੭੦
ਮਰਿ ਜੰਮਹਿ ਵਾਰੋ ਵਾਰ ॥ ੫ ॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਸਤਿਗੁਰ ਸਰਣਾ ॥ ਸਤਿਗੁਰ ਸਚੁ ਦਿੜਾਇਆ ਸਦਾ ਸਚਿ ਸੰਜਮਿ ਰਹਣਾ ॥ ਸਤਿਗੁਰ ਸਚਾ ਹੈ ਬੋਹਿਥਾ ਸਬਦੇ ਭਵਜਲੁ ਤਰਣਾ ॥ ੬ ॥ ਲਖ ਚਉਰਾਸੀਹ ਫਿਰਦੇ ਰਹੇ ਬਿਨੁ ਸਤਿਗੁਰ ਮੁਕਤਿ ਨ ਹੋਈ ॥ ਪੜਿ ਪੜਿ ਪੰਡਿਤ ਮੋਨੀ ਥਕੇ ਦੁਜੈ ਭਾਇ ਪਤਿ ਖੋਈ ॥ ਸਤਿਗੁਰ ਸਬਦੁ ਸੁਣਾਇਆ ਬਿਨੁ ਸਚੇ ਅਵਰੁ ਨ ਕੋਈ ॥ ੭ ॥ ਜੋ ਸਚੈ ਲਾਏ ਸੇ ਸਚਿ ਲਗੇ ਨਿਤ ਸਚੀ ਕਾਰ ਕਰੰਨਿ ॥ ਤਿਨਾ ਨਿਜ ਘਰਿ ਵਾਸਾ ਪਾਇਆ ਸਚੈ ਮਹਲਿ ਰਹੰਨਿ ॥ ਨਾਨਕ ਭਗਤ ਸੁਖੀਏ ਸਦਾ ਸਚੈ ਨਾਮਿ ਰਚੰਨਿ ॥ ੮ ॥ ੧੭ ॥ ੮ ॥ ੨੫ ॥ ਸਿਰੀਰਾਗੁ ਮਹਲਾ ੫ ॥ ਜਾ ਕਉ ਮੁਸਕਲੁ ਅਤਿ ਬਣੈ ਢੋਈ ਕੋਇ ਨ ਦੇਇ ॥ ਲਾਗੂ ਹੋਏ ਦੁਸਮਨਾ ਸਾਕ ਭਿ ਭਜਿ ਖਲੇ ॥ ਸਭੋ ਭਜੈ ਆਸਰਾ ਚੁਕੈ ਸਭੁ ਅਸਰਾਉ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਲਗੈ ਨ ਤਤੀ ਵਾਉ ॥ ੧ ॥ ਸਾਹਿਬੁ ਨਿਤਾਣਿਆ ਕਾ ਤਾਣੁ ॥ ਆਇ ਨ ਜਾਈ ਥਿਰੁ ਸਦਾ ਗੁਰ ਸਬਦੀ ਸਚੁ ਜਾਣੁ ॥ ੧ ॥ ਰਹਾਉ ॥ ਜੇ ਕੋ ਹਿਵੈ ਦੁਬਲਾ ਨੰਗ ਭੁਖ ਕੀ ਪੀਰ ॥ ਦਮੜਾ ਪਲੈ ਨਾ ਪਵੈ ਨਾ ਕੋ ਦੇਵੈ ਧੀਰ ॥ ਸੁਆਰਥੁ ਸੁਆਉ ਨ ਕੋ ਕਰੇ ਨਾ ਕਿਛੁ ਹੋਵੈ ਕਾਜੁ ॥ ਚਿਤਿ ਆਵੈ ਓਸੁ ਪਾਰਭ੍ਰਹਮੁ ਤਾ ਨਿਹਚਲੁ ਹੋਵੈ ਰਾਜੁ ॥ ੨ ॥ ਜਾ ਕਉ ਚਿੰਤਾ ਬਹੁਤੁ ਬਹੁਤੁ ਦੇਹੀ ਵਿਆਪੈ ਰੋਗੁ ॥ ਗ੍ਰਿਸਤਿ ਕੁਟੰਬਿ ਪਲੇਟਿਆ ਕਦੇ ਹਰਖੁ ਕਦੇ ਸੋਗੁ ॥ ਗਉਣੁ ਕਰੇ ਚਹੁ ਕੁੰਟ ਕਾ ਘੜੀ ਨ ਬੈਸਣੁ ਸੋਇ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਨੁ ਮਨੁ ਸੀਤਲੁ ਹੋਇ ॥ ੩ ॥ ਕਾਮਿ ਕਰੋਧਿ ਮੋਹਿ ਵਸਿ ਕੀਆ ਕਿਰਪਨ ਲੋਭਿ ਪਿਆਰੁ ॥ ਚਾਰੇ ਕਿਲਵਿਖ ਉਨਿ ਅਘ ਕੀਏ ਹੋਆ ਅਸੁਰ ਸੰਘਾਰੁ ॥ ਪੋਥੀ ਗੀਤ ਕਵਿਤ ਕਿਛੁ ਕਦੇ ਨ ਕਰਨਿ ਧਰਿਆ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਮਖ ਸਿਮਰਤ ਤਰਿਆ ॥ ੪ ॥ ਸਾਸਤ ਸਿੰਮ੍ਰਿਤਿ ਬੇਦ ਚਾਰਿ ਮੁਖਾਗਰ ਬਿਚਰੇ ॥ ਤਪੇ ਤਪੀਸਰ ਜੋਗੀਆ ਤੀਰਥਿ ਗਵਨੁ ਕਰੇ ॥ ਖਟੁ ਕਰਮਾ ਤੇ ਦੁਗੁਣੇ ਪੂਜਾ ਕਰਤਾ ਨਾਇ ॥ ਰੰਗੁ ਨ ਲਗੀ ਪਾਰਬ੍ਰਹਮ ਤਾ ਸਰਪਰ ਨਰਕੇ ਜਾਇ ॥ ੫ ॥ ਰਾਜ ਮਿਲਕ ਸਿਕਦਾਰੀਆ ਰਸ ਭੋਗਣ ਬਿਸਥਾਰ ॥ ਬਾਗ ਸੁਹਾਵੇ ਸੋਹਣੇ ਚਲੈ ਹੁਕਮੁ ਅਫਾਰ ॥ ਰੰਗ ਤਮਾਸੇ ਬਹੁ ਬਿਧੀ ਚਾਇ ਲਗਿ ਰਹਿਆ ॥ ਚਿਤਿ ਨ ਆਇਓ ਪਾਰਬ੍ਰਹਮੁ ਤਾ ਸਰਪ ਕੀ ਜੁਨਿ ਗਇਆ ॥ ੬ ॥ ਬਹੁਤੁ ਧਨਾਢਿ ਅਚਾਰਵੰਤੁ ਸੋਭਾ ਨਿਰਮਲ ਰੀਤਿ ॥ ਮਾਤ ਪਿਤਾ ਸੁਤ ਭਾਈਆ ਸਾਜਨ ਸੰਗਿ ਪਰੀਤਿ ॥ ਲਸਕਰ ਤਰਕਸਬੰਦ ਬੰਦ ਜੀਉ ਜੀਉ ਸਗਲੀ ਕੀਤ ॥ ਚਿਤਿ ਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥