ਹੋਇ ॥ ਗੁਰ ਕੀ ਸੇਵਾ ਗੁਰ ਭਗਤਿ ਹੈ ਵਿਰਲਾ ਪਾਏ ਕੋਇ ॥ ੧ ॥ ਰਹਾਉ ॥ ਸਦਾ ਸੁਹਾਗੁ ਸੁਹਾਗਣੀ ਜੇ ਚਲਹਿ ਸਤਿਗੁਰ ਭਾਇ ॥ ਸਦਾ ਪਿਰੁ ਨਿਹਚਲੁ ਪਾਈਐ ਨਾ ਓਹੁ ਮਰੈ ਨ ਜਾਇ ॥ ਸਬਦਿ ਮਿਲੀ ਨਾ ਵੀਛੁੜੈ ਪਿਰ ਕੈ ਅੰਕਿ ਸਮਾਇ ॥ ੨ ॥ ਹਰਿ ਨਿਰਮਲੁ ਅਤਿ ਊਜਲਾ ਬਿਨੁ ਗੁਰ ਪਾਈਆ ਨ ਜਾਇ ॥ ਪਾਠੁ ਪੜੈ ਨਾ ਬੂਝਈ ਭੇਖੀ ਭਰਮਿ ਭੁਲਾਇ ॥ ਗੁਰਮਤੀ ਹਰਿ ਸਦਾ ਪਾਇਆ ਰਸਨਾ ਹਰਿ ਰਸੁ ਸਮਾਇ ॥ ੩ ॥ ਮਾਇਆ ਮੋਹੁ ਚੁਕਾਇਆ ਗੁਰਮਤੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥