੬੮
ਨਾਮੁ ਹਰਿ ਉਪਜੈ ਜਾ ਸਤਿਗੁਰੁ ਮਿਲੈ ਸੁਭਾਏ ॥ ਮਨੁ ਤਨੁ ਅਰਪੀ ਆਪੁ ਗਵਾਈ ਚਲਾ ਸਤਿਗੁਰ ਭਾਏ ॥ ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿ ਹਰਿ ਸੇਤੀ ਚਿਤੁ ਲਾਏ ॥ ੭ ॥ ਸੋ ਬ੍ਰਾਹਮਣੁ ਬ੍ਰਹਮੁ ਜੋ ਬਿੰਦੇ ਹਰਿ ਸੇਤੀ ਰੰਗਿ ਰਾਤਾ ॥ ਪ੍ਰਭੁ ਨਿਕਟਿ ਵਸੈ ਸਭਨਾ ਘਟ ਅੰਤਰਿ ਗੁਰਮੁਖਿ ਵਿਰਲੈ ਜਾਤਾ ॥ ਨਾਨਕ ਨਾਮੁ ਮਿਲੈ ਵਡਿਆਈ ਗੁਰ ਕੈ ਸਬਦਿ ਪਛਾਤਾ ॥ ੮ ॥ ੫ ॥ ੨੨ ॥ ਸਿਰੀਰਾਗੁ ਮਹਲਾ ੩ ॥ ਸਹਜੈ ਨੋ ਸਭ ਲੋਚਦੀ ਬਿਨੁ ਗੁਰ ਪਾਇਆ ਨ ਜਾਇ ॥ ਪੜਿ ਪੜਿ ਪੰਡਿਤ ਜੋਤਕੀ ਥਕੇ ਭੇਖੀ ਭਰਮਿ ਭੁਲਾਏ ॥ ਗੁਰ ਭੇਟੇ ਸਹਜੁ ਪਾਇਆ ਆਪਣੀ ਕਿਰਪਾ ਕਰੇ ਰਜਾਇ ॥ ੧ ॥ ਭਾਈ ਰੇ ਗੁਰ ਬਿਨੁ ਸਹਜੁ ਨ ਹੋਇ ॥ ਸਬਦੈ ਹੀ ਤੇ ਸਹਜੁ ਊਪਜੈ ਹਰਿ ਪਾਇਆ ਸਚੁ ਸੋਇ ॥ ੧ ॥ ਰਹਾਉ ॥ ਸਹਜੇ ਗਾਵਿਆ ਥਾਇ ਪਵੈ ਬਿਨੁ ਸਹਜੈ ਕਥਨੀ ਬਾਦਿ ॥ ਸਹਜੇ ਹੀ ਭਗਤਿ ਊਪਜੈ ਸਹਜਿ ਪਿਆਰਿ ਬੈਰਾਗਿ ॥ ਸਹਜੈ ਹੀ ਤੇ ਸੁਖ ਸਾਤਿ ਹੋਇ ਬਿਨੁ ਸਹਜੈ ਜੀਵਣੁ ਬਾਦਿ ॥ ੨ ॥ ਸਹਜਿ ਸਾਲਾਹੀ ਸਦਾ ਸਦਾ ਸਹਜਿ ਸਮਾਧਿ ਲਗਾਇ ॥ ਸਹਜੇ ਹੀ ਗੁਣ ਊਚਰੈ ਭਗਤਿ ਕਰੇ ਕਿਵ ਲਾਇ ॥ ਸਬਦੇ ਹੀ ਹਰਿ ਮਨਿ ਵਸੈ ਰਸਨਾ ਹਰਿ ਸਰੁ ਖਾਇ ॥ ੩ ॥ ਸਹਜੇ ਕਾਲੁ ਵਿਡਾਰਿਆ ਸਚ ਸਰਣਾਈ ਪਾਇ ॥ ਸਹਜੇ ਹਰਿ ਨਾਮੁ ਮਨਿ ਵਸਿਆ ਸਚੀ ਕਾਰ ਕਮਾਇ ॥ ਸੇ ਵਡਭਾਗੀ ਜਿਨੀ ਪਾਇਆ ਸਹਜੇ ਰਹੇ ਸਮਾਇ ॥ ੪ ॥ ਮਾਇਆ ਵਿਚਿ ਸਹਜੁ ਨ ਊਪਜੈ ਮਾਇਆ ਦੂਜੈ ਭਾਇ ॥ ਮਨਮੁਖ ਕਰਮ ਕਮਾਵਣੇ ਹਉਮੈ ਜਲੈ ਜਲਾਇ ॥ ਜੰਮਣੁ ਮਰਣੁ ਨ ਚੂਕਈ ਫਿਰਿ ਫਿਰਿ ਆਵੈ ਜਾਇ ॥ ੫ ॥ ਤ੍ਰਿਹੁ ਗੁਣਾ ਵਿਚਿ ਸਹਜੁ ਨ ਪਾਈਐ ਤ੍ਰੈ ਗੁਣ ਭਰਮਿ ਭੁਲਾਇ ॥ ਪੜੀਐ ਗੁਣੀਐ ਕਿਆ ਕਥੀਐ ਜਾ ਮੁੰਢਹੁ ਘੁਥਾ ਜਾਇ ॥ ਚਉਥੇ ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ ॥ ੬ ॥ ਨਿਰਗੁਣ ਨਾਮੁ ਨਿਧਾਨੁ ਹੈ ਸਹਜੇ ਸੋਝੀ ਹੋਇ ॥ ਗੁਣਵੰਤੀ ਸਾਲਾਹਿਆ ਸਚੇ ਸਚੀ ਸੋਈ ॥ ਭੁਲਿਆ ਸਹਜਿ ਮਿਲਾਇਸੀ ਸਬਦਿ ਮਿਲਾਵਾ ਹੋਇ ॥ ੭ ॥ ਬਿਨੁ ਸਹਜੈ ਸਭੁ ਅੰਧੁ ਹੈ ਮਾਇਆ ਮੋਹੁ ਗੁਬਾਰੁ ॥ ਸਹਜੇ ਹੀ ਸੋਝੀ ਪਈ ਸਚੈ ਸਬਦਿ ਅਪਾਰਿ ॥ ਆਪੇ ਬਖਸਿ ਮਿਲਾਇਅਨੁ ਪੂਰੇ ਗੁਰ ਕਰਤਾਰਿ ॥ ੮ ॥ ਸਹਜੇ ਅਦਿਸਟੁ ਪਛਾਣੀਐ ਨਿਰਭਉ ਜੋਤਿ ਨਿਰੰਕਾਰੁ ॥ ਸਭਨਾ ਜੀਆ ਕਾ ਇਕੁ ਦਾਤਾ ਜੋਤੀ ਜੋਤਿ ਮਿਲਾਵਣਹਾਰੁ ॥ ਪੂਰੈ ਸਬਦਿ ਸਲਾਹੀਐ ਜਿਸ ਦਾ ਅੰਤੁ ਨ ਪਾਰਾਵਾਰੁ ॥ ੯ ॥ ਗਿਆਨੀਆ ਕਾ ਧਨੁ ਨਾਮੁ ਹੈ ਸਹਜਿ ਕਰਹਿ ਵਾਪਾਰੁ ॥ ਅਨਦਿਨੁ ਲਾਹਾ ਹਰਿ ਨਾਮੁ ਲੈਨਿ ਅਖੁਟ ਭਰੇ ਭੰਡਾਰ ॥ ਨਾਨਕ ਤੋਟਿ ਨ ਆਵਈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥