੭੩
ਉਪਾਇਆ ॥ ਦੂਜਾ ਖੇਲੁ ਕਰਿ ਦਿਖਲਾਇਆ ॥ ਸਭੁ ਸਚੋ ਸਚੁ ਵਰਤਦਾ ਜਿਸੁ ਭਾਵੈ ਤਿਸੈ ਬੁਝਾਇ ਜੀਉ ॥ ੨੦ ॥ ਗੁਰ ਪਰਸਾਦੀ ਪਾਇਆ ॥ ਤਿਥੈ ਮਾਇਆ ਮੋਹੁ ਚੁਕਾਇਆ ॥ ਕਿਰਪਾ ਕਰਿ ਕੈ ਆਪਣੀ ਆਪੇ ਲਏ ਸਮਾਇ ਜੀਉ ॥ ੨੧ ॥ ਗੋਪੀ ਨੈ ਗੋਆਲੀਆ ॥ ਤੁਧੁ ਆਪੇ ਗੋਇ ਉਠਾਲੀਆ ॥ ਹੁਕਮੀ ਭਾਂਡੇ ਸਾਜਿਆ ਤੂੰ ਆਪੇ ਭੰਨਿ ਸਵਾਰਿ ਜੀਉ ॥ ੨੨ ॥ ਜਿਨ ਸਤਿਗੁਰ ਸਿਉ ਚਿਤੁ ਲਾਇਆ ॥ ਤਿਨੀ ਦੂਜਾ ਭਾਉ ਚੁਕਾਇਆ ॥ ਨਿਰਮਲ ਜੋਤਿ ਤਿਨ ਪ੍ਰਾਣੀਆ ਓਇ ਚਲੇ ਜਨਮੁ ਸਵਾਰਿ ਜੀਉ ॥ ੨੩ ॥ ਤੇਰੀਆ ਸਦਾ ਸਦਾ ਚੰਗਿਆਈਆ ॥ ਮੈ ਰਾਤਿ ਦਿਹੈ ਵਡਿਆਈਆਂ ॥ ਅਣਮੰਗਿਆ ਦਾਨੁ ਦੇਵਣਾ ਕਹੁ ਨਾਨਕ ਸਚੁ ਸਮਾਲਿ ਜੀਉ ॥ ੨੪ ॥ ੧ ॥ ਸਿਰੀਰਾਗੁ ਮਹਲਾ ੫ ॥ ਪੈ ਪਾਇ ਮਨਾਈ ਸੋਇ ਜੀਉ ॥ ਸਤਿਗੁਰ ਪੁਰਖਿ ਮਿਲਾਇਆ ਤਿਸੁ ਜੇਵਡੁ ਅਵਰੁ ਨ ਕੋਇ ਜੀਉ ॥ ੧ ॥ ਰਹਾਉ ॥ ਗੋਸਾਈ ਮਿਹੰਡਾ ਇਠੜਾ ॥ ਅੰਮ ਅਬੇ ਥਾਵਹੁ ਮਿਠੜਾ ॥ ਭੈਣ ਭਾਈ ਸਭਿ ਸਜਣਾ ਤੁਧੁ ਜੇਹਾ ਨਾਹੀ ਕੋਇ ਜੀਉ ॥ ੧ ॥ ਤੇਰੈ ਹੁਕਮੇ ਸਾਵਣੁ ਆਇਆ ॥ ਮੈ ਸਤ ਕਾ ਹਲੁ ਜੋਆਇਆ ॥ ਨਾਉ ਬੀਜਣ ਲਗਾ ਆਸ ਕਰਿ ਹਰਿ ਬੋਹਲ ਬਖਸ ਜਮਾਇ ਜੀਉ ॥ ੨ ॥ ਹਉ ਗੁਰ ਮਿਲਿ ਇਕੁ ਪਛਾਣਦਾ ॥ ਦੁਯਾ ਕਾਗਲੁ ਚਿਤਿ ਨ ਜਾਣਦਾ ॥ ਹਰਿ ਇਕਤੈ ਕਾਰੈ ਲਾਇਓਨੁ ਜਿਉ ਭਾਵੈ ਤਿਂਵੈ ਨਿਬਾਹਿ ਜੀਉ ॥ ੩ ॥ ਤੁਸੀ ਭੋਗਿਹੁ ਭੁੰਚਹੁ ਭਾਈਹੋ ॥ ਗੁਰਿ ਦੀਬਾਣਿ ਕਵਾਇ ਪੈਨਾਈਓ ॥ ਹਉ ਹੋਆ ਮਾਹਰੁ ਪਿੰਡ ਦਾ ਬੰਨਿ ਆਦੇ ਪੰਜਿ ਸਰੀਕ ਜੀਉ ॥ ੪ ॥ ਹਉ ਆਇਆ ਸਾਮੈੑ ਤਿਹੰਡੀਆ ॥ ਪੰਜਿ ਕਿਰਸਾਣ ਮੁਜੇਰੇ ਮਿਹਡਿਆ ॥ ਕੰਨੁ ਕੋਈ ਕਢਿ ਨ ਹੰਘਈ ਨਾਨਕ ਵੁਠਾ ਘੁਘਿ ਗਿਰਾਉ ਜੀਉ ॥ ੫ ॥ ਹਉ ਵਾਰੀ ਘੁੰਮਾ ਜਾਵਦਾ ॥ ਇਕ ਸਾਹਾ ਤੁਧੁ ਧਿਆਇਦਾ ॥ ਉਜੜੁ ਥੇਹੁ ਵਸਾਇਓ ਹਉ ਤੁਧ ਵਿਟਹੁ ਕੁਰਬਾਣੁ ਜੀਉ ॥ ੬ ॥ ਹਰਿ ਇਠੈ ਨਿਤ ਧਿਆਇਦਾ ॥ ਮਨਿ ਚਿੰਦੀ ਸੋ ਫਲੁ ਪਾਇਦਾ ॥ ਸਭੇ ਕਾਜ ਸਵਾਰਿਅਨੁ ਲਾਹੀਅਨੁ ਮਨ ਕੀ ਭੁਖ ਜੀਉ ॥ ੭ ॥ ਮੈ ਛਡਿਆ ਸਭੋ ਧੰਧੜਾ ॥ ਗੋਸਾਈ ਸੇਵੀ ਸਚੜਾ ॥ ਨਉ ਨਿਧਿ ਨਾਮੁ ਨਿਧਾਨੁ ਹਰਿ ਮੈ ਪਲੈ ਬਧਾ ਛਿਕਿ ਜੀਉ ॥ ੮ ॥ ਮੈ ਸੁਖੀ ਹੂੰ ਸੁਖੁ ਪਾਇਆ ॥ ਗੁਰਿ ਅੰਤਰਿ ਸਬਦੁ ਵਸਾਇਆ ॥ ਸਤਿਗੁਰ ਪੁਰਖਿ ਵਿਖਾਲਿਆ ਮਸਤਕਿ ਧਰਿ ਕੈ ਹਥੁ ਜੀਉ ॥ ੯ ॥ ਮੈ ਬਧੀ ਸਚੁ ਧਰਮਸਾਲ ਹੈ ॥ ਗੁਰਸਿਖਾ ਲਹਦਾ ਭਾਲਿ ਕੈ ॥ ਪੈਰ ਧੋਵਾ ਪਖਾ ਫੇਰਦਾ ਤਿਸੁ ਨਿਵਿ ਨਿਵਿ ਲਗਾ ਪਾਇ ਜੀਉ ॥ ੧੦ ॥ ਸੁਣਿ ਗਲਾ ਗੁਰ ਪਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥