੬੭
ਸਹਜਿ ਸੁਭਾਇ ॥ ਬਿਨੁ ਸਬਦੈ ਜਗੁ ਦੁਖੀਆ ਫਿਰੈ ਮਨਮੁਖਾ ਨੋ ਗਈ ਖਾਇ ॥ ਸਬਦੇ ਨਾਮੁ ਧਿਆਈਐ ਸਬਦੇ ਸਚਿ ਸਮਾਇ ॥ ੪ ॥ ਮਾਇਆ ਭੂਲੇ ਸਿਧ ਫਿਰਹਿ ਸਮਾਧਿ ਨ ਲਗੈ ਸੁਭਾਇ ॥ ਤੀਨੇ ਲੋਅ ਵਿਆਪਤ ਹੈ ਅਧਿਕ ਰਹੀ ਲਪਟਾਇ ॥ ਬਿਨੁ ਗੁਰ ਮੁਕਤਿ ਨ ਪਾਈਐ ਨਾ ਦੁਬੁਧਾ ਮਾਇਆ ਜਾਇ ॥ ੫ ॥ ਮਾਇਆ ਕਿਸ ਨੋ ਆਖੀਐ ਕਿਆ ਮਾਇਆ ਕਰਮ ਕਮਾਇ ॥ ਦੁਖਿ ਸੁਖਿ ਏਹੁ ਜੀਉ ਬਧੁ ਹੈ ਹਉਮੈ ਕਰਮ ਕਮਾਇ ॥ ਬਿਨੁ ਸਬਦੈ ਭਰਮੁ ਨ ਚੂਕਈ ਨਾ ਵਿਚਹੁ ਹਉਮੈ ਜਾਇ ॥ ੬ ॥ ਬਿਨੁ ਪ੍ਰੀਤੀ ਭਗਤਿ ਨ ਹੋਵਈ ਬਿਨੁ ਸਬਦੈ ਥਾਇ ਨ ਪਾਇ ॥ ਸਬਦੇ ਹਉਮੈ ਮਾਰੀਐ ਮਾਇਆ ਕਾ ਭ੍ਰਮੁ ਜਾਇ ॥ ਨਾਮੁ ਪਦਾਰਥ ਪਾਈਐ ਗੁਰਮੁਖਿ ਸਹਜਿ ਸੁਭਾਇ ॥ ੭ ॥ ਬਿਨੁ ਗੁਰ ਗੁਣ ਨ ਜਾਪਨੀ ਬਿਨੁ ਗੁਣ ਭਗਤਿ ਨ ਹੋਇ ॥ ਭਗਤਿ ਵਛਲੁ ਹਰਿ ਮਨਿ ਵਸਿਆ ਸਹਜਿ ਮਿਲਿਆ ਪ੍ਰਭੁ ਸੋਇ ॥ ਨਾਨਕ ਸਬਦੇ ਹਰਿ ਸਾਲਾਹੀਐ ਕਰਮਿ ਪ੍ਰਾਪਤਿ ਹੋਇ ॥ ੮ ॥ ੪ ॥ ੨੧ ॥ ਸਿਰੀਰਾਗੁ ਮਹਲਾ ੩ ॥ ਮਾਇਆ ਮੋਹੁ ਮੇਰੈ ਪ੍ਰਭਿ ਕੀਨਾ ਆਪੇ ਭਰਮਿ ਭੁਲਾਏ ॥ ਮਨਮੁਖਿ ਕਰਮ ਕਰਹਿ ਨਹੀ ਬੂਝਹਿ ਬਿਰਥਾ ਜਨਮੁ ਗਵਾਏ ॥ ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ ॥ ੧ ॥ ਮਨ ਰੇ ਨਾਮੁ ਜਪਹੁ ਸੁਖੁ ਹੋਇ ॥ ਗੁਰੁ ਪੂਰਾ ਸਾਲਾਹੀਐ ਸਹਜਿ ਮਿਲੈ ਪ੍ਰਭੁ ਸੋਇ ॥ ੧ ॥ ਰਹਾਉ ॥ ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ ॥ ਗੁਰਮੁਖਿ ਸਬਦੁ ਕਮਾਈਐ ਹਰਿ ਵਸੈ ਮਨਿ ਆਇ ॥ ਘਰਿ ਮਹਲਿ ਸਚਿ ਸਮਾਈਐ ਜਮਕਾਲੁ ਨ ਸਕੈ ਖਾਇ ॥ ੨ ॥ ਨਾਮਾ ਛੀਬਾ ਕਬੀਰ ਜੋੁਲਾਹਾ ਪੂਰੇ ਗੁਰ ਤੇ ਗਤਿ ਪਾਈ ॥ ਬ੍ਰਹਮ ਕੇ ਬੇਤੇ ਸਬਦੁ ਪਛਾਨਹਿ ਹਉਮੈ ਜਾਤਿ ਗਵਾਈ ॥ ਸੁਰਿ ਨਰ ਤਿਨ ਕੀ ਬਾਣੀ ਗਾਵਹਿ ਕੋਇ ਨ ਮੇਟੈ ਭਾਈ ॥ ੩ ॥ ਦੈਤ ਪੁਤੁ ਕਰਮ ਧਰਮ ਕਿਛੁ ਸੰਜਮ ਨ ਪੜੈ ਦੂਜਾ ਭਾਉ ਨ ਜਾਣੈ ॥ ਸਤਿਗੁਰੁ ਭੇਟਿਐ ਨਿਰਮਲੁ ਹੋਆ ਅਨਦਿਨੁ ਨਾਮੁ ਵਖਾਣੈ ॥ ਏਕੋ ਪੜੈ ਏਕੋ ਨਾਉ ਬੂਝੈ ਦੂਜਾ ਅਵਰੁ ਨ ਜਾਣੈ ॥ ੪ ॥ ਖਟੁ ਦਰਸਨ ਜੋਗੀ ਸੰਨਿਆਸੀ ਬਿਨੁ ਗੁਰ ਭਰਮਿ ਭੁਲਾਏ ॥ ਸਤਿਗੁਰੁ ਸੇਵਹਿ ਤਾ ਗਤਿ ਮਿਤਿ ਪਾਵਹਿ ਹਰਿ ਜੀਉ ਮੰਨਿ ਵਸਾਏ ॥ ਸਚੀ ਬਾਣੀ ਸਿਉ ਚਿਤੁ ਲਾਗੈ ਆਵਣੁ ਜਾਣੁ ਰਹਾਏ ॥ ੫ ॥ ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨੁ ਗੁਰ ਭਰਮਿ ਭੁਲਾਏ ॥ ਲਖ ਚਉਰਾਸੀਹ ਫੇਰੁ ਪਇਆ ਬਿਨੁ ਸਬਦੈ ਮੁਕਤਿ ਨ ਪਾਏ ॥ ਜਾ ਨਾਉ ਚੇਤੈ ਤਾ ਗਤਿ ਪਾਏ ਜਾ ਸਤਿਗੁਰੁ ਮੇਲਿ ਮਿਲਾਏ ॥ ੬ ॥ ਸਤਸੰਗਤਿ ਮਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥