੭੧
ਆਇਓ ਪਾਰਬ੍ਰਹਮੁ ਤਾ ਖੜਿ ਰਸਾਤਲਿ ਦੀਤ ॥ ੭ ॥ ਕਾਇਆ ਰੋਗੁ ਨ ਛਿਦ੍ਰੁ ਕਿਛੁ ਨਾ ਕਿਛੁ ਕਾੜਾ ਸੋਗੁ ॥ ਮਿਰਤੁ ਨ ਆਵੀ ਚਿਤਿ ਤਿਸੁ ਅਹਿਨਿਸਿ ਭੋਗੈ ਭੋਗੁ ॥ ਸਭ ਕਿਛੁ ਕੀਤੋਨੁ ਆਪਣਾ ਜੀਇ ਨ ਸੰਕ ਧਰਿਆ ॥ ਚਿਤਿ ਨ ਆਇਓ ਪਾਰਬ੍ਰਹਮੁ ਜਮਕੰਕਰ ਵਸਿ ਪਰਿਆ ॥ ੮ ॥ ਕਿਰਪਾ ਕਰੇ ਜਿਸੁ ਪਾਰਬ੍ਰਹਮੁ ਹੋਵੈ ਸਾਧੂ ਸੰਗੁ ॥ ਜਿਉ ਓਹੁ ਵਧਾਈਐ ਤਿਉ ਤਿਉ ਹਰਿ ਸਿਉ ਰੰਗੁ ॥ ਦੁਹਾ ਸਿਰਿਆ ਕਾ ਖਸਮੁ ਆਪਿ ਅਵਰੁ ਨ ਦੂਜਾ ਥਾਉ ॥ ਸਤਿਗੁਰ ਤੁਠੈ ਪਾਇਆ ਨਾਨਕ ਸਚਾ ਨਾਉ ॥ ੯ ॥ ੧ ॥ ੨੬ ॥ ਸਿਰੀਰਾਗੁ ਮਹਲਾ ੫ ਘਰੁ ੫ ॥ ਜਾਨਉ ਨਹੀ ਭਾਵੈ ਕਵਨ ਬਾਤਾ ॥ ਮਨ ਖੋਜਿ ਮਾਰਗੁ ॥ ੧ ॥ ਰਹਾਉ ॥ ਧਿਆਨੀ ਧਿਆਨੁ ਲਾਵਹਿ ॥ ਗਿਆਨੀ ਗਿਆਨੁ ਕਮਾਵਹਿ ॥ ਪ੍ਰਭੁ ਕਿਨਹੀ ਜਾਤਾ ॥ ੧ ॥ ਭਗਉਤੀ ਰਹਤ ਜੁਗਤਾ ॥ ਜੋਗੀ ਕਹਤ ਮੁਕਤਾ ॥ ਤਪਸੀ ਤਪਹਿ ਰਾਤਾ ॥ ੨ ॥ ਮੋਨੀ ਮੋਨਿਧਾਰੀ ॥ ਸਨਿਆਸੀ ਬ੍ਰਹਮਚਾਰੀ ॥ ਉਦਾਸੀ ਉਦਾਸਿ ਰਾਤਾ ॥ ੩ ॥ ਭਗਤਿ ਨਵੈ ਪਰਕਾਰਾ ॥ ਪੰਡਿਤੁ ਵੇਦੁ ਪੁਕਾਰਾ ॥ ਗਿਰਸਤੀ ਗਿਰਸਤਿ ਧਰਮਾਤਾ ॥ ੪ ॥ ਇਕ ਸਬਦੀ ਬਹੁਰੂਪਿ ਅਵਧੂਤਾ ॥ ਕਾਪੜੀ ਕਉਤੇ ਜਾਗੂਤਾ ॥ ਇਕਿ ਤੀਰਥਿ ਨਾਤਾ ॥ ੫ ॥ ਨਿਰਹਾਰ ਵਰਤੀ ਆਪਰਸਾ ॥ ਇਕਿ ਲੂਕਿ ਨ ਦੇਵਹਿ ਦਰਸਾ ॥ ਇਕਿ ਮਨ ਹੀ ਗਿਆਤਾ ॥ ੬ ॥ ਘਾਟਿ ਨ ਕਿਨ ਹੀ ਕਹਾਇਆ ॥ ਸਭ ਕਰਤੇ ਹੈ ਪਾਇਆ ॥ ਜਿਸੁ ਮੇਲੇ ਸੋ ਭਗਤਾ ॥ ੭ ॥ ਸਗਲ ਉਕਤਿ ਉਪਾਵਾ ॥ ਤਿਆਗੀ ਸਰਨਿ ਪਾਵਾ ॥ ਨਾਨਕੁ ਗੁਰ ਚਰਣਿ ਪਰਾਤਾ ॥ ੮ ॥ ੨ ॥ ੨੭ ॥

ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗੁ ਮਹਲਾ ੧ ਘਰੁ ੩ ॥ ਜੋਗੀ ਅੰਦਰਿ ਜੋਗੀਆ ॥ ਤੂੰ ਭੋਗੀ ਅੰਦਰਿ ਭੋਗੀਆ ॥ ਤੇਰਾ ਅੰਤੁ ਨ ਪਾਇਆ ਸੁਰਗਿ ਮਛਿ ਪਇਆਲਿ ਜੀਉ ॥ ੧ ॥ ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ ॥ ੧ ॥ ਰਹਾਉ ॥ ਤੁਧੁ ਸੰਸਾਰੁ ਉਪਾਇਆ ॥ ਸਿਰੇ ਸਿਰਿ ਧੰਧੇ ਲਾਇਆ ॥ ਵੇਖਹਿ ਕੀਤਾ ਆਪਣਾ ਕਰਿ ਕੁਦਰਤਿ ਪਾਸਾ ਢਾਲਿ ਜੀਉ ॥ ੨ ॥ ਪਰਗਟਿ ਪਾਹਾਰੈ ਜਾਪਦਾ ॥ ਸਭੁ ਨਾਵੈ ਨੋ ਪਰਤਾਪਦਾ ॥ ਸਤਿਗੁਰ ਬਾਝੁ ਨ ਪਾਇਓ ਸਭ ਮੋਹੀ ਮਾਇਆ ਜਾਲਿ ਜੀਉ ॥ ੩ ॥ ਸਤਿਗੁਰ ਕਉ ਬਲਿ ਜਾਈਐ ॥ ਜਿਤੁ ਮਿਲਿਐ ਪਰਮ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥