੬੯
ਦੀਏ ਦੇਵਣਹਾਰਿ ॥ ੧੦ ॥ ੬ ॥ ੨੩ ॥ ਸਿਰੀਰਾਗੁ ਮਹਲਾ ੩ ॥ ਸਤਿਗੁਰਿ ਮਿਲਿਐ ਫੇਰੁ ਨ ਪਵੈ ਜਨਮ ਮਰਣ ਦੁਖੁ ਜਾਇ ॥ ਪੂਰੈ ਸਬਦਿ ਸਭ ਸੋਝੀ ਹੋਈ ਹਰਿ ਨਾਮੈ ਰਹੈ ਸਮਾਇ ॥ ੧ ॥ ਮਨ ਮੇਰੇ ਸਤਿਗੁਰ ਸਿਉ ਚਿਤੁ ਲਾਇ ॥ ਨਿਰਮਲੁ ਨਾਮੁ ਸਦ ਨਵਤਨੋ ਆਪਿ ਵਸੈ ਮਨਿ ਆਇ ॥ ੧ ॥ ਰਹਾਉ ॥ ਹਰਿ ਜੀਉ ਰਾਖਹੁ ਅਪੁਨੀ ਸਰਣਾਈ ਜਿਉ ਰਾਖਹਿ ਤਿਉ ਰਹਣਾ ॥ ਗੁਰ ਕੈ ਸਬਦਿ ਜੀਵਤੁ ਮਰੈ ਗੁਰਮੁਖਿ ਭਵਜਲ ਤਰਣਾ ॥ ੨ ॥ ਵਡੈ ਭਾਗਿ ਨਾਉ ਪਾਈਐ ਗੁਰਮਤਿ ਸਬਦਿ ਸੁਜਾਈ ॥ ਆਪੇ ਮਨਿ ਵਸਿਆ ਪ੍ਰਭੁ ਕਰਤਾ ਸਹਜੇ ਰਹਿਆ ਸਮਾਈ ॥ ੩ ॥ ਇਕਨਾ ਮਨਮੁਖਿ ਸਬਦੁ ਨ ਭਾਵੈ ਬੰਧਨਿ ਬੰਧਿ ਭਵਾਇਆ ॥ ਲਖ ਚਉਰਾਸੀਹ ਫਿਰਿ ਫਿਰਿ ਆਵੈ ਬਿਰਧਾ ਜਨਮੁ ਗਵਾਇਆ ॥ ੪ ॥ ਭਗਤਾ ਮਨਿ ਆਨੰਦੁ ਹੈ ਸਚੈ ਸਬਦਿ ਰੰਗਿ ਰਾਤੇ ॥ ਅਨਦਿਨੁ ਗੁਣ ਗਾਵਹਿ ਸਦ ਨਿਰਮਲ ਸਹਜੇ ਨਾਮਿ ਸਮਾਤੇ ॥ ੫ ॥ ਗੁਰਮੁਖਿ ਅੰਮ੍ਰਿਤ ਬਾਣੀ ਬੋਲਹਿ ਸਭ ਆਤਮਰਾਮੁ ਪਛਾਣੀ ॥ ਏਕੋ ਸੇਵਨਿ ਏਕੁ ਅਰਾਧਹਿ ਗੁਰਮੁਖਿ ਅਕਥ ਕਹਾਣੀ ॥ ੬ ॥ ਸਚਾ ਸਾਹਿਬੁ ਸੇਵੀਐ ਗੁਰਮੁਖਿ ਵਸੈ ਮਨਿ ਆਇ ॥ ਸਦਾ ਰੰਗਿ ਰਾਤੇ ਸਚ ਸਿਉ ਅਪੁਨੀ ਕਿਰਪਾ ਕਰੇ ਮਿਲਾਇ ॥ ੭ ॥ ਆਪੇ ਕਰੇ ਕਰਾਏ ਆਪੇ ਇਕਨਾ ਸੁਤਿਆ ਦੇਇ ਜਗਾਇ ॥ ਆਪੇ ਮੇਲਿ ਮਿਲਾਇਦਾ ਨਾਨਕ ਸਬਦਿ ਸਮਾਇ ॥ ੮ ॥ ੭ ॥ ੨੪ ॥ ਸਿਰੀਰਾਗੁ ਮਹਲਾ ੩ ॥ ਸਤਿਗੁਰ ਸੇਵਿਐ ਮਨੁ ਨਿਰਮਲਾ ਭਏ ਪਵਿਤੁ ਸਰੀਰ ॥ ਮਨਿ ਆਨੰਦੁ ਸਦਾ ਸੁਖੁ ਪਾਇਆ ਭੇਟਿਆ ਗਹਿਰ ਗੰਭੀਰੁ ॥ ਸਚੀ ਸੰਗਤਿ ਬੈਸਣਾ ਸਚਿ ਨਾਮਿ ਮਨੁ ਧੀਰ ॥ ੧ ॥ ਮਨ ਰੇ ਸਤਿਗੁਰੁ ਸੇਵਿ ਨਿਸੰਗੁ ॥ ਸਤਿਗੁਰੁ ਸੇਵਿਐ ਹਰਿ ਮਨਿ ਵਸੈ ਲਗੈ ਨ ਮੈਲੁ ਪਤੰਗੁ ॥ ੧ ॥ ਰਹਾਉ ॥ ਸਚੈ ਸਬਦਿ ਪਤਿ ਊਪਜੈ ਸਚੇ ਸਚਾ ਨਾਉ ॥ ਜਿਨੀ ਹਉਮੈ ਮਾਰਿ ਪਛਾਣਿਆ ਹਉ ਤਿਨ ਬਲਿਹਾਰੈ ਜਾਉ ॥ ਮਨਮੁਖ ਸਚੁ ਨ ਜਾਣਨੀ ਤਿਨ ਠਉਰ ਨ ਕਤਹੂ ਥਾਉ ॥ ੨ ॥ ਸਚੁ ਖਾਣਾ ਸਚੁ ਪੈਨਣਾ ਸਚੇ ਹੀ ਵਿਚਿ ਵਾਸੁ ॥ ਸਦਾ ਸਚਾ ਸਾਲਾਹਣਾ ਸਚੈ ਸਬਦਿ ਨਿਵਾਸੁ ॥ ਸਭੁ ਆਤਮਰਾਮੁ ਪਛਾਣਿਆ ਗੁਰਮਤੀ ਨਿਜ ਘਰਿ ਵਾਸੁ ॥ ੩ ॥ ਸਚੁ ਵੇਖਣੁ ਸਚੁ ਬੋਲਣਾ ਤਨੁ ਮਨੁ ਸਚਾ ਹੋਇ ॥ ਸਚੀ ਸਾਖੀ ਉਪਦੇਸੁ ਸਚੁ ਸਚੇ ਸਚੀ ਸੋਇ ॥ ਜਿੰਨੀ ਸਚੁ ਵਿਸਾਰਿਆ ਸੇ ਦੁਖੀਏ ਚਲੇ ਰੋਇ ॥ ੪ ॥ ਸਤਿਗੁਰੁ ਜਿਨੀ ਨ ਸੇਵਿਓ ਸੇ ਕਿਤੁ ਆਏ ਸੰਸਾਰਿ ॥ ਜਮ ਦਰਿ ਬਧੇ ਮਾਰੀਅਹਿ ਕੂਕ ਨ ਸੁਣੈ ਪੂਕਾਰ ॥ ਬਿਰਥਾ ਜਨਮੁ ਗਵਾਇਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥